ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)-ਮੁੱਖ ਚੋਣ ਅਫਸਰ ਪੰਜਾਬ ਨੇ ਇੱਕ ਪੱਤਰ ਜਾਰੀ ਕਰਕੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ- ਜ਼ਿਲ੍ਹਾ ਚੋਣ ਅਫਸਰ, ਸਮੂਹ ਚੋਣ ਤਹਿਸੀਲਦਾਰਾਂ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਕਲੰਡਰ-2023 ਦੇ ਅਨੁਸਾਰ ਮਿਤੀ 5-2-2023 ਨੂੰ ਸ੍ਰੀ ਗੁਰੂ ਰਵੀਦਾਸ ਜੀ ਦਾ ਜਨਮ ਦਿਹਾੜਾ ਹੈ | ਇਸ ਲਈ ਉਸਦੀ ਜਗ੍ਹਾਂ ਮਿਤੀ 12-2-2023 ਨੂੰ ਦਿਨ੍ਹ ਐਤਵਾਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ | ਇਸ ਵਿੱਚ ਸਬੰਧਤ ਕਰਮਚਾਰੀ ਅਤੇ ਪੋਲਿੰਗ ਬੂਥ ‘ਤੇ ਬੈਠਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ |


