ਆਪ ਪਾਰਟੀ ਨੂੰ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਰਜਿੰਦਰ ਗੁਪਤਾ ਰਾਜ ਸਭਾ ਮੈਂਬਰਾਂ ਨੂੰ ਹਾਈਕੋਰਟ ਵੱਲੋਂ ਰਾਹਤ ਮਿਲਣ ਨਾਲ ਪੰਜਾਬ ਸਰਕਾਰ ਨੂੰ ਵੱਡਾ ਝੱਟਕਾ ਲੱਗਾ – ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਚੰਡੀਗੜ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਦੇਸ਼ ਵਿੱਚ ਦਲ ਬਦਲੂ ਅਤੇ ਬਦਲੇ ਦੀ ਭਾਵਨਾ ਵਾਲੀ ਰਾਜਨੀਤੀ ਇਸ ਵੇਲੇ ਪੂਰੇ ਜ਼ੋਰ ਫੜਦੀ ਜਾ ਰਹੀ ਹੈ ਅਤੇ ਇਸ ਨੀਤੀ ਰਾਹੀਂ ਆਪਣੀ ਪਾਰਟੀ ਨੂੰ ਛੱਡ ਕੇ ਮੌਕਾ ਪ੍ਰਸਤੀ ਰਾਹੀਂ ਦੂਜੀਆਂ ਪਾਰਟੀਆਂ ਵਿਚ ਦੌੜਿਆ ਜਾ ਰਿਹਾ ਹੈ ਅਤੇ ਇਸੇ ਨੀਤੀ ਤਹਿਤ ਬੀਤੇ ਦਿਨੀਂ ਆਪ ਪਾਰਟੀ ਨਾਲ ਸਬੰਧਤ ਪੰਜਾਬ ਕੋਟੇ ਦੇ ਛੇ ਰਾਜ ਸਭਾ ਮੈਂਬਰਾਂ ਨੇ ਦਲਬਦਲੂ ਨੀਤੀ ਤਹਿਤ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਸੀ ਜਦੋਂ ਕਿ ਇਸ ਦੀ ਸਕਾਇਤ ਰਾਸ਼ਟਰਪਤੀ ਨੂੰ ਕਰਕੇ ਰਾਜ਼ ਸਭਾ ਮੈਂਬਰੀਆਂ ਖਤਮ ਕਰਾਉਣ ਹਿੱਤ ਮੁੱਖ ਮੰਤਰੀ ਪੰਜਾਬ ਆਪਣੇ 90 ਵਿਧਾਇਕਾਂ ਸਮੇਤ ਪਹੁੰਚੇ ਤੇ ਮੈਂਬਰੀ ਖਤਮ ਕਰਨ ਦੀ ਮੰਗ ਕੀਤੀ,ਉਥੇ ਇਹ ਵੀ ਰਾਸ਼ਟਰਪਤੀ ਸਾਹਿਬ ਨੂੰ ਦੱਸਿਆ ਕਿ ਅਜਿਹਾ ਕਰਨਾ ਸੰਵਿਧਾਨ ਵਿਰੋਧੀ ਹੈ ਪਰ ਦਿਲਚਸਪ ਗੱਲ ਇਹ ਹੈ ਕਿ ਜਦੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਆਪਣੇ 90 ਵਿਧਾਇਕਾਂ ਨੂੰ ਲੈਕੇ ਦੇਸ਼ ਦੇ ਰਾਸ਼ਟਰਪਤੀ ਸਾਹਿਬ ਨੂੰ ਮਿਲਣ ਜਾ ਰਹੇ ਸਨ ਤਾਂ ਇੰਨਾ ਤੋਂ ਪਹਿਲਾਂ ਹੀ ਭਾਜਪਾ ”ਚ ਸ਼ਾਮਲ ਹੋਏ ਰਾਜ ਸਭਾ ਦੇ ਮੈਂਬਰ ਰਾਗਵਚੱਡਾ ਸਮੇਂਤ ਹੋਰਾਂ ਮੈਂਬਰਾਂ ਨੇ ਵੀ ਰਾਸ਼ਟਰਪਤੀ ਸਾਹਿਬ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਤੇ ਭਿਰਸਟਾਚਾਰੀ ਦੇ ਦੋਸ਼ ਲਾ ਚੁੱਕੇ ਸਨ ਅਤੇ ਉਨ੍ਹਾਂ ਨੇ ਰਾਸ਼ਟਰਪਤੀ ਸਾਹਿਬ ਨੂੰ ਇਹ ਵੀ ਦੱਸਿਆ ਸੀ ਕਿ ਬਦਲੇ ਦੀ ਭਾਵਨਾ ਨਾਲ ਪੰਜਾਬ ਸਰਕਾਰ ਉਨ੍ਹਾਂ ਤੇ ਝੂਠੇ ਕੇਸ ਦਰਜ਼ ਕਰ ਰਹੀ ਹੈ ,ਪਰ ਦੂਸਰੇ ਪਾਸੇ ਮਾਨਯੋਗ ਹਾਈਕੋਰਟ ਭਾਜਪਾ ‘ਚ ਸ਼ਾਮਲ ਹੋਏ ਇਨ੍ਹਾਂ ਸਾਰੇ ਰਾਜਸਭਾ ਨੂੰ ਰਾਹਤ ਦੇ ਕੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦੇ ਰਿਹਾ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇਸ਼ ਵਿੱਚ ਦਲ ਬਦਲੂ ਅਤੇ ਬਦਲੇ ਦੀ ਭਾਵਨਾ ਨਾਲ ਝੂਠੇ ਕੇਸ ਪਾਉਣ ਵਾਲੀ ਨੀਤੀ ਨੂੰ ਦੇਸ਼ ਦੇ ਭਵਿੱਖ ਲਈ ਠੀਕ ਨਹੀਂ ਸਮਝਦੀ ਕਿਉਂਕਿ ਇਸ ਨਾਲ ਦੇਸ਼ ਦਾ ਰਾਜਨੀਤਕ ਭਵਿੱਖ ਨੌਜਵਾਨ ਪੀੜ੍ਹੀ ਤੇ ਗ਼ਲਤ ਪ੍ਰਭਾਵ ਪੈ ਰਿਹਾ ਹੈ ਅਤੇ ਨੀਤੀ ਨੂੰ ਬਦਲਣਾ ਸਮੇਂ ਅਤੇ ਲੋਕਾਂ ਦੀ ਮੰਗ ਬਣ ਗਿਆ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਆਪ ਪਾਰਟੀ ਦੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਤੇ ਸੰਦੀਪ ਪਾਠਕ ਨੂੰ ਝੂਠੇ ਤੇ ਬਦਲੇ ਦੀ ਭਾਵਨਾ ਨਾਲ ਪਾਏ ਕੇਸਾਂ ‘ਚ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਦੇਣ ਵਾਲੇ ਫੈਸਲੇ ਦੀ ਸ਼ਲਾਘਾ ਅਤੇ ਦੇਸ਼ ਦੇ ਰਾਜਨੀਤਕ ਨੇਤਾਵਾਂ ਨੂੰ ਦਲ ਬਦਲੂ ਅਤੇ ਬਦਲੇ ਦੀ ਭਾਵਨਾ ਨਾਲ ਝੂਠੇ ਕੇਸ ਦਰਜ ਕਰਨ ਵਾਲ਼ੀ ਨੀਤੀ ਨੂੰ ਛੱਡ ਕੇ ਸਾਫ਼ ਸੁਥਰੀ ਕਰਨ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਬੀਤੇ ਦਿਨੀਂ ਆਪ ਨੂੰ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ਼ ਸਭਾ ਮੈਂਬਰ ਰਜਿੰਦਰ ਗੁਪਤਾ ਤੇ ਭਿਰਸ਼ਟਾਚਾਰ ਦਾ ਪਰਚਾ ਦਰਜ਼ ਕੀਤਾ ਸੀ ਅਤੇ ਉਹ ਇਸ ਵਿਰੁੱਧ ਪੰਜਾਬ ਹਰਿਆਣਾ ਹਾਈਕੋਰਟ ਪਹੁੰਚੇ ਸਨ ਜਿਥੋਂ ਉਹਨਾਂ ਰਾਹਤ ਮਿਲ ਗਈ,ਭਾਈ ਖਾਲਸਾ ਨੇ ਦੱਸਿਆ ਇਸੇ ਤਰ੍ਹਾਂ ਦੂਜੇ ਭਾਜਪਾ ‘ਚ ਸਾਮਲ ਹੋਏ ਰਾਜਸਭਾ ਮੈਂਬਰ ਸੰਦੀਪ ਪਾਠਕ ਤੇ ਪੰਜਾਬ ਪੁਲਿਸ ਪਰਚੇ ਦਰਜ ਕੀਤਾ ਪਰ ਐਫ ਆਈ ਆਰ ਦਰਜ ਨਾ ਕਰਨ ਦੀ ਸੂਰਤ ‘ਚ ਪੰਜਾਬ ਹਰਿਆਣਾ ਹਾਈਕੋਰਟ ਨੇ ਇਹ ਕਹਿ ਕੇ ਰਾਹਤ ਦੇ ਦਿੱਤੀ ਕਿ ਇਹ ਬਦਲੇ ਦੀ ਭਾਵਨਾ ਨਾਲ ਸਭ ਕੁਝ ਕੀਤਾ ਜਾ ਰਿਹਾ ਹੈ, ਭਾਈ ਖਾਲਸਾ ਨੇ ਕਿਹਾ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਤੇ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਕਾਰਵਾਈ ਤੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਮੈਂਬਰਾਂ ਨੂੰ ਰਾਹਤ ਦੇਣ ਨਾਲ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗ ਰਿਹਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਭਾਜਪਾ ‘ਚ ਸ਼ਾਮਲ ਹੋਏ ਰਜਿਦਰ ਗੁਪਤਾ ਅਤੇ ਸੰਦੀਪ ਪਾਠਕ ਰਾਜ ਸਭਾ ਮੈਂਬਰਾਂ ਨੂੰ ਰਾਹਤ ਦੇਣ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੋਈ ਦੇਸ਼ ਦੇ ਰਾਜਨੀਤਕ ਨੇਤਾਵਾਂ ਨੂੰ ਬੇਨਤੀ ਕਰਦੀ ਹੈ ਕਿ ਦਲ ਬਦਲੂ ਅਤੇ ਬਦਲੇ ਦੀ ਭਾਵਨਾ ਨਾਲ ਝੂਠੇ ਕੇਸ ਪਾਉਣ ਵਾਲੀ ਨੀਤੀ ਨੂੰ ਛੱਡ ਕੇ ਸਾਫ਼ ਸੁਥਰੀ ਨੀਤੀ ਕਰਨ ਦੀ ਬੇਨਤੀ ਕਰਦੀ ਹੈ ਜੋ ਦੇਸ ਦਾ ਭਵਿੱਖ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣ ਸਕੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਕਮਾਲ ਕੇ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਜੱਸਾ ਸਿੰਘ ਬਿਆਸ ਅਦਿ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *