ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ. ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 4 ਫਰਵਰੀ 2023 (ਦਿਨ ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਇਸਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਹੋਣ ਵਾਲੀਆਂ ਵਾਲੀਆਂ ਪ੍ਰੀਖਿਆਵਾਂ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।
ਦੱਸਣਯੋਗ ਹੈ ਕਿ ਪ੍ਰਧਾਨ ਆਰੀਆ ਨਗਰ ਗੁਰੂ ਰਵਿਦਾਸ ਸਭਾ, ਆਰੀਆ ਨਗਰ ਗੁਰਦਾਸਪੁਰ ਅਤੇ ਹੋਰ ਸੰਗਤਾਂ ਵੱਲੋਂ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੂੰ ਮਿਲ ਕੇ ਮੰਗ ਕੀਤੀ ਗਈ ਸੀ ਕਿ ਸਤਿਗੁਰੂ ਸ੍ਰੀ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 4 ਫਰਵਰੀ 2023 ਨੂੰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਿਨ ਕੀਤਾ ਜਾਣਾ ਹੈ। ਇਸ ਲਈ ਉੇਨ੍ਹਾਂ ਵੱਲੋਂ 4 ਫਰਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਅੱਧੇ ਦਿਨ ਕਰਨ ਦੀ ਮੰਗ ਕੀਤੀ ਗਈ ਸੀ।