ਅੰਮ੍ਰਿਤਸਰ, ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਲਗਭਗ 41/42 ਸਾਲ ਦੇ ਬਾਅਦ ਭਾਜਪਾ ਨੂੰ ਹਰਿਮੰਦਰ ਸਾਹਿਬ ਤੇ ਕੀਤੇ ਅਟੈਕ ਸਬੰਧੀ ਅੰਮ੍ਰਿਤਸਰ ਵਿਖੇ ਐਫ ਆਈ ਆਰ ਦਰਜ ਕਰਵਾਉਣ ਪਿੱਛੇ ਕੀ ਨੀਤੀ ਹੈ ਪਰ ਇਹ ਬਹੁਤ ਹੀ ਮਹੱਤਵਪੂਰਨ ਮੁੱਦਾ ਅਤੇ ਕੇਂਦਰ ਸਰਕਾਰ ਦੇ ਵਿਰੋਧੀਆਂ ਨੂੰ ਵੱਡਾ ਸਿਆਸੀ ਸਬਕ਼ ਸਿਖਾਉਣ ਤੋਂ ਕੁੱਝ ਘੱਟ ਨਹੀਂ ਲੱਗ ਰਿਹਾ ਕਿਉਂਕਿ ਬੀਤੇ ਦਿਨੀਂ ਅੰਮ੍ਰਿਤਸਰ ਦੇ ਭਾਜਪਾ ਆਗੂ ਤੇ ਸਾਬਕਾ ਆਈ ਏ ਐਸ ਅਫਸਰ ਸ੍ਰ ਜਗਮੋਹਨ ਸਿੰਘ ਰਾਜੂ ਵੱਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ 84 ਦੇ ਬਲਿਊ ਸਟਾਰ ਅਪ੍ਰੇਸ਼ਨ ਸਬੰਧੀ ਐਫ ਆਈ ਆਰ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਇਹ ਮਸਲਾ ਬਹੁਤ ਹੀ ਮਹੱਤਵਪੂਰਨ ਤੇ ਕੇਂਦਰ ਸਰਕਾਰ ਦੇ ਮੁੱਖ ਵਿਰੋਧੀਆਂ ਲਈ ਵੱਡੀ ਮੁਸੀਬਤ ਬਣ ਸਕਦਾ ਹੈ ਕਿਉਂਕਿ ਭਾਜਪਾ ਪੰਜਾਬੀਆਂ ਨੂੰ ਕਾਂਗਰਸੀ ਦੀਆਂ ਕੀਤੀਆਂ ਕਾਲੀਆਂ ਕਰਤੂਤਾਂ ਸਬੰਧੀ ਜਾਗਰੂਕ ਕਰਨ ਲਈ ਕੋਸ਼ਿਸ਼ ਕਰ ਰਹੀ ਹੈ ਜਦੋਂ ਕਿ ਪੰਜਾਬ ਸਰਕਾਰ ਵੀ ਇਸ ਵਿੱਚ ਕਸੂਤੀ ਫਸ ਸਕਦੀ ਹੈ ਕਿਉਂਕਿ ਇਹ ਐਫ ਆਈ ਆਰ ਦਰਜ ਕਰਨੀ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਗਲ਼ੇ ਦੀ ਹੱਡੀ ਬਣ ਸਕਦੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅੰਮ੍ਰਿਤਸਰ ਦੇ ਭਾਜਪਾ ਆਗੂ ਅਤੇ ਸਾਬਕਾ ਆਈ ਏ ਐਸ ਅਫੀਸਰ ਸ੍ਰ ਜਗਮੋਹਨ ਸਿੰਘ ਰਾਜੂ ਵੱਲੋਂ 84 ਦੇ ਬਲਿਊ ਸਟਾਰ ਅਪ੍ਰੇਸ਼ਨ ਸਬੰਧੀ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਐਫ ਆਈ ਆਰ ਦਰਜ ਕਰਨ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਸ਼ਲਾਘਾਯੋਗ ਚੁਕਿਆਂ ਕਦਮ ਮੰਨਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਸ੍ਰ ਜਗਮੋਹਨ ਸਿੰਘ ਰਾਜੂ ਵੱਲੋਂ ਕੀਤੀ ਮੰਗ ਨੂੰ ਪੂਰਾ ਕਰਦਿਆਂ ਤੁਰੰਤ ਐਫ ਆਈ ਆਰ ਦਰਜ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਬੀਤੇ ਸਮੇਂ ਵਿੱਚ ਬਲਿਊ ਸਟਾਰ ਅਪ੍ਰੇਸ਼ਨ ਸਬੰਧੀ ਕਾਂਗਰਸ ਵੱਲੋਂ ਨਿਭਾਈ ਭੂਮਿਕਾ ਲੋਕਾਂ ਸਹਾਮਣੇ ਨੰਗਾ ਕੀਤਾ ਜਾ ਸਕੇ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਅੰਮ੍ਰਿਤਸਰ ਦੇ ਭਾਜਪਾ ਆਗੂ ਤੇ ਆਈ ਏ ਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਵੱਲੋਂ 84 ਦੇ ਬਲਿਊ ਸਟਾਰ ਅਪ੍ਰੇਸ਼ਨ ਸਬੰਧੀ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਐਫ ਆਈ ਆਰ ਦਰਜ ਕਰਨ ਦੀ ਕੀਤੀ ਮੰਗ ਦਾ ਪੂਰਨ ਹਮਾਇਤ ਅਤੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਨੂੰ ਇਸ ਮੰਗ ਅਨੁਸਾਰ ਐਫ ਆਈ ਆਰ ਦਰਜ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿ ਇਹਦੇ ਵਿਚ ਦੋ ਰਾਵਾਂ ਨਹੀਂ ਕਿ ਅੰਮ੍ਰਿਤਸਰ ਭਾਜਪਾ ਆਗੂ ਵੱਲੋਂ ਇਹ ਕੀਤੀ ਮੰਗ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦੇ ਨੋਟਿਸ ਵਿੱਚ ਨਾਂ ਹੋਵੇ ਕਿਉਂਕਿ ਅੰਮ੍ਰਿਤਸਰ ਦੇ ਇਸ ਭਾਜਪਾ ਆਗੂ ਜਗਮੋਹਨ ਸਿੰਘ ਰਾਜੂ ਵੱਲੋਂ ਬਲਿਊ ਸਟਾਰ ਅਪ੍ਰੇਸ਼ਨ ਤੇ ਐਫ ਆਰ ਦਰਜ ਕਰਾਉਣ ਵਾਲਾਂ ਚੁੱਕਿਆ ਮੁੱਦਾ ਬਹੁਤ ਹੀ ਮਹੱਤਵਪੂਰਨ ਤੇ ਸਰਕਾਰ ਲਈ ਗੁੰਝਲਦਾਰ ਬਣਾ ਸਕਦਾ ਹੈ,ਭਾਈ ਖਾਲਸਾ ਨੇ ਦੱਸਿਆ ਭਾਜਪਾ ਅਜਿਹਾ ਕਰਕੇ ਜਿਥੇ ਕੇਂਦਰ ਸਰਕਾਰ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੀਆਂ ਪਿਛਲੀਆਂ ਨੀਤੀਆਂ ਨੂੰ ਸਹਾਮਣੇ ਲਿਆ ਕੇ ਜਿਥੇ ਸਿੱਖਾਂ ਦੀ ਹਮਦਰਦ ਬਣਨ ਦੇ ਨਾਲ ਨਾਲ ਪੰਜਾਬ ਵਿੱਚ ਆਪਣੇ ਪੈਰ ਪਸਾਰਨ ਵੱਲ ਵਧਦੀ ਜਾ ਰਹੀ ਹੈ, ਭਾਈ ਖਾਲਸਾ ਨੇ ਕਿਹਾ ਇਹ ਤਾਂ ਸਮੇ ਦਾ ਭਵਿੱਖ ਹੀ ਤਹਿ ਕਰੇਗਾ ਕਿ ਭਾਜਪਾ ਆਪਣੀ ਇਸ ਨੀਤੀ ਵਿੱਚ ਕਿੰਨੀ ਕੂੰ ਕਾਮਯਾਬ ਹੁੰਦੀ ਹੈ ਕਿਉਂਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਐਫ ਆਈ ਆਰ ਦਰਜ ਕਰਨ ਲਈ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਹੁਕਮ ਦਿੰਦੇ ਹਨ ਜਾ ਹਾਨੀ ਕਾਨੀ ਕਰਦੇ ਹਨ ਇਹ ਬਾਹਦ ਵਿਚ ਲੋਕਾਂ ਸਾਹਮਣੇ ਆ ਜਾਵੇਗਾ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅੰਮ੍ਰਿਤਸਰ ਦੇ ਭਾਜਪਾ ਆਗੂ ਤੇ ਸਾਬਕਾ ਆਈ ਏ ਐਸ ਅਫਸਰ ਸ੍ਰ ਜਗਮੋਹਨ ਸਿੰਘ ਰਾਜੂ ਵੱਲੋਂ 84 ਬਲਿਊ ਸਟਾਰ ਅਪ੍ਰੇਸ਼ਨ ਸਬੰਧੀ ਐਫ ਆਈ ਆਰ ਦਰਜ ਕਰਨ ਵਾਲੀ ਮੰਗ ਦੀ ਪੂਰਨ ਹਮਾਇਤ ਕਰਦੀ ਹੋਈ ਮੁੱਖ ਮੰਤਰੀ ਤੋਂ ਮੰਗ ਕਰਦੀ ਹੈ ਕਿ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਭਾਜਪਾ ਆਗੂ ਜਗਮੋਹਨ ਸਿੰਘ ਰਾਜੂ ਦੀ ਮੰਗ ਤੇ ਐਫ ਆਈ ਆਰ ਮੰਗ ਕਰਨ ਦੀ ਲੋੜ ਤੇ ਜ਼ੋਰ ਦੇਣ। ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਆਗੂ ਹਾਜ਼ਰ ਸਨ।


