ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਰਾਜਧਾਨੀ ਦਿੱਲੀ ਨੂੰ ਜਾਂਦਿਆਂ ਗ੍ਰਿਫਤਾਰ  ਕਰਕੇ ਵੱਖ ਵੱਖ ਥਾਣਿਆਂ ‘ਚ ਬੰਦ ਕਰਨਾ ਲੋਕਤੰਤਰ ਦਾ ਕਤਲੇਆਮ – ਭਾਈ ਵਿਰਸਾ ਸਿੰਘ ਖਾਲਸਾ

ਦੇਸ਼

ਦਿੱਲੀ, ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਭਾਰਤੀ ਸੰਵਿਧਾਨ ਮੁਤਾਬਕ ਦੇਸ਼ ਦੇ ਹਰ ਨਾਗਰਿਕ ਨੂੰ ਆਪਣੇ ਹੱਕ ਲਈ ਸਰਕਾਰ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ, ਪਰ ਭਾਰਤ ਦੇਸ ‘ਚ ਸਿੱਖਾਂ ਤੋਂ ਅਜਿਹੇ ਅਧਿਕਾਰ ਖੋ ਕੇ ਸ਼ਰੇਆਮ ਧੱਕੇਸ਼ਾਹੀ ਤੇ ਬੇਇਨਸਾਫ਼ੀ ਦੇ ਨਾਲ ਨਾਲ ਬੇਗਾਨਗੀ ਦਾ ਏਹਸਾਸ ਕਰਵਾਇਆ ਜਾ ਰਿਹਾ ਹੈ ,ਕਿਉਂਕਿ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਭਾਰਤ ਸਰਕਾਰ ਸਾਡੇ ਸਿੱਖ ਬੰਦੀ ਸਿੰਘਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਜੇਲ੍ਹਾ ਵਿੱਚ ਢੱਕ ਕੇ ਜਿਥੇ ਸ਼ਰੇਆਮ ਧੱਕੇਸ਼ਾਹੀ ਤੇ ਬੇਇਨਸਾਫ਼ੀ ਕਰ ਰਹੀ ਹੈ, ਉਥੇ ਸਿਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾ ਰਹੀ ਹੈ, ਜੋ ਕਿ ਸਰਕਾਰ ਦੀ ਬਹੁਤ ਹੀ ਨਿੰਦਣਯੋਗ ਸਿੱਖ ਵਿਰੋਧੀ ਨੀਤੀ ਵਰਤਾਰਾ ਅਤੇ ਬੇਇਨਸਾਫ਼ੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੋਰਚਾ ਲਾਉਣ ਵਾਲੇ ਕੌਮੀਂ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਸ਼ਾਂਤਮਈ ਪ੍ਰਦਰਸ਼ਨ ਰਾਹੀਂ ਦਿੱਲੀ’ਚ ਮੰਗ ਪੱਤਰ ਦੇਣ ਤੋਂ ਪਹਿਲਾਂ ਹੀ ਗਿਰਫ਼ਤਾਰ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਗੈਰ ਕਾਨੂੰਨੀ ਢੰਗ ਨਾਲ ਜ਼ੇਲ੍ਹਾਂ ਵਿਚ ਬੰਦ ਰੱਖੇ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ, ਤਾਂ ਕਿ ਸਿੱਖਾਂ ਵਿੱਚ ਸਰਕਾਰ ਪ੍ਰਤਿ ਪਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ਦੂਰ ਕੀਤਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸ਼ਾਂਤਮਈ ਪ੍ਰਦਰਸ਼ਨ ਰਾਹੀਂ ਦਿੱਲੀ ਜਾ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਗਿਰਫ਼ਤਾਰ ਕਰਕੇ ਵੱਖ ਵੱਖ ਥਾਣਿਆਂ ‘ਚ ਬੰਦ ਕਰਨ ਵਾਲੀ ਸਿੱਖ ਵਿਰੋਧੀ ਨੀਤੀ ਦੀ ਨਿੰਦਾ ਅਤੇ ਲੰਮੇ ਸਮੇਂ ਤੋਂ ਗੈਰ ਕਾਨੂੰਨੀ ਢੰਗ ਨਾਲ ਜੇਲ੍ਹਾ’ਚ ਬੰਦ ਕੀਤੇ ਸਾਰੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਾ ਦੇਸ਼ ਦੇ ਨਾਗਰਿਕਾਂ ਦਾ ਸੰਵਿਧਾਨਕ ਹੱਕ ਹੈ ਪਰ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਦੇਸ ਵਿਚ ਸਿੱਖਾਂ ਕੋਲੋਂ ਇਹ ਵੀ ਹੱਕ ਅਧਿਕਾਰ ਖੋਇਆ ਜਾ ਰਿਹਾ ਹੈ ਜੋ ਕਿ ਸਰਕਾਰ ਦੀ ਸਿੱਖ ਵਿਰੋਧੀ ਨਿੰਦਣਯੋਗ ਨੀਤੀ ਹੈ, ਭਾਈ ਖਾਲਸਾ ਨੇ ਕਿਹਾ ਦੇਸ਼ ਵਿਚ ਹੋਰ ਵਰਗ ਦੇ ਲੋਕਾਂ ਅਤੇ ਸਿੱਖਾਂ ਲਈ ਵੱਖਰੇ ਵੱਖਰੇ ਕਾਨੂੰਨ ਹਨ ਅਤੇ ਜਦੋਂ ਸਿੱਖ ਸ਼ਾਂਤਮਈ ਢੰਗ ਨਾਲ ਇਸ ਸਬੰਧੀ ਸਰਕਾਰ ਤੋਂ ਰੋਸ ਪ੍ਰਦਰਸ਼ਨ ਰਾਹੀਂ ਪੁੱਛਣ ਦੀ ਕੋਸ਼ਿਸ਼ ਕਰਦੇ ਹਨ ਤਾਂ ਸਰਕਾਰ ਉਹਨਾਂ ਤੋਂ ਰੋਸ ਪ੍ਰਦਰਸ਼ਨ ਵਾਲਾ ਅਧਿਕਾਰ ਖੋ ਕੇ ਥਾਣਿਆਂ ਵਿੱਚ ਬੰਦ ਕਰ ਦਿੱਤਾ ਦਿੰਦੀ ਹੈ, ਭਾਈ ਖਾਲਸਾ ਨੇ ਕਿਹਾ ਜਦੋਂ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਾਨੂੰਨ ਅਨੁਸਾਰ ਸਿੱਖਾ ਨੂੰ ਇਨਸਾਫ ਦੇਣ ਦੀ ਲੋੜ ਤੇ ਜੋਰ ਦੇਵੇ ,ਪਰ ਸਰਕਾਰ ਅਜਿਹਾ ਨਾ ਕਰਕੇ ਸਿੱਖਾ ਨਾਲ ਸ਼ਰੇਆਮ ਧੱਕੇਸ਼ਾਹੀ, ਬੇਇਨਸਾਫ਼ੀ ਅਤੇ ਜ਼ੁਲਮ ਕਰਕੇ ਬੇਗਾਨਗੀ ਦਾ ਅਹਿਸਾਸ ਕਰਵਾ ਰਹੀ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਲੰਮੇ ਸਮੇਂ ਤੋਂ ਗੈਰ ਕਾਨੂੰਨੀ ਢੰਗ ਨਾਲ ਜੇਲ੍ਹਾ’ਚ ਬੰਦ ਰੱਖੇ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਵੱਲੋਂ ਕੀਤੇ ਗਏ ਸ਼ਾਂਤਮਈ ਪ੍ਰਦਰਸ਼ਨ ਦੀ ਪੂਰਨ ਹਮਾਇਤ ਕਰਦੀ ਹੋਈ ਜਿਥੇ ਦਿੱਲੀ ਦੇ ਥਾਣਿਆਂ ਵਿੱਚ ਬੰਦ ਕੀਤੇ ਗਏ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦੀ ਉਥੇ ਸਰਕਾਰ ਨੂੰ ਸਪੱਸ਼ਟ ਕਰਦੀ ਹੈ ਕਿ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਗੈਰ ਕਾਨੂੰਨੀ ਢੰਗ ਨਾਲ ਜੇਲ੍ਹਾਂ ਵਿੱਚ ਡੱਕੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਸਿੱਖਾਂ ‘ਚ ਬੇਗਾਨਗੀ ਵਾਲਾਂ ਅਹਿਸਾਸ ਦੂਰ ਕੀਤਾ ਜਾ ਸਕੇ, ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ, ਭਾਈ ਸਿੰਦਾ ਸਿੰਘ ਤੇ ਭਾਈ ਪਿਰਥੀ ਸਿੰਘ ਧਾਲੀਵਾਲ, ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਦਿਲਬਾਗ ਸਿੰਘ ਤੇ ਭਾਈ ਇੰਦਰਜੀਤ ਸਿੰਘ ਕਾਉਂਕੇ ਆਦਿ ਆਗੂ ਹਾਜਰ ਸਨ ।।

Leave a Reply

Your email address will not be published. Required fields are marked *