ਧੰਨ-ਧੰਨ ਬਾਬਾ ਬੁੱਢਾ ਜੀ ਦਾ ਸਲਾਨਾ ਜਨਮ ਦਿਹਾੜਾ ਮਖੂ ਵਿਖੇ ਸ਼ਰਧਾ ਪੂਰਵਕ ਨਾਲ ਮਨਾਇਆ – ਭਾਈ ਅਵਤਾਰ ਸਿੰਘ ਚੰਦ

ਪੰਜਾਬ

ਗੁਰਦਾਸਪੁਰ, 28 ਜਨਵਰੀ (ਸਰਬਜੀਤ ਸਿੰਘ)–ਧੰਨ-ਧੰਨ ਬਾਬਾ ਬੁੱਢਾ ਜੀ ਦਾ ਸਲਾਨਾ ਜਨਮ ਦਿਹਾੜਾ ਇਸ ਵਾਰ ਵੀ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮੱਲਾਂਵਾਲਾ ਰੋਡ ਮੱਖੂ ਫਿਰੋਜ਼ਪੁਰ ਵਿਖੇ ਬਹੁਤ ਹੀ ਸ਼ਰਧਾ ਪੂਰਵਕ ਤੇ ਚਾਵਾਂ ਨਾਲ ਮਨਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ ਗਏ,ਨਗਰ ਕੀਰਤਨ ਸਜਾਇਆ ਗਿਆ। ਰੈਣ ਸਮਾਈ ਕੀਰਤਨ ਕਰਵਾਇਆ ਗਿਆ ਅਤੇ ਆਖਰੀ ਦਿਨ ਖੁਲੇ ਪੰਡਾਲ’ਚ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾ ਤੋਂ ਇਲਾਵਾ ਕਾਰਸੇਵਾ ਬਾਬਾ ਤਾਰਾ ਸਿੰਘ ਸਰਹਾਲੀ ਵਾਲਿਆਂ ਸਮੇਤ ਧਰਮ ਪ੍ਰਚਾਰ ਵਿਚ ਸਰਗਰਮ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਸ਼ਹੀਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਆਏ ਪੰਥਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਕਾਰਸੇਵਾ ਬਾਬਾ ਤਾਰਾ ਸਿੰਘ ਸਰਹਾਲੀ ਵਾਲਿਆਂ ਤੋਂ ਵਰਸਾਏ ਸ਼੍ਰੀ ਮਾਨ ਸੰਤ ਬਾਬਾ ਘੋਲਾਂ ਸਿੰਘ ਜੀ, ਸੰਤ ਬਾਬਾ ਸ਼ਿੰਦਰ ਸਿੰਘ ਅਤੇ ਮੁੱਖ ਪ੍ਰਬੰਧਕ ਗੁਰਮਤਿ ਸਮਾਗਮ ਸੰਤ ਮਹਾਂਪੁਰਸ਼ ਬਾਬਾ ਅਵਤਾਰ ਸਿੰਘ ਚੰਦ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ, ਧਾਰਮਿਕ ਮਾਮਲਿਆਂ ਦੇ ਇੰਚਾਰਜ ਠੇਕੇਦਾਰ ਗਰਮੀਤ ਸਿੰਘ ਮੱਖੂ ਅਤੇ ਗੁਰੂਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਅਵਤਾਰ ਸਿੰਘ ਚੰਦ ਨੇ ਇਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਤਿੰਨ ਰੋਜ਼ਾ ਗੁਰਮਤਿ ਸਮਾਗਮ ਪਰਸੋਂ ਗੁਰਦੁਆਰਾ ਬਾਬਾ ਦੀਪ ਸਿੰਘ ਮੱਲਾਂਵਾਲਾ ਰੋਡ ਮੱਖੂ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਹੋਣ ਨਾਲ ਆਰੰਭ ਹੋਇਆ ਅਤੇ ਨਗਰ ਕੀਰਤਨ ਸਜਾਇਆ ਗਿਆ ਜੋਂ ਪਿੰਡ ਦੀਆਂ ਸੰਗਤਾਂ ਨੂੰ ਦਰਸ਼ਨ ਦੀਦਾਰੇ ਦੇ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ, ਦੂਜੇ ਗੇੜ’ਚ ਰੱਖੇ ਅਖੰਡ ਪਾਠ ਸਾਹਿਬ ਦੇ ਮੱਧ ਭਾਗ ਦੀ ਅਰਦਾਸ ਹੋਈ ਅਤੇ ਰੈਣ ਸਮਾਈ ਕੀਰਤਨ ਕਰਵਾਏ ਗੇ ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਤੀਜੇ ਅਤੇ ਆਖ਼ਰੀ ਦਿਨ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਇਕ ਸਜਾਏ ਹੋਏ ਪੰਡਾਲ ਵਿੱਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾ ਤੇ ਕਥਾ ਵਾਚਕ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਮਹਾਨ ਕੁਰਬਾਨੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਇਸ ਮੌਕੇ ਤੇ ਸੰਤ ਮਹਾਂਪੁਰਸ਼ ਬਾਬਾ ਅਵਤਾਰ ਸਿੰਘ ਚੰਦ ਕਾਰਸੇਵਾ ਬਾਬਾ ਤਾਰਾ ਸਿੰਘ ਮੁੱਖ ਪ੍ਰਬੰਧਕ ਅਤੇ ਗੁਰੂਦੁਆਰਾ ਸਾਹਿਬ ਦੇ ਮੁੱਖੀ ਨੇ ਸਮੂਹ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਤੇ ਧੰਨਵਾਦ ਕਰਦਿਆਂ ਅਮ੍ਰਿੰਤਧਾਰੀ ਹੋ ਕਿ ਨਾਮ ਜਪਣ ਦੀ ਬੇਨਤੀ ਕੀਤੀ ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਸਮੇਤ ਸੇਵਾਦਾਰਾਂ ਦਾ ਬਾਬਾ ਜੀ ਵੱਲੋਂ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਮੌਕੇ ਹੋਰਨਾਂ ਤੋਂ ਇਲਾਵਾ ਠੇਕੇਦਾਰ ਗਰਮੀਤ ਸਿੰਘ ਮੱਖੂ ਭਾਈ ਬੇਅੰਤ ਸਿੰਘ ਹੈਡ ਗ੍ਰੰਥੀ, ਭਾਈ ਰੇਸ਼ਮ ਸਿੰਘ ਸ ਕਾਹਲੋ ਸਾਹਿਬ, ਭਾਈ ਬਲਜੀਤ ਸਿੰਘ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਸੁਰਜੀਤ ਸਿੰਘ ਬੁਲੋਕੇ, ਬਲਜੀਤ ਸਿੰਘ ਮੱਖੂ ਭਾਈ ਗਲਾਲੀ ਸੇਵਾ ਦਾਰਾ ਜੱਜ ਸਿੰਘ ਸਰਪੰਚ ਜੋਗੀ ਵਾਲਾ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ।

Leave a Reply

Your email address will not be published. Required fields are marked *