ਵੱਖ-ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦਾ ਕੀਤਾ ਗਿਆ ਨਿਪਟਾਰਾ
ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ)– ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਰੀਵੀਉ ਮੀਟਿੰਗ ਕਰਕੇ ਮੁਸ਼ਕਿਲਾਂ ਹੱਲ ਲਈ ਕੀਤੇ ਜਾ ਕੰਮਾਂ ਦੀ ਜਾਣਕਾਰੀ ਲਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸਿਮਰਨਜੀਤ ਸਿੰਘ ਢਿੱਲੋਂ ਅਤੇ ਚਰਨਜੀਤ ਸਿੰਘ ਪਾਰੋਵਾਲ, ਜ਼ਿਲ੍ਹਾ ਇੰਚਾਰਜ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਸਮੇਤ ਸਿਵਲ ਤੇ ਪੁਲਿਸ ਅਧਿਕਾਰੀ ਅਤੇ ਵੱਖ ਵੱਖ ਹਲਕਿਆਂ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਵੱਖ ਵੱਖ ਵਿਭਾਗਾਂ ਵਲੋਂ ਕੀਤੇ ਗਏ ਕੰਮਾਂ ਅਤੇ ਜਿਨ੍ਹਾਂ ਮੁਸ਼ਕਿਲਾਂ ਦਾ ਨਿਪਟਾਰਾ ਅਜੇ ਤੱਕ ਨਹੀ ਕੀਤਾ ਗਿਆ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਮੀਟਿੰਗ ਦੌਰਾਨ ਅਧਿਕਾਰੀਆਂ ਦੱਸਿਆ ਕਿ ਟਰੇਡਰਸ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਜਿਵੇਂ ਕਿ ਸੰਨੀ ਫੈਸ਼ਨ ਹੱਬ, ਗੀਤਾ ਭਵਨ ਰੋਡ ਗੁਰਦਾਸਪੁਰ ਉੱਪਰ ਬਿਜਲੀ ਦੀਆਂ ਢਿੱਲੀਆਂ ਤਾਰਾਂ ਸਬੰਧੀ ਮੁਸ਼ਕਿਲ ਸੀ, ਜੋ ਕਿ ਸੰਬੰਧਤ ਵਿਭਾਗ ਵਲੋਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀ ਗਈ। ਇਸੇ ਤਰ੍ਹਾਂ ਹੀ ਹਲਕਾ ਫਤਿਹਗੜ੍ਹ ਚੂੜੀਆਂ ਦੀਆਂ ਸ਼ਿਕਾਇਤਾਂ ਜਿਵੇਂ ਕਿ ਪੀਣ ਵਾਲੇ ਪਾਣੀ,ਪਬਲਿਕ ਲਈ ਕਾਰ ਪਾਰਕਿੰਗ ਅਤੇ ਢਿੱਲੀਆਂ ਬਿਜਲੀ ਦੀਆਂ ਤਾਰਾਂ ਸਬੰਧੀ ਮੁਸ਼ਕਿਲਾਂ ਦਾ ਹੱਲ ਕਰ ਦਿੱਤਾ ਗਿਆ ਹੈ ਅਤੇ ਇਸ ਤੋ ਇਲਾਵਾ ਹਲਕਾ ਵਾਸੀਆਂ ਵਲੋਂ ਅਵਾਰਾ ਕੁੱਤਿਆਂ ਨੂੰ ਲੈ ਕੇ ਕੀਤੀ ਗਈ ਸ਼ਿਕਾਇਤ ਨੂੰ ਦੇਖਦਿਆਂ ਹੋਇਆ ਅੱਜ ਤੋਂ ਨਗਰ ਕੌਸਲ ਦੀ ਅਵਾਰਾ ਕੁੱਤਿਆਂ ਨੂੰ ਫੜਨ ਵਾਲੀਆਂ ਟੀਮਾਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵੱਖ ਵੱਖ ਹਲਕਿਆ ਨਾਲ ਸਬੰਧਤ ਮੁਸ਼ਕਿਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਗਿਆ ਹੈ ਅਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦਾ ਕੰਮ ਪ੍ਕਿਰਿਆ ਅਧੀਨ ਹੈ ਅਤੇ ਇਹ ਮੁਸ਼ਕਿਲਾਂ ਦਾ ਜਲਦ ਹੱਲ ਕਰਵਾ ਦਿੱਤੀਆਂ ਜਾਣਗੀਆਂ। ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਵੱਖ ਵੱਖ ਮੁਸ਼ਕਿਲਾਂ ਜਿਵੇਂ ਸੜਕ ਦੀ ਰਿਪੇਅਰ ਕਰਨ ਸਬੰਧੀ, ਗੰਦੇ ਪਾਣੀ ਦੀ ਨਿਕਾਸੀ ਸਬੰਧੀ, ਪਬਲਿਕ ਟਾਇਲਟਸ ਬਣਾਉਣ ਸਬੰਧੀ, ਸਫਾਈ ਸਬੰਧੀ, ਬਜਾਰਾਂ ਵਿੱਚ ਕੀਤੇ ਨਾਜਾਇਜ਼ ਕਬਜਿਆਂ ਸਬੰਧੀ, ਸਟਰੀਟ ਲਾਈਟਾਂ ਸਬੰਧੀ ਅਤੇ ਪੁਲਿਸ ਨਾਲ ਸਬੰਧਤ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ। ਜਿਨ੍ਹਾਂ ਦਾ ਸਬੰਧਤ ਅਧਿਕਾਰੀਆਂ ਵਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲ ਦਾ ਹੱਲ ਕਰਨ ਦੇ ਮੰਤਵ ਨਾਲ ਹੀ ਹਰ ਹਫਤੇ ਮੀਟਿੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਨਵ ਨਿਯੁਕਤ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਾਰੋਵਾਲ ਨੇ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਰਕਾਰ ਦੇ ਪੋਰਟਲ ’ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਹੱਲ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਇਹ ਮੀਟਿੰਗ ਹਰ ਹਫਤੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੀਤੀ ਜਾਂਦੀ ਹੈ। ਇਸ ਮੌਕੇ ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ , ਅਦਿੱਤਿਆ ਸ਼ਰਮਾ ਐੱਸ.ਡੀ.ਐਮ ਡੇਰਾ ਬਾਬਾ ਨਾਨਕ, ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਬਟਾਲਾ, ਨਵਜੋਤ ਸ਼ਰਮਾ ਐੱਸ.ਡੀ.ਐਮ ਫਤਿਹਗੜ੍ਹ ਚੂੜੀਆ , ਰਵਿੰਦਰ ਸਿੰਘ ਐੱਸ ਡੀ ਐੱਮ ਦੀਨਾਨਗਰ, ਰਮਨਦੀਪ ਸਿੰਘ ਐਸ ਪੀ ਬਟਾਲਾ, ਵਿਪਨ ਸੋਨੀ ਚੇਅਰਮੈਨ ਹਲਕਾ ਡੇਰਾ ਬਾਬਾ ਨਾਨਕ, ਟਰੇਡ ਵਿੰਗ ਬਟਾਲਾ ਦੇ ਕੁਆਰਡੀਨੇਟਰ ਰਾਕੇਸ਼ ਕੁਮਾਰ ਮਹਿਤਾ, ਚੇਅਰਮੈਨ ਰਾਜੀਵ ਸ਼ਰਮਾ ਹਲਕਾ ਦੀਨਾਨਗਰ, ਚੇਅਰਮੈਨ ਰਜਿੰਦਰ ਨੰਦਾ ਹਲਕਾ ਗੁਰਦਾਸਪੁਰ, ਵਿਸ਼ਾਲ ਸਿੰਘ, ਰੁਪਿੰਦਰ ਸਿੰਘ ਰੋਮੀ ਚੇਅਰਮੈਨ ਸ਼੍ਰੀ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਅਸ਼ਵਨੀ ਦੁੱਗਲ ਹਲਕਾ ਕਾਦੀਆਂ, ਚੇਅਰਮੈਨ ਗੁਰਪ੍ਰੀਤ ਸਿੰਘ ਹਲਕਾ ਫਤਹਿਗੜ੍ਹ ਚੂੜੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


