ਕਪੂਰਥਲਾ, ਗੁਰਦਾਸਪੁਰ, 7 ਮਈ (ਸਰਬਜੀਤ ਸਿੰਘ)–ਅੱਜ ਦੇ ਭਿਆਨਕ ਤੇ ਖਤਰਨਾਕ ਯੁੱਗ ਵਿਚ ਨਾਮ ਸਿਮਰਨ ਤੇ ਲੋਕ ਭਲਾਈ ਦੇ ਕੰਮਾਂ ਵੱਲ ਵਿਸ਼ੇਸ਼ ਧਿਆਨ ਦੇਣਾ ਸਮੇਂ ਅਤੇ ਲੋਕਾਂ ਦੀ ਮੰਗ ਹੈ ਅਤੇ ਇਸੇ ਮੰਗ ਨੂੰ ਮੁੱਖ ਰੱਖਦਿਆਂ ਛੇਵੀਂ ਪਾਤਸ਼ਾਹੀ ਦੇ ਇਤਿਹਾਸਕ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਸੰਤ ਬਾਬਾ ਲੀਡਰ ਸਿੰਘ ਜੀ ਦੇ ਅਸ਼ੀਰਵਾਦ ਵਾਦ ਨਾਲ ਹੋਂਦ ‘ਚ ਆਏ ਸ਼੍ਰੋਮਣੀ ਪੰਥ ਬਾਬਾ ਮੋਤੀ ਰਾਮ ਮਹਿਰਾ ਜੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਰਤੜਾ ਵੱਲੋਂ ਲੋਕਾਂ ਦੀ ਮੰਗ ਅਨੁਸਾਰ ਪਿੰਡ ਰਤੜਾ ਜ਼ਿਲ੍ਹਾ ਕਪੂਰਥਲਾ ਦੇ ਸ਼ਮਸ਼ਾਨ ਘਾਟ ਵਿੱਚ ਠੰਢੇ ਪਾਣੀ ਦੀ ਸਹੂਲਤ ਲਈ ਠੰਡੇ ਪਾਣੀ ਦਾ ਕੂਲਰ ਲਵਾਇਆ ਗਿਆ, ਲੋਕਾਂ ਵੱਲੋਂ ਜਥੇਦਾਰ ਬਾਬਾ ਸਤਨਾਮ ਸਿੰਘ ਰਤੜਾ ਦੇ ਇਸ ਸਮਾਜ ਭਲਾਈ ਕਾਰਜ ਲਈ ਬਹੁਤ ਬਹੁਤ ਧੰਨਵਾਦ ਤੇ ਸ਼ਲਾਘਾ ਕੀਤੀ ਜਾ ਰਹੀ ਹੈ ਕਿਉਂਕਿ ਅੱਜ ਕੱਲ੍ਹ ਦੇ ਜ਼ਮਾਨੇ ਵਿੱਚ ਸਮਾਜ ਭਲਾਈ ਦੇ ਕਾਰਜ ਨੂੰ ਪਹਿਲ ਦੇਣੀ ਹਰ ਧਾਰਮਿਕ ਆਗੂ ਦੀ ਜੁਮੇਵਾਰੀ ਬਣ ਚੁੱਕੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦਲਪੰਥ ਬਾਬਾ ਮੋਤੀ ਰਾਮ ਜੀ ਮਹਿਰਾ ਤਰਨਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਰਤੜਾ ਵੱਲੋਂ ਪਿੰਡ ਰਤੜਾ ਦੇ ਸ਼ਮਸ਼ਾਨ ਘਾਟ ਵਿੱਚ ਠੰਢੇ ਪਾਣੀ ਦੀ ਸਹੂਲਤ ਲਈ ਲਗਾਏ ਗਏ ਕੂਲਰ ਸੇਵਾ ਦੀ ਸ਼ਲਾਘਾ ਕਰਦੀ ਹੋਈ ਹੋਰਨਾਂ ਧਾਰਮਿਕ ਆਗੂਆਂ ਨੂੰ ਅਪੀਲ ਕਰਦੀ ਹੈ ਕਿ ਜਥੇਦਾਰ ਸਤਨਾਮ ਸਿੰਘ ਰਤੜਾ ਵਾਂਗ ਸਮਾਜ ਭਲਾਈ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਜਿਸ ਦੀ ਸਮੇਂ ਅਨੁਸਾਰ ਮੁੱਖ ਮੰਗ ਹੈ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪਰਉਪਕਾਰੀ ਜਥੇਦਾਰ ਬਾਬਾ ਸਤਨਾਮ ਸਿੰਘ ਰਤੜਾ ਨਾਲ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦਲ ਪੰਥ ਭਾਈ ਮੋਤੀ ਰਾਮ ਮਹਿਰਾ ਜੀ ਤਰਨ ਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਰਤੜਾ ਜੀ ਦੇ ਇਸ ਧਾਰਮਿਕ ਕਾਰਜ ਦੀ ਸ਼ਲਾਘਾ ਕਰਦੀ ਹੋਈ ਸਮੂਹ ਧਾਰਮਿਕ ਆਗੂਆਂ ਨੂੰ ਅਪੀਲ ਕਰਦੀ ਹੈ ਕਿ ਸਮਾਜ ਭਲਾਈ ਕਾਰਜ਼ਾਂ ਦੇ ਕੰਮ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਜੋ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਹੈ, ਇਸ ਮੌਕੇ ਜਥੇਦਾਰ ਰਤੜਾ ਨਾਲ ਪਿੰਡ ਦੀਆਂ ਸੰਗਤਾਂ ਮੌਜੂਦ ਸਨ ।।


