ਗੁਰਦਾਸਪੁਰ, 27 ਜਨਵਰੀ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਥ ਦੇ ਸਿਰਲੱਥ ਯੌਧੇ ਜਰਨੈਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸ਼ਹੀਦੀ ਸਮਾਗਮ 25 ਜਨਵਰੀ ਤੋਂ 27 ਜਨਵਰੀ ਤੱਕ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮੱਲਾਂਵਾਲਾ ਰੋਡ ਮੱਖੂ ਵਿਖੇ ਮਨਾਇਆ ਜਾ ਰਿਹਾ ਹੈ,ਜਿਸ ਦੇ ਪਹਿਲੇ ਰੋਜ਼’ਚ ਅਜ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੇ ਨਾਲ ਇਕ ਸ਼ਾਨਦਾਰ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮੱਲਾਂਵਾਲਾ ਰੋਡ ਮੱਖੂ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਸਮੇਤ ਇਲਾਕੇ ਦੀਆਂ ਸੰਗਤਾਂ ਦੇ ਭਰਵੇਂ ਸੰਯੋਗ ਨਾਲ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਜੋਂ ਸਥਾਨਕ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੰਜ ਪਿਡਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮੱਲਾਂਵਾਲਾ ਰੋਡ ਮੱਖੂ ਵਿਖੇ ਪਹੁੰਚਿਆ ਜਿੱਥੇ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਦੀ ਅਰਦਾਸ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਅਵਤਾਰ ਸਿੰਘ ਚੰਦ ਕਾਰਸੇਵਾ ਬਾਬਾ ਤਾਰਾ ਸਿੰਘ ਸਰਹਾਲੀ ਵਾਲਿਆਂ ਨੇ ਕੀਤਾ, ਨਗਰ ਕੀਰਤਨ’ਚ ਸ਼ਾਮਲ ਝਾੜੂ ਸੇਵਾ ਵਾਲੀਆਂ ਬੀਬੀਆਂ, ਜਲਸੇਵਾ, ਬੈਂਡ ਵਾਜਿਆਂ, ਗਤਕਾ ਪਾਰਟੀਆਂ, ਪ੍ਰਸ਼ਾਦ ਸੇਵਾ ਸਮੇਤ ਨਗਰ ਕੀਰਤਨ ਦੀਆਂ ਸੰਗਤਾਂ ਲਈ ਚਾਹ ਪਕੌੜੇ ਤੇ ਹੋਰ ਕਈ ਤਰ੍ਹਾਂ ਲੰਗਰ ਲਾਉਣ ਵਾਲਿਆਂ ਪ੍ਰਬੰਧਕਾਂ ਦੇ ਨਾਲ ਨਾਲ ਸਮੂਹ ਧਾਰਮਿਕ ਬੁਲਾਰਿਆਂ ਦਾ ਕਾਰਸੇਵਾ ਬਾਬਾ ਤਾਰਾ ਸਿੰਘ ਸਰਹਾਲੀ ਵਾਲਿਆਂ ਤੋਂ ਵਰਸਾਏ ਸ਼੍ਰੀ ਮਾਨ ਸੰਤ ਬਾਬਾ ਘੋਲਾ ਸਿੰਘ ਜੀ, ਸੰਤ ਮਹਾਂਪੁਰਸ਼ ਬਾਬਾ ਸ਼ਿੰਦਰ ਸਿੰਘ ਅਤੇ ਮੁੱਖ ਪ੍ਰਬੰਧਕ ਸੰਤ ਬਾਬਾ ਅਵਤਾਰ ਸਿੰਘ ਚੰਦ ਵਲੋਂ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ ਅਤੇ ਸੰਗਤਾਂ ਨੇ ਪੰਗਤਾਂ ਲਗਾਕੇ ਲੰਗਰ ਛਕਿਆ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਸਮਾਗਮ ਦੂਜੇ ਗੇੜ’ਚ ਰੱਖੇ ਅਖੰਡ ਪਾਠ ਸਾਹਿਬ ਜੀ ਦੇ ਮਦਭਾਗ ਦੀ ਅਰਦਾਸ ਤੇ ਸ਼ਾਮ ਨੂੰ ਰਹਿਣਸਮਾਈ ਕੀਰਤਨ ਸਜਾਇਆ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਪਰਸੋਂ ਸਮਾਗਮ ਦੇ ਤੀਜੇ ਤੇ ਆਖ਼ਰੀ ਪੜਾਅ ਵਿੱਚ 27 ਜਨਵਰੀ ਨੂੰ ਰਖੇਂ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਇਕ ਖੁੱਲੇ ਅਤੇ ਸੁੰਦਰ ਪੰਡਾਲ’ਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼ਹੀਦੀ ਸਮਾਗਮ ਦੀ ਆਰੰਭਤਾ ਹੋਵੇਗੀ, ਜਿਸ ਵਿਚ ਪੰਥ ਦੇ ਪ੍ਰਸਿੱਧ ਧਾਰਮਿਕ ਬੁਲਾਰਿਆਂ ਤੋਂ ਇਲਾਵਾ ਕਾਰਸੇਵਾ ਬਾਬਾ ਤਾਰਾ ਸਿੰਘ ਸਰਹਾਲੀ ਵਾਲਿਆਂ ਸਮੇਤ ਕਈ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਹਾਜ਼ਰੀ ਲਵਾ ਕੇ ਸ਼੍ਰੋਮਣੀ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਮਹਾਨ ਸ਼ਹੀਦੀ ਬਾਰੇ ਵਿਸਥਾਰ ਨਾਲ ਚਾਨਣਾ ਪਾਉਣਗੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਇਨਾਂ ਸਮਾਗਮਾਂ ਵਿਚ ਹਰ ਪ੍ਰਕਾਰ ਦਾ ਹਿੱਸਾ ਲੈ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਉਣ ਦੀ ਲੋੜ ਤੇ ਜੋਰ ਦੇਣਾ ਚਾਹੀਦਾ ਹੈ।



