ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 6 ਫਰਵਰੀ 2023 ਨੂੰ ਆਨਲਾਈਨ ਮਾਧਿਅਮ ਰਾਹੀਂ ਸੁਣੀਆਂ ਜਾਣਗੀਆਂ ਸ਼ਿਕਾਇਤਾਂ : ਵਧੀਕ ਡਿਪਟੀ ਕਮਿਸ਼ਨਰ

ਗੁਰਦਾਸਪੁਰ

ਨਾਗਰਿਕ ਟੋਲ ਫਰੀ ਨੰਬਰ 18001802468 ਤੇ ਈਮੇਲ ਆਈ.ਡੀ. dwsssnkhelpdesk@gmail.com ’ਤੇ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ

ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ) – ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ 6 ਫਰਵਰੀ 2023 ਨੂੰ ਜਨਤਾ ਦਰਬਾਰ ਲਗਾ ਕੇ ਆਨਲਾਈਨ ਮਾਧਿਅਮ ਰਾਹੀਂ ਸੂਬਾ ਵਾਸੀਆਂ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸ਼ਿਕਾਇਤਾਂ ਸੁਣਨਗੇ ਤੇ ਯੋਗ ਸਮੱਸਿਆਵਾਂ ਦਾ ਨਿਬੇੜਾ ਵੀ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਸਾਂਝੀ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਜਨਤਾ ਦਰਬਾਰ ਲਗਾ ਕੇ ਆਨਲਾਈਨ ਵਿਧੀ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਕਿਸੇ ਨਾਗਰਿਕ ਦੀ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸਮੱਸਿਆ ਹੈ ਤਾਂ ਉਹ 6 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੀ ਸ਼ਿਕਾਇਤ ਟੋਲ ਫ੍ਰੀ ਨੰਬਰ 18001802468 ’ਤੇ ਦਰਜ ਕਰਵਾਉਣ ਲਈ ਸੰਪਰਕ ਕਰ ਸਕਦਾ ਹੈ।

ਡਾ. ਨਿਧੀ ਕੁਮੁਦ ਬਾਮਬਾ ਕਿਹਾ ਕਿ ਇਸ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਈਮੇਲ dwsssnkhelpdesk@gmail.com ਅਤੇ ਵੈਬਸਾਈਟ https://dwss.punjab.gov.in ’ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ 6 ਫਰਵਰੀ 2023 ਨੂੰ ਸਵੇਰੇ 11:30 ਵਜੇ ਤੋਂ ਦੁਪਹਿਰ 2 ਵਜੇ ਤੱਕ ਨਾਗਰਿਕਾਂ ਦੀਆਂ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ ਜਾਣਗੀਆਂ ਤੇ ਸ਼ਿਕਾਇਤਾਂ ਦਾ ਹੱਲ ਕੀਤਾ ਜਾਵੇਗਾ।    

Leave a Reply

Your email address will not be published. Required fields are marked *