ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਪਾਹੜਾ ਵਿਖੇ ਵਿਸ਼ੇਸ਼ ਕੈਂਪ

ਗੁਰਦਾਸਪੁਰ

ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਤਾਕਤ ਅਤੇ ਸਵੈ-ਨਿਰਭਰਤਾ ਪ੍ਰਦਾਨ ਕਰੇਗੀ ਇਹ ਯੋਜਨਾ -ਰਮਨ ਬਹਿਲ

ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)–ਗੁਰਦਾਸਪੁਰ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਪਿੰਡ ਪਾਹੜਾ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ ਅਤੇ ਲਾਭਪਾਤਰੀਆਂ ਦੀ ਰਜ਼ਿਸਟਰੇਸਨ ਕੀਤੀ ਗਈ।

ਇਸ ਸਬੰਧੀ ਗੱਲ ਕਰਦਿਆਂ ਰਮਨ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ  ਇਸ ਸਾਲ ਦੇ ਬਜਟ ਸੈਸ਼ਨ ਦੌਰਾਨ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਅਧਿਕਾਰਤ ਤੌਰ ‘ਤੇ ਐਲਾਣ ਹੋਣ ਮਗਰੋਂ ਲੋਕਾਂ ਨਾਲ ਕੀਤੀ ਗਰੰਟੀ ਪੂਰੀ ਕਰ ਦਿੱਤੀ ਗਈ ਹੈ। ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਯੋਜਨਾ ਔਰਤਾਂ ਦਾ ਸਤਿਕਾਰ ਅਤੇ ਆਰਥਿਕ ਤੌਰ ‘ਤੇ ਸਸ਼ਕਤੀਕਰਨ ਦਾ ਇੱਕ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀ ਜਨਰਲ ਵਰਗ ਨਾਲ ਸਬੰਧਤ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਮਿਲਣਗੇ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਯੋਜਨਾ ਨਹੀਂ ਹੈ ਬਲਕਿ ਇਹ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦਾ ਸਤਿਕਾਰ ਕਰਨ ਦਾ ਫੈਸਲਾ ਹੈ। ਇਹ ਪੈਸਾ ਸਿੱਧਾ ਔਰਤਾਂ ਦੇ ਖਾਤਿਆਂ ਵਿੱਚ ਜਾਵੇਗਾ। ਇਹ ਯੋਜਨਾ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਸ਼ੁਰੂ ਹੋਈ ਸੀ।  ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ ਕਿ ਹਰ ਔਰਤ ਇਸ ਯੋਜਨਾ ਵਿੱਚ ਆਸਾਨੀ ਨਾਲ ਸ਼ਾਮਲ ਹੋ ਸਕੇ। ਇਹ ਯੋਜਨਾ ਪੰਜਾਬ ਦੀਆਂ ਲੱਖਾਂ ਔਰਤਾਂ ਨੂੰ ਆਰਥਿਕ ਤਾਕਤ ਅਤੇ ਸਵੈ-ਨਿਰਭਰਤਾ ਪ੍ਰਦਾਨ ਕਰੇਗੀ। ਇਸ ਮੌਕੇ ਗਗਨ ਮਹਾਜਨ, ਮੁੱਖ ਮੰਤਰੀ ਤੀਰਥ ਯਾਤਰਾ ਕੋਆਰਡੀਨੇਟਰ , ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਯੁੱਧ ਨਸ਼ੇ ਵਿਰੁੱਧ ਕੋਆਰਡੀਨੇਟਰ ਰਣਜੀਤ ਸਿੰਘ ਪਾਹੜਾ, ਗੁਰਮਿੰਦਰ ਸਿੰਘ ਗੋਗਾ ਪਾਹੜਾ, ਸਰਪੰਚ ਬਲਵਿੰਦਰ ਸਿੰਘ ਖਾਲਸਾ ਭੁੱਲੇਚੱਕ , ਸਰਪੰਚ ਗੁਰਜੀਵ ਸਿੰਘ ਟਿੰਕੂ  ਬੱਬਰੀ, ਰੁਪੇਸ਼ ਕੁਮਾਰ ਬਿੱਟੂ , ਦਵਿੰਦਰ ਸਿੰਘ ਹੈਪੀ ਅਤੇ ਬਲਜਿੰਦਰ ਸਿੰਘ ਗਿੱਲ ਮੌਜੂਦ ਸਨ।

Leave a Reply

Your email address will not be published. Required fields are marked *