ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਗੁਰਦਾਸਪੁਰ ਅਤੇ ਦੌਰਾਂਗਲਾ ਇਕਾਈ ਦੀ ਵਿਸ਼ੇਸ਼ ਮੀਟਿੰਗ ਹੋਈ
ਗੁਰਦਾਸਪੁਰ, 4 ਫਰਵਰੀ (ਸਰਬਜੀਤ ਸਿੰਘ)—ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਗੁਰਦਾਸਪੁਰ ਅਤੇ ਦੌਰਾਂਗਲਾ ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਕੀਤੀ ਗਈ। ਇਹ ਮੀਟਿੰਗ ਚਰਨਜੀਤ ਸਿੰਘ ਲੱਖੋਵਾਲ, ਗੁਰਪਿੰਦਰ ਸਿੰਘ, ਮਨਦੀਪ ਸਿੰਘ ਕੋਠੇ ਮਜੀਠੀ, ਪ੍ਰਭਜੋਤ ਸਿੰਘ, ਗਿਆਨੀ ਗਿਆਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਵਿਚ ਚੱਲ ਰਹੇ ਕੌਮੀ ਇਨਸਾਫ ਮੋਰਚੇ ਦੀਆਂ ਤਿੰਨਾਂ ਮੰਗਾਂ ਨੂੰ ਪੂਰੀਆਂ ਕਰਨ ਲਈ ਜਥੇਬੰਦੀ ਵੱਲੋਂ ਪੂਰਾ ਸਹਿਯੋਗ ਦੇਣ ਲਈ ਮਤਾ ਪਾਇਆ ਗਿਆ ਅਤੇ ਮੋਰਚੇ ਦੀ ਹਰ ਪੱਖੋਂ ਡੱਟ ਕੇ ਹਮਾਇਤ ਕਰਨ ਲਈ ਯੂਨੀਅਨ ਦੇ ਮੈਂਬਰਾਂ ਵੱਲੋਂ ਸਹਿਮਤੀ ਪ੍ਰਗਟਾਈ ਗਈ।
ਇਸ ਤੋਂ ਇਲਾਵਾ ਮੀਟਿੰਗ ਵਿਚ ਜੀਰਾ ਵਿਖੇ ਫੈਕਟਰੀ ਨੂੰ ਬੰਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਵਿਚ ਜਥੇਬੰਦੀ ਵੱਲੋਂ ਪੂਰਾ ਸਹਿਯੋਗ ਕਰਨ ਅਤੇ ਬੰਦ ਕਰਵਾਉਣ ਤੱਕ ਸੰਘਰਸ਼ਜਾਰੀ ਰੱਖਣ ‘ਤੇ ਵੀ ਸਹਿਮਤੀ ਨਾਲ ਮਤਾ ਪਾਇਆ ਗਿਆ ਅਤੇ ਦੂਜਾ ਡੇਰਾ ਬਾਬਾ ਨਾਨਕ ਰੋਡ ’ਤੇ ਟੋਲ ਪਲਾਜ਼ੇ ਖਿਲਾਫ ਲੱਗੇ ਮੋਰਚੇ ਵਿਚ, ਟੋਲ ਪਲਾਜ਼ਾ ਰੱਦ ਕਰਵਾਉਣ ਤੱਕ ਚਲ ਰਹੇ ਸੰਘਰਸ਼ ਵਿਚ ਵੀ ਪੂਰਾ ਸਹਿਯੋਗ ਦੇਣ ’ਤੇ ਸਹਿਮਤੀ ਪ੍ਰਗਟਾਈ। ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਟੋਲ ਪਲਾਜ਼ੇ ਨੂੰ ਰੱਦ ਕਰਨ ਲਈ ਜਲਦ ਫੈਸਲਾ ਦੇਵੇ। ਇਸ ਤੋਂ ਇਲਾਵਾ ਜਥੇਬੰਦੀ ਦੇ ਮੈਂਬਰਾਂ ਵੱਲੋਂ ਜਥੇਬੰਦੀ ਦੀ ਮਜ਼ਬੂਤੀ ਲਈ ਮਹੀਨਾਵਾਰ ਮੀਟਿੰਗ ਲਈ ਇਕ ਦਿਨ ਤੈਅ ਕੀਤਾ ਗਿਆ। ਮੀਟਿੰਗ ਵਿਚ ਅਜੇ ਕੁਮਾਰ, ਗੁਰਵਿੰਦਰਜੀਤ ਸਿੰਘ, ਬੋਧ ਰਾਜ, ਅਮਨਦੀਪ ਸਿੰਘ, ਸਰਵਣ ਸਿੰਘ ਭੋਲਾ, ਪ੍ਰੇਮ ਮਸੀਹ ਸੋਨਾ, ਬਿੱਟਾ, ਕਮਲਜੀਤ, ਕੁਲਦੀਪ ਸਿੰਘ, ਸੂਰਜ ਸਿੰਘ, ਬਲਵਿੰਦਰ, ਅਮਨਦੀਪ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਸੁਖਵੰਤ ਸਿੰਘ ਸਠਿਆਲੀ, ਵਿੱਕੀ , ਰਮਨ ਕੁਮਾਰ, ਹਰਦੇਵ ਸਿੰਘ ਆਦਿ ਹਾਜ਼ਰ ਸਨ।