ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ ਪੱਤਰ ਕੀਤਾ ਜਾਰੀ
ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)–ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ ਸਮੂਹ ਜਿਲਿ੍ਹਆ ਦੇ ਸਿਵਲ ਸਰਜਨਾਂ ਨੂੰ ਪੱਤਰ ਜਾਰੀ ਕਰਕੇ ਹਦਾਇਤ ਕੀਤੀ ਹੈ ਕਿ ਸਿਵਲ ਸਰਜਨ ਦਫਤਰਾਂ, ਸਿਹਤ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਅਕਸਰ ਰਿਟਾਇਰਮੈਂਟ ਅਤੇ ਗੈਰ ਸਰਕਾਰੀ ਗਤੀਵਿਧੀਆਂ ਦਫਤਰੀ ਸਮੇਂ ਦੌਰਾਨ ਕੀਤੀਆਂ ਜਾਂਦੀਆਂ ਹਨ, ਜਿਸ ਕਾਰਨ ਸਿਵਲ ਹਸਪਤਾਲ ਅਤੇ ਸਿਹਤ ਕੇਂਦਰਾਂ ਵਿੱਚ ਆਏ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮੁਸ਼ਕਿਲਾਂ/ਔਕੜਾਂ ਪੇਸ਼ ਆਉਂਦੀਆ ਹਨ | ਜਿਸ ਕਾਰਨ ਮਰੀਜ਼ ਪ੍ਰੇਸ਼ਾਨ ਹੁੰਦੇ ਹਨ | ਇਸ ਲਈ ਉਕਤ ਅਨੁਸਾਰ ਸਮੂਹ ਸਿਵਲ ਸਰਜਨ ਅਤੇ ਮੈਡੀਕਲ ਸਮੁਰਡੰਟ ਪੰਜਾਬ ਰਾਜ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਦਫਤਰੀ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਪਾਰਟੀ/ਗੈਰ ਸਰਕਾਰੀ ਗਤੀਵਿਧੀਆਂ ਤੋਂ ਗੁਰੇਜ ਕੀਤਾ ਜਾਵੇ ਤਾਂ ਜੋ ਮਰੀਜਾਂ ਨੂੰ ਸਿਹਤ ਪ੍ਰਦਾਨ ਕਰਨ ਵਿੱਚ ਮੁਸ਼ਕਿਲ ਪੇਸ਼ ਨ ਆਵੇ |