ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਬੀ.ਐੱਲ.ਓਜ਼ ਨੂੰ ਵੋਟਰ ਸੂਚੀਆਂ ਨਾਲ 100 ਫੀਸਦੀ ਅਧਾਰ ਡਾਟਾ ਕੁਲੈਕਟ/ਲਿੰਕ ਕਰਨ ਦੇ ਨਿਰਦੇਸ਼

ਗੁਰਦਾਸਪੁਰ

ਢਿੱਲੀ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਚੋਣ ਨਿਯਮਾਂ ਅਨੁਸਾਰ ਕਾਰਵਾਈ

ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ) – ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਨੇ ਬੀ.ਐੱਲ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਪੋਲਿੰਗ ਏਰੀਏ ਵਿੱਚ ਡੋਰ ਟੂ ਡੋਰ ਜਾ ਕੇ ਵੋਟਰਾਂ ਦਾ 100 ਫੀਸਦੀ ਅਧਾਰ ਡਾਟਾ ਕੁਲੈਕਟ/ਲਿੰਕ ਕਰਨ ਤਾਂ ਜੋ ਮਾਣਯੋਗ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਟੀਚੇ ਨੂੰ ਪੂਰਾ ਕੀਤਾ ਜਾ ਸਕੇ।  ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਡਾ. ਨਿਧੀ ਕੁਮੁਦ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਅਧਾਰ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨ ਵਿੱਚ ਘੱਟ ਕਾਰਗੁਜ਼ਾਰੀ ਦਿਖਾਉਣ ਵਾਲੇ ਬੀ.ਐੱਲ.ਓਜ਼, ਸੁਪਰਵਾਈਜਰਜ਼ ਅਤੇ ਸੈਕਟਰ ਅਫ਼ਸਰਾਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ, ਤਹਿਸੀਲਦਾਰ ਸ. ਲਖਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਡਾ. ਨਿਧੀ ਕੁਮੁਦ ਬਾਮਬਾ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ ਕਿ ਚੋਣ ਸੂਚੀਆਂ ਦੀ ਸਰਸਰੀ ਸੁਧਾਈ ਕਰਨ ਦੇ ਨਾਲ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾ ਕੇ ਅਤੇ ਡੋਰ ਟੂ ਡੋਰ ਕੰਪੇਨ ਤਹਿਤ ਵੋਟਰਾਂ ਦੇ ਘਰ ਜਾ ਕੇ ਉਨ੍ਹਾਂ ਦੇ ਅਧਾਰ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਮੁਹਿੰਮ ਤਹਿਤ ਬਹੁਤ ਸਾਰੇ ਬੀ.ਐੱਲ.ਓਜ਼ ਵਧੀਆ ਕੰਮ ਕਰ ਰਹੇ ਹਨ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ 81.27 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ, ਪਰ ਇਸਦੇ ਬਾਵਜੂਦ ਵੀ ਕੁਝ ਬੀ.ਐੱਲ.ਓਜ਼ ਵੱਲੋਂ ਢਿੱਲੀ ਕਾਰਗੁਜ਼ਾਰੀ ਦਿਖਾਈ ਗਈ ਹੈ ਜਿਸਦਾ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਘੱਟ ਪ੍ਰਗਤੀ ਦਿਖਾਉਣ ਵਾਲੇ ਬੀ.ਐੱਲ.ਓਜ਼ ਨੂੰ ਆਖਰੀ ਮੌਕਾ ਦਿੱਤਾ ਗਿਆ ਹੈ ਕਿ ਉਹ ਮਿਥੇ ਟੀਚੇ ਨੂੰ ਪੂਰਾ ਕਰ ਲੈਣ ਨਹੀਂ ਤਾਂ ਉਨ੍ਹਾਂ ਖਿਲਾਫ ਚੋਣ ਨਿਯਮਾਂ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *