ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਕਾਸ਼ੀਪੁਰ ਉਤਰਾਖੰਡ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਇਆ : ਸੰਤ ਸੁਖਵਿੰਦਰ ਸਿੰਘ ਜੀ

ਗੁਰਦਾਸਪੁਰ

ਗੁਰਦਾਸਪੁਰ, 27 ਜਨਵਰੀ (ਸਰਬਜੀਤ ਸਿੰਘ)–ਗੁਰਦੁਆਰਾ ਮਿਲਾਪ ਨਗਰ ਕਾਸ਼ੀਪੁਰ ਉਤਰਾਖੰਡ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਥਾਨਕ ਸ਼ਰਧਾਵਾਨ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਗਿਆ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪੰਜਾਬ ਤੋਂ ਆਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਸਮਾਗਮ ਸਬੰਧੀ ਟੈਲੀਫੋਨ ਤੇ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਬਾਬਾ ਸੁਖਵਿੰਦਰ ਸਿੰਘ ਜੀ ਦੇ ਹਵਾਲੇ ਨਾਲ ਦਸਿਆ ਹਰ ਸਾਲ ਗੁਰੂਦੁਆਰਾ ਮਿਲਾਪ ਨਗਰ ਕਾਸ਼ੀਪੁਰ ਉਤਰਾਖੰਡ ਵਿਖੇ ਮਨਾਏ ਜਾਂਦੇ ਸ਼ਹੀਦ ਬਾਬਾ ਦੀਪ ਸਿੰਘ ਜੀ ਜਨਮ ਦਿਹਾੜੇ ਨੂੰ ਇਸ ਵਾਰ ਸ਼ਰਧਾ ਭਾਵਨਾਵਾਂ ਨਾਲ ਮਨਾਉਣ ਲਈ ਪਰਸੋਂ ਦੇ ਰੋਜ਼ ਤੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਪਰ ਆਰੰਭ ਕਰਵਾਏ ਗਏ ਸਨ ,ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਭਾਈ ਹਰਜੀਤ ਸਿੰਘ ਜੀ ਦੇ ਰਾਗੀ ਜਥੇ ਦੇ ਰਸਭਿੰਨੇ ਕੀਰਤਨ ਨਾਲ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ, ਜਿਸ ਵਿੱਚ ਸੰਗਤਾਂ ਦੇ ਵਿਸ਼ੇਸ਼ ਸੱਦੇ ਤੇ ਪੰਜਾਬ ਤੋਂ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਗੁਰਬਾਣੀ ਦੀ ਕਥਾ ਵਿਚਾਰ ਕਰਦਿਆਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਮਹਾਨ ਕੁਰਬਾਨੀ ਤੇ ਰੋਸ਼ਨੀ ਪਾਉਂਦਿਆਂ ਦਸਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਰੋਜ਼ਾਨਾ ਸੁਖਮਨੀ ਸਾਹਿਬ ਜੀ ਦੇ ਬੇਅੰਤ ਪਾਠ ਕਰਦੇ ਹੁੰਦੇ ਸਨ ਤਾਂ ਹੀ ਗੁਰਬਾਣੀ ਦੀ ਸ਼ਕਤੀ ਨਾਲ ਉਨ੍ਹਾਂ ਨੇ ਆਪਣਾ ਸੀਸ ਤਲੀ ਤੇ ਰੱਖ ਕੇ ਹਜ਼ਾਰਾਂ ਦੁਸ਼ਮਣਾਂ ਨੂੰ ਮਾਰ ਮੁਕਾਕੇ ਗੁਰੂ ਰਾਮਦਾਸ ਜੀ ਚਰਨਾ’ਚ ਆਪਣਾਂ ਸੀਸ ਭੇਟ ਕੀਤਾ ਸੀ, ਬਾਬਾ ਸੁਖਵਿੰਦਰ ਸਿੰਘ ਜੀ ਨੇ ਗਰਭ ਵਰਤੀ ਔਰਤ ਨੂੰ ਅਪੀਲ ਕੀਤੀ ਕਿ ਉਹ ਇਸ ਸਮੇਂ ਅਗਰ ਵਧ ਤੋਂ ਵਧ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਤਾਂ ਉਹਨਾਂ ਦੀ ਕੁੱਖ ਚੋਂ ਸ਼ਹੀਦ ਬਾਬਾ ਦੀਪ ਸਿੰਘ ਦੀ ਕਿਰਪਾ ਨਾਲ ਕਿਸੇ ਯੋਧੇ ਬਹਾਦਰ ਪੁੱਤਰ ਨੂੰ ਜਨਮ ਪ੍ਰਾਪਤ ਹੋ ਸਕਦਾ ਹੈ ਜੋ ਆਪਣੀਆਂ ਕਈ ਕੁਲਾਂ ਨੂੰ ਸਵਾਰ ਸਕਦਾ ਹੈ ਇਸ ਮੌਕੇ ਤੇ ਪੰਜਾਬ ਤੋਂ ਆਏ ਪੰਥ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ ਸਮੂਹ ਬੁਲਾਰਿਆਂ ਅਤੇ ਪ੍ਰਬੰਧਕਾਂ ਦਾ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

Leave a Reply

Your email address will not be published. Required fields are marked *