ਪੰਜਾਬ ਹਰਿਆਣਾ ਹਾਈਕੋਰਟ ਦਾ ਰਾਜਸਭਾ ਮੈਂਬਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ਤੇ ਸਰਕਾਰ ਨੂੰ ਝਾੜ ਪਾਉਣ ਅਤੇ ਇੱਕ ਹਫ਼ਤੇ ‘ਚ ਰਿਪੋਰਟ ਦੇਣ ਵਾਲਾ ਸੁਣਾਇਆ ਫੈਸਲਾ ਸ਼ਲਾਘਾਯੋਗ – ਭਾਈ ਵਿਰਸਾ ਸਿੰਘ ਖ਼ਾਲਸਾ

ਮਾਲਵਾ

ਚੰਡੀਗੜ੍ਹ, ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)- ਸਮੇਂ ਸਮੇਂ ਪੰਜਾਬ ਸਰਕਾਰ ਦੀ ਕਾਨੂੰਨੀ ਪ੍ਰਕ੍ਰਿਆ ਦੀ ਉਲੰਘਣਾ ਅਤੇ ਜਨਤਾ ਨਾਲ ਪੁਲਿਸ ਰਾਹੀਂ ਕੀਤੀ ਜਾਂਦੀ ਧੱਕੇਸ਼ਾਹੀ ਤੇ ਬੇਇਨਸਾਫ਼ੀ ਬਦਲੇ ਮਾਨਯੋਗ ਉੱਚ ਅਦਾਲਤ ਹਾਈਕੋਰਟ ਨੂੰ ਝਾੜਾਂ ਪੈਂਦੀਆਂ ਰਹਿੰਦੀਆਂ ਹਨ ਅਤੇ ਅਜਿਹੀ ਇੱਕ ਹੋਰ ਘਟਨਾ ਸਹਾਮਣੇ ਆਈ ਜਿਸ ਵਿੱਚ ਪੰਜਾਬ ਸਰਕਾਰ ਨੇ ਆਪ ਪਾਰਟੀ ਛੱੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ਼ ਸਭਾ ਮੈਂਬਰ ਸ੍ਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ਤੇ ਸਖ਼ਤ ਝਾੜ ਪਾਉਂਦਿਆਂ ਇੱਕ ਹਫ਼ਤੇ ‘ਚ ਇਸ ਸਬੰਧੀ ਰਿਪੋਰਟ ਪੇਸ਼ ਕਰਨ ਦੇ ਹੁਕਮ ਸੁਣਾਏ ਹਨ, ਕਿਉਂਕਿ ਪੰਜਾਬ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਰਾਜ਼ ਸਭਾ ਮੈਂਬਰ ਸ੍ਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਅਤੇ ਹਰਭਜਨ ਸਿੰਘ ਦੇ ਵਕੀਲਾਂ ਨੇ ਇਸ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ ਵਿਚ ਅਪੀਲ ਪਾਈ ਸੀ ਅਤੇ ਅੱਜ ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ ਨੇ ਜਿਥੇ ਪੰਜਾਬ ਸਰਕਾਰ ਨੂੰ ਝਾੜਾਂ ਪਾਈਆਂ ਉਥੇ ਹੁਕਮ ਸੁਣਾਇਆ ਕਿ ਇਸ ਸਬੰਧੀ ਪੰਜਾਬ ਸਰਕਾਰ ਇੱਕ ਹਫ਼ਤੇ ਦੇ ਅੰਦਰ ਅੰਦਰ ਹਾਈਕੋਰਟ ਨੂੰ ਰੀਪੋਰਟ ਪੇਸ਼ ਕੀਤੀ ਗਈ ਹੈ ਜਦੋਂ ਕਿ ਪੰਜਾਬ ਸਰਕਾਰ ਨੇ ਤਿੰਨ ਹਫ਼ਤੇ ਦਾ ਸਮਾਂ ਮੰਗਿਆ ਸੀ ਅਤੇ ਹੁਣ ਪੰਜਾਬ ਸਰਕਾਰ ਨੂੰ ਇੱੱਕ ਹਫਤੇ ਵਿੱਚ ਰੀਪੋਰਟ ਦੇਣੀ ਹੀ ਪਵੇਗੀ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਦੇ ਦਿੱਤੇ ਫ਼ੈਸਲੇ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਫੈਸਲਾ ਮੰਨਦੀ ਹੋਈ ਸਿਆਸੀ ਪਾਰਟੀਆਂ ਨੂੰ ਬਦਲਾਖੋਰੀ ਵਾਲੀ ਨੀਤੀ ਨੂੰ ਛੱਡ ਕੇ ਪਾਰਦਰਸ਼ੀ ਢੰਗ ਨਾਲ ਰਾਜਨੀਤੀ ਕਰਨ ਦੀ ਮੰਗ ਕਰਦੀ ਹੈ ਤਾਂ ਕਿ ਦੇਸ਼ ਦਾ ਭਵਿੱਖ ਨੌਜਵਾਨ ਪੀੜ੍ਹੀ ਨੂੰ ਸਹੀ ਮਾਇਨੇ ਦੀ ਰਾਜਨੀਤੀ ਲਈ ਪ੍ਰੇਰਿਤ ਕੀਤਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੀਤੇ ਦਿਨੀਂ ਆਪ ਪਾਰਟੀ ਨੂੰ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜਸਭਾ ਮੈਂਬਰ ਸ੍ਰ ਹਰਭਜਨ ਸਿੰਘ ਦੀ ਬਦਲਾਖੋਰੀ ਤਹਿਤ ਸੁਰੱਖਿਆ ਵਾਪਸ ਲੈਣ ਤੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਸਰਕਾਰ ਪਈ ਝਾੜ ਅਤੇ ਹਫਤੇ ‘ਚ ਇਸ ਸਬੰਧੀ ਹਾਈਕੋਰਟ ਵਿਚ ਰੀਪੋਰਟ ਪੇਸ਼ ਕਰਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਤੇ ਇਸ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਫ਼ੈਸਲਾ ਅਤੇ ਸਿਆਸਤ ਦਾਨਾ ਨੂੰ ਬਦਲਾਖੋਰੀ ਵਾਲ਼ੀ ਰਾਜਨੀਤੀ ਛੱਡਣ ਦੀ ਅਪੀਲ ਕਰਦਿਆਂ ਇੱੱਕ ਲਿਖ਼ਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਪੰਜਾਬ ਸਰਕਾਰ ਵੱਲੋਂ ਬਦਲਾਖੋਰੀ ਤਹਿਤ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ਵਾਲੇ ਫੈਸਲੇ ਤੇ ਦੂਜੀ ਵਾਰ ਸੁਣਵਾਈ ਹੋਈ ਹੈ ਕਿਉਂਕਿ ਪਹਿਲੀ ਸੁਣਵਾਈ ਤੇ ਸਰਕਾਰ ਨੇ ਤਿੰਨ ਹਫ਼ਤੇ ਦਾ ਹਾਈਕੋਰਟ ਤੋਂ ਸਮਾਂ ਮੰਗਿਆ ਸੀ, ਭਾਈ ਖਾਲਸਾ ਨੇ ਕਿਹਾ ਹੁਣ ਮਾਨਯੋਗ ਹਾਈਕੋਰਟ ਨੇ ਜਿਥੇ ਜਿਥੇ ਸਖ਼ਤ ਝਾੜ ਪਾਈ ਹੈ ਉਥੇ ਸਰਕਾਰ ਨੂੰ ਸਪੱਸ਼ਟ ਕੀਤਾ ਹੈ ਕਿ ਇਸ ਸਬੰਧੀ ਹਫਤੇ ਦੇ ਵਿੱਚ ਰੀਪੋਰਟ ਪੇਸ਼ ਕੀਤੀ ਜਾਵੇ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਾਨਯੋਗ ਉੱਚ ਅਦਾਲਤ ਹਾਈ ਕੋਰਟ ਵੱਲੋਂ ਰਾਜਸਭਾ ਮੈਂਬਰ ਸ੍ਰ ਹਰਭਜਨ ਸਿੰਘ ਦੀ ਬਦਲਾਖੋਰੀ ਦੀ ਭਾਵਨਾ ਨਾਲ ਸੁਰੱਖਿਆ ਲੈਣ ਦੀ ਨਿੰਦਾ ਕਰਦੀ ਹੈ ਉਥੇ ਸਮੁਹ ਪਾਰਟੀਆਂ ਦੇ ਆਗੂਆਂ ਨੂੰ ਬੇਨਤੀ ਕਰਦੀ ਹੈ ਕਿ ਦੇਸ਼ ਵਿਚ ਬਦਲਾਖੋਰੀ ਵਾਲ਼ੀ ਨੀਤੀ ਨੂੰ ਛੱਡ ਕੇ ਪਾਰਦਰਸ਼ੀ ਢੰਗ ਵਾਲੀ ਨੀਤੀ ਤੇ ਚੱਲਿਆ ਜਾਵੇ ਤਾਂ ਕਿ ਦੇਸ ਦਾ ਭਵਿੱਖ ਨੌਜਵਾਨ ਪੀੜ੍ਹੀ ਨੂੰ ਬਦਲੇ ਦੀ ਭਾਵਨਾ ਵਾਲੀ ਨੀਤੀ ਤੋਂ ਉੱਪਰ ਉੱਠ ਕੇ ਪਾਰਦਰਸ਼ੀ ਢੰਗ ਵਾਲ਼ੀ ਰਾਜਨੀਤੀ ਵਾਸਤੇ ਪ੍ਰੇਰਿਤ ਕੀਤਾ ਜਾ ਸਕੇ । ਇਸ ਮੌਕੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਜਗਰਾਓਂ,ਭਾਈ ਸਿੰਦਾ ਸਿੰਘ ਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਕਮਾਲ ਕੇ, ਭਾਈ ਇੰਦਰਜੀਤ ਸਿੰਘ ਕਾਉਂਕੇ ਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *