ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਰਡ ਅਤੇ ਕਾਰਪੋਰੇਸ਼ਨਾਂ ਦੇ 13 ਚੇਅਰਮੈਨ ਲਗਾਏ ਗਏ ਹਨ | ਇਸ ਤੋਂ ਇਲਾਵਾ ਕੁੱਝ ਮਾਰਕਿਟ ਕਮੇਟੀਆ ਦੇ ਚੇਅਰਮੈਨ ਵੀ ਨਿਯੁਕਤ ਕੀਤੇ ਗਏ ਹਨ | ਇਸ ਸਬੰਧੀ ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰਕੇ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਲਗਾਏ ਗਏ ਚੇਅਰਮੈਨ ਬੜੀ ਜਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ ਅਤੇ ਇਮਾਨਦਾਰ ਪੱਖ ਵਜੋਂ ਸੂਬੇ ਲਈ ਕੰਮ ਕਰਨਗੇ |


