ਹੁਣ ਆਪ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਸੂਬੇ ‘ਚ ਨਸ਼ੇ ਦਾ ਵਪਾਰ ਵਧਿਆ ਹੈ?: ਬਾਜਵਾ

ਪੰਜਾਬ


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਡੂੰਘੀ ਨੀਂਦ ਤੋਂ ਹੁਣ ਨਹੀਂ ਤਾਂ ਕਦੋਂ ਜਾਗੇਗੀ? ਵਿਰੋਧੀ ਧਿਰ ਦੇ ਆਗੂ-ਬਾਜਵਾ

ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)–ਜਲੰਧਰ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਕਾਰਕੁਨ ਲੰਬੜਦਾਰ ਰਾਮ ਗੋਪਾਲ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਤੋਂ ਬਾਅਦ, ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਝਿੜਕਦੇ ਹੋਏ ਕਿਹਾ ਕਿ ‘ਆਪ’ ਸਰਕਾਰ ਨੂੰ ਇਹ ਮੰਨਣ ਲਈ ਹੋਰ ਕਿਹੜੇ ਸਬੂਤਾਂ ਦੀ ਲੋੜ ਹੈ ਕਿ ਅਸਲ ਵਿੱਚ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਢਹਿ-ਢੇਰੀ ਹੋ ਗਈ ਹੈ ਅਤੇ ਇਸ ਦੇ ਸ਼ਾਸਨ ਵਿੱਚ ਨਸ਼ਿਆਂ ਦੀ ਸਮੱਸਿਆ ਵਧ ਗਈ ਹੈ।

“ਕੀ ਇਹ ਕਾਫ਼ੀ ਨਹੀਂ ਹੈ ਕਿ ‘ਆਪ’ ਦੇ ਆਪਣੇ ਸਮਰਥਕ ਨੂੰ ਕਥਿਤ ਤੌਰ ‘ਤੇ ਨਸ਼ਾ ਵਪਾਰੀਆਂ ਨੇ ਮਾਰ ਦਿੱਤਾ ਹੈ? ਜੇ ਹੁਣ ਨਹੀਂ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਡੂੰਘੀ ਨੀਂਦ ਤੋਂ ਕਦੋਂ ਜਾਗੇਗੀ?” ਬਾਜਵਾ ਨੇ ਪੁੱਛਿਆ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜਲੰਧਰ ਜ਼ਿਲ੍ਹੇ ਦੇ ਪਿੰਡ ਲਖਨਪਾਲ ਦੇ ਲੰਬੜਦਾਰ ਰਾਮ ਗੋਪਾਲ ਨੇ ਇਲਾਕੇ ਵਿੱਚ ਨਸ਼ੇ ਦੇ ਸੌਦਾਗਰਾਂ ਦਾ ਪਰਦਾਫਾਸ਼ ਕਰਨ ਲਈ ਇੱਕ ਨਸ਼ਾ ਵਿਰੋਧੀ ਫ਼ਰੰਟ ਬਣਾਇਆ ਸੀ। ਪਰ ‘ਆਪ’ ਦੀ ਸੀਨੀਅਰ ਲੀਡਰਸ਼ਿਪ ਨੇ ਅਜੇ ਤੱਕ ਇਹ ਨਹੀਂ ਮੰਨਿਆ ਕਿ ਪੰਜਾਬ ‘ਚ ਨਸ਼ਾਖੋਰੀ ਤੇਜ਼ੀ ਨਾਲ ਵਧ ਰਹੀ ਹੈ।

“ਇੱਥੋਂ ਤੱਕ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਪੰਜਾਬ ਦੀ ‘ਆਪ’ ਸਰਕਾਰ ਦੀ ਗੈਰ-ਕਾਨੂੰਨੀ ਸ਼ਰਾਬ ਦੀ ਵਿੱਕਰੀ ‘ਤੇ ਢੁਕਵੀਂ ਕਾਰਵਾਈ ਨਾ ਕਰਨ ਦੀ ਨਿੰਦਾ ਕੀਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ‘ਤੇ ਵੀ ਚਿੰਤਾ ਜ਼ਾਹਿਰ ਕੀਤੀ ਸੀ”, ਬਾਜਵਾ ਨੇ ਅੱਗੇ ਕਿਹਾ।

ਬਾਜਵਾ ਨੇ ਇੱਕ ਬਿਆਨ ਵਿਚ ਕਿਹਾ ਕਿ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਆਪ’ ਦੀ ਸਰਕਾਰ ਬਣਨ ਦੇ ਚਾਰ ਮਹੀਨਿਆਂ ਦੇ ਅੰਦਰ-ਅੰਦਰ ਨਸ਼ਿਆਂ ਨਾਲ ਨਜਿੱਠਣ ਬਾਰੇ ਵੱਡੇ-ਵੱਡੇ ਦਾਅਵੇ ਕੀਤੇ ਸਨ। “ਪੰਜਾਬ ਵਿੱਚ ‘ਆਪ’ ਨੂੰ ਸੱਤਾ ‘ਤੇ ਕਾਬਜ਼ ਹੋਏ ਨੂੰ ਦੋ ਮਹੀਨਿਆਂ ਬਾਅਦ ਇੱਕ ਸਾਲ ਹੋ ਜਾਵੇਗਾ। ਕੀ ਕੇਜਰੀਵਾਲ ਨੂੰ ਹੁਣ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਨਹੀਂ ਦੇਣਾ ਚਾਹੀਦਾ?

Leave a Reply

Your email address will not be published. Required fields are marked *