ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)–ਸੰਤ ਬਾਬਾ ਬੱਗਾ ਸਿੰਘ ਜੀ ਦੀ ਸਲਾਨਾ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮੁੱਖ ਪ੍ਰਬੰਧਕ ਸੰਤ ਬਾਬਾ ਬਲਦੇਵ ਸਿੰਘ ਜੀ, ਪ੍ਰਬੰਧਕੀ ਆਗੂ ਅਤੇ ਸੰਗਤਾਂ ਦੇ ਭਰਵੇਂ ਸੰਯੋਗ ਨਾਲ ਮਨਾਈ ਗਈ । ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ ਸੰਤਾ ਮਹਾਂਪੁਰਸ਼ਾਂ ਤੇ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਮੁੱਖ ਪ੍ਰਬੰਧਕ ਅਤੇ ਸੰਗਤਾਂ ਦੇ ਵਿਸ਼ੇਸ਼ ਸੱਦੇ ਤੇ ਪਹੁੰਚੇ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਮੁੱਖ ਪ੍ਰਬੰਧਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਸੁਖਵਿੰਦਰ ਸਿੰਘ ਜੀ ਨਾਲ ਟੈਲੀਫੋਨ ਤੇ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਉਨਾਂ ਬਾਬਾ ਜੀ ਦੇ ਹਵਾਲੇ ਨਾਲ ਦਸਿਆ ਕਿ ਬਰਸੀ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸੰਤ ਸਰ ਯੋਧੇ ਵਾਲ ਬਸਤੀ ਲੁਧਿਆਣਾ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾ ਤੇ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸੰਗਤਾਂ ਨੂੰ ਸੰਤ ਬਾਬਾ ਬੱਗਾ ਸਿੰਘ ਜੀ ਜੀਵਨ ਇਤਿਹਾਸ ਸਿਮਰਨ ਅਤੇ ਸੇਵਾ ਸਬੰਧੀ ਜਾਣਕਾਰੀ ਦੇ ਨਾਲ ਨਾਲ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਦੇ ਮੁੱਖ ਪ੍ਰਬੰਧਕ ਅਤੇ ਬੁਲਾਰੇ ਸੰਤ ਸਮਾਜ ਨੇ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ ਅਤੇ ਦਸਿਆ ਸੰਤ ਦੇ ਲੜ ਲੱਗ ਕੇ ਮਨੁੱਖ ਆਪਣਾ ਮਨੁੱਖੀ ਜੀਵਨ ਸਫਲ ਬਣਾਉਦੇ ਹਨ, ਕਿਉਂਕਿ ਸੰਤ ਆਪ ਨਾਮ ਜਪਦੇ ਤੇ ਨਾਮ ਜਪਣ ਦੀ ਸੰਗਤਾਂ ਨੂੰ ਪ੍ਰੇਰਨਾ ਦਿੰਦੇ ਹਨ ਇਸ ਮੌਕੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਬਲਦੇਵ ਸਿੰਘ ਜੀ,ਐਮ ਐਲ ਏ ਬਲਜੀਤ ਸਿੰਘ ਤੇ ਹੋਰ ਪਰਬੰਧਕਾਂ ਵਲੋਂ ਸੰਤ ਮਹਾਂਪੁਰਸ਼ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਫਿਲੌਰ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕਰਨ ਦੇ ਨਾਲ ਨਾਲ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਸਨਮਾਨ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ।