ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵੱਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ

ਗੁਰਦਾਸਪੁਰ

ਡਿਪਟੀ ਕਮਿਸ਼ਨਰ ਤੇ ਐੱਸ ਐੱਸ ਪੀ ਨੇ ਆਪਣੀ ਮੌਜੂਦਗੀ ਵਿੱਚ  ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਮੌਜੂਦਗੀ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ, ਸਿਵਲ ਤੇ ਪੁਲਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ, ਆਦਿਤਿਆ ਅਤੇ ਐਸ.ਡੀ.ਐਮ ਸ੍ਰੀਮਤੀ ਅਨੁਪ੍ਰੀਤ ਕੌਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਠਾਕਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ, ਆਦਿਤਿਆ ਉੱਪਲ, ਅੱਜ ਜਦ ਬਲਾਕ ਕਾਹਨੂੰਵਾਨ ਦੇ ਵੱਖ ਵੱਖ ਪਿੰਡਾਂ ਕੋਟ ਧੰਦਲ, ਗੋਤ, ਭਿੱਟੇਵਿੰਡ, ਜਾਗੋਵਾਲ ਬਾਂਗਰ, ਕੀੜੀ ਅਤੇ ਨੈਨੇਕੋਟ ਦਾ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਰਸਤੇ ਵਿਚ ਖੇਤਾਂ ਵਿੱਚ ਲੱਗੀ ਅੱਗ ਨੂੰ ਦੇਖਿਆ। ਉਨ੍ਹਾਂ ਵਲੋਂ ਤੁਰੰਤ ਕਾਰ ਰੋਕ ਕੇ, ਖੁਦ ਖੇਤ ਵਿੱਚ ਗਏ ਤੇ ਫਾਇਰ ਬਿਰਗੇਡ ਤੇ ਸਿਵਲ ਤੇ ਪੁਲਸ ਦੀਆਂ ਟੀਮਾਂ ਦੇ ਸਹਿਯੋਗ ਨਾਲ ਲੱਗੀ ਅੱਗ ਨੂੰ ਬੁਝਵਾਇਆ।

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਕਣਕ ਦੀ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਦੇ ਉਹ ਆਪ ਖੁਦ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਮਿਲ ਕੇ ਨਾੜ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਅੱਜ ਐਤਵਾਰ ਵਾਲੇ ਦਿਨ ਵੀ ਸਮੂਹ ਐੱਸ.ਡੀ.ਐੱਮਜ਼, ਡੀ.ਐੱਸ.ਪੀਜ਼, ਕਲੱਸਟਰ ਅਫਸਰ, ਨੋਡਲ ਅਫਸਰ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਫੀਲਡ ਵਿੱਚ ਮੌਜੂਦ ਰਹੇ ਹਨ, ਤਾਂ ਜੋ ਪਰਾਲੀ/ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।  ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਦੇ ਕਿਸਾਨਾਂ ਨੂੰ ਮਿਲਕੇ ਨਾੜ ਨਾ ਸਾੜਨ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨਾਂ ਵਲੋਂ ਪਰਾਲੀ ਨਾ ਸਾੜਨ ਲਈ ਜਿਲ੍ਹਾ ਪਰਸ਼ਾਸਨ ਨਾਲ ਸਹਿਯੋਗ ਕਰਨ ਦਾ ਯਕੀਨ ਵੀ ਦਿਵਾਇਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਬਹੁਤਾਤ ਪਿੰਡਾਂ ਵਿੱਚ ਅਗਾਂਹਵਧੂ ਕਿਸਾਨ ਹਨ, ਜਿਨ੍ਹਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ ਅਤੇ ਉਨ੍ਹਾਂ ਵਲੋਂ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਦੂਜੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੀ ਅਜਿਹੇ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ’ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰ ਰਿਹਾ ਹੈ ਅਤੇ ਅਗਾਂਹਵਧੂ ਕਿਸਾਨ ਜੋ ਵਾਤਾਵਰਣ ਨੂੰ ਸਾਫ਼ ਰੱਖਣ ਤੇ ਸਮਾਜ ਭਲਾਈ ਲਈ ਯੋਗਦਾਨ ਪਾ ਰਹੇ ਹਨ, ਜਿਲ੍ਹਾ ਪ੍ਰਸ਼ਾਸਨ ਵੀ ਇਨ੍ਹਾਂ ਦੇ ਨਾਲ ਖੜਾ ਹੈ।

Leave a Reply

Your email address will not be published. Required fields are marked *