13 ਮਈ ਤੋਂ 16 ਮਈ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ
ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ-ਵਧੀਕ ਜ਼ਿਲ਼੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਣਯੋਗ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਬਟਾਲਾ, ਨਗਰ ਕੌਂਸਲ ਧਾਰੀਵਾਲ, ਸ਼੍ਰੀ ਹਰਗੋਬਿੰਦਪੁਰ ਸਾਹਿਬ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਚੋਣਾਂ ਕਰਵਾਈਆ ਜਾ ਰਹੀਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13 ਮਈ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਿਰਧਾਰਿਤ ਸੰਬੰਧਿਤ ਰਿਟਰਨਿੰਗ ਅਫਸਰਾਂ ਦੇ ਦਫਤਰਾਂ ‘ਚ ਸ਼ੁਰੂ ਹੋਵੇਗੀ।ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16 ਮਈ ਦਿਨ ਸ਼ਨਿਚਰਵਾਰ ਹੋਵੇਗੀ। ਨਾਮਜ਼ਦਗੀਆਂ ਪੱਤਰਾਂ ਦੀ ਜਾਂਚ 18 ਮਈ ਦਿਨ ਸੋਮਵਾਰ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ 29 ਮਈ ਦਿਨ ਸ਼ੁੱਕਰਵਾਰ ਨੂੰ ਸਥਾਪਿਤ ਗਿਣਤੀ ਕੇਂਦਰਾਂ ‘ਤੇ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਨਗਰ ਨਿਗਮ ਬਟਾਲਾ ਦੇ ਰਜਿਸਟਰਡ ਵੋਟਾਂ ਦੀ ਗਿਣਤੀ 118422 ਹੈ। ਜਿਨ੍ਹਾਂ ਵਿੱਚ 63549 ਪੁਰਸ਼, 54873 ਔਰਤਾਂ ਅਤੇ 0 ਹੋਰ ਵੋਟਰ ਹਨ। ਨਗਰ ਨਿਗਮ ਬਟਾਲਾ ਵਿਖੇ ਕੁੱਲ 50 ਵਾਰਡ ਅਤੇ 122 ਪੋਲਿੰਗ ਬੂਥ ਹਨ।
ਇਸੇ ਤਰ੍ਹਾਂ ਨਗਰ ਕੌਂਸਲ ਧਾਰੀਵਾਲ ਦੇ ਰਜਿਸਟਰਡ ਵੋਟਾਂ ਦੀ ਗਿਣਤੀ 12473 ਹੈ। ਜਿਨ੍ਹਾਂ ਵਿੱਚ 6499 ਪੁਰਸ਼, 5974 ਔਰਤਾਂ ਅਤੇ 0 ਹੋਰ ਵੋਟਰ ਹਨ। ਨਗਰ ਕੌਂਸਲ ਧਾਰੀਵਾਲ ਦੇ ਕੁੱਲ ਵਾਰਡ 13 ਅਤੇ 14 ਪੋਲਿੰਗ ਬੂਥ ਹਨ।
ਇਸੇ ਤਰ੍ਹਾਂ ਨਗਰ ਕੌਂਸਲ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਰਜਿਸਟਰਡ ਵੋਟਾਂ ਦੀ ਗਿਣਤੀ 7041 ਹੈ। ਜਿਨ੍ਹਾਂ ਵਿੱਚ 3657 ਪੁਰਸ਼, 3384 ਔਰਤਾਂ ਅਤੇ 0 ਹੋਰ ਵੋਟਰ ਹਨ। ਨਗਰ ਕੌਂਸਲ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਕੁੱਲ 11 ਵਾਰਡ ਅਤੇ 11 ਪੋਲਿੰਗ ਬੂਥ ਹਨ।
ਇਸੇ ਤਰ੍ਹਾਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਰਜਿਸਟਰਡ ਵੋਟਾਂ ਦੀ ਗਿਣਤੀ 14821 ਹੈ। ਜਿਨ੍ਹਾਂ ਵਿੱਚ 7533 ਪੁਰਸ਼, 7288 ਔਰਤਾਂ ਅਤੇ 0 ਹੋਰ ਵੋਟਰ ਹਨ।ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਕੁੱਲ 13 ਵਾਰਡ ਅਤੇ ਪੋਲਿੰਗ ਬੂਥ 17 ਹਨ।
ਉਨ੍ਹਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਕਮ-ਜਿਲ੍ਹਾਂ ਚੋਣ ਅਫਸਰ ਗੁਰਦਾਸਪੁਰ ਸ਼੍ਰੀ ਅਦਿੱਤਿਆ ਉੱਪਲ ਦੀ ਅਗਵਾਈ ਵਿੱਚ ਚੋਣਾਂ ਨਿਰਪੱਖ, ਸੁਤੰਤਰ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਯਕੀਨੀ ਬਣਾਉਣ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ।


