ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ 1984 ਦੇ ਘੱਲੂਘਾਰੇ ‘ਚ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਯਾਦ ‘ਚ 6 ਜੂਨ ਨੂੰ ਦਸਮੇਸ਼ ਤਰਨਾ ਦਲ ਵੱਲੋਂ ਅੱਡਾ ਮੀਰਾਂਕੋਟ,ਮਹਿਤਾ ਰੋਡ ਵਿਖੇ ਠੰਡੇ ਮਿੱਠੇ ਜਲ ਤੇ ਦੇਗਾਂ ਸਰਦਾਈਆ ਦੇ ਲੰਗਰ ਅਤੁੱਟ ਵਰਤਾਏ ਜਾਣਗੇ – ਜਥੇਦਾਰ ਮੇਜ਼ਰ ਸਿੰਘ ਸੋਢੀ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)–ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਅਤੇ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 6 ਜੂਨ ਦਿਨ ਸ਼ਨੀਵਾਰ ਨੂੰ ਅੱਡਾ ਮੀਰਾ ਚੌਕ, ਮਹਿਤਾ ਰੋਡ ਅੰਮ੍ਰਿਤਸਰ ਵਿਖੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਦੇਗਾਂ ਸਰਦਾਈਆ ਦੇ ਲੰਗਰ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਸ਼ਮੇਸ਼ ਤਰਨਾ ਦਲ ਦੇ ਮੁਖੀ ਅਤੇ ਰੰਘਰੇਟਾ ਕੌਮ ਦੇ ਮਹਾਨ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਦਸਮੇਸ਼ ਤਰਨਦਲ ਚੱਕਰਵਰਤੀ ਨਿਹੰਗ ਸਿੰਘ ਫ਼ੌਜਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਦਲਪੰਥ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਜੀ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਸ਼ਹੀਦੀ ਦਿਹਾੜਾ ਮਨਾਉਣ ਦੀ ਮਰਯਾਦਾ ਚਲਾਈ ਹੈ ਅਤੇ ਇਸੇ ਮਰਯਾਦਾ ਤਹਿਤ ਇਸ ਵਾਰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਅਤੇ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 6 ਜੂਨ ਸ਼ਨੀਵਾਰ ਨੂੰ ਅੱਡਾ ਮੀਰਾ ਚੌਕ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਦੇਗਾਂ ਸਰਦਾਈਆ ਦੇ ਲੰਗਰ ਅਤੁੱਟ ਵਰਤਾਏ ਜਾਣਗੇ, ਭਾਈ ਖਾਲਸਾ ਨੇ ਦੱਸਿਆ ਇਹ ਸੇਵਾਵਾਂ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ( ਪੰਜਵਾਂ ਨਿਸ਼ਾਨ ) ਮਿਸਲ ਸਹੀਦ ਬਾਬਾ ਬੀਰ ਸਿੰਘ ਜੀ ਬਾਬਾ ਧੀਰ ਸਿੰਘ ਜੀ ਦੀਆਂ ਫੌਜਾਂ ਤੇ ਸਥਾਨਕ ਸੰਗਤਾਂ ਵੱਲੋਂ ਗੁਰੂ ਸਾਹਿਬ ਜੀ ਕਿਰਪਾ ਨਾਲ ਨਿਭਾਈਆਂ ਜਾਣਗੀਆਂ, ਭਾਈ ਖਾਲਸਾ ਨੇ ਦੱਸਿਆ ਇਸ ਵਾਸਤੇ 200 ਵਲੰਟੀਅਰ ਦਾ ਜਥਾ ਲੰਗਰਾਂ ਦੇ ਜਥੇਦਾਰ ਬਾਬਾ ਰਣਜੀਤ ਸਿੰਘ ਦੀ ਅਗਵਾਈ ਹੇਠ ਆਉਣ ਜਾਣ ਵਾਲੀਆਂ ਸੰਗਤਾਂ ਨੂੰ ਹਰ ਸਮੇਂ ਜਲ ਪਾਣੀ ਤੇ ਲੰਗਰਾ ਲਈ ਤਿਆਰ ਬਰ ਤਿਆਰ ਕਰੇਗਾ ।

Leave a Reply

Your email address will not be published. Required fields are marked *