ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ- ਸੰਤ ਅਮਰੀਕ ਸਿੰਘ ਖੁਖਰੈਣ

ਦੋਆਬਾ

ਕਪੂਰਥਲਾ, ਗੁਰਦਾਸਪੁਰ, 15 ਮਈ ( ਸਰਬਜੀਤ ਸਿੰਘ)— ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਡੇਰਾ ਭਾਈ ਹਰਿ ਜੀ ਖੁਖਰੈਣ ਕਪੂਰਥਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਮਨਾਇਆ ਗਿਆ,ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਮਹੀਨੇ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਮੁੱਖ ਪ੍ਰਬੰਧਕ ਤੇ ਮਜੌਦਾ ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਸੰਤ ਬਾਬਾ ਅਮਰੀਕ ਸਿੰਘ ਜੀ ਵੱਲੋਂ ਸੰਗ੍ਰਾਂਦ ਦੇ ਦਿਹਾੜੇ ਤੇ ਅਖੰਡਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰਬਾਣੀ, ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖ਼ੀ ਦੇ ਸੁਨਹਿਰੀ ਵਿਰਸੇ ਨਾਲ ਜੋੜਨ ਦੀ ਧਾਰਮਿਕ ਲਹਿਰ ਮਰਯਾਦਾ ਚਲਾਈ ਹੋਈ ਹੈ, ਭਾਈ ਖਾਲਸਾ ਨੇ ਦੱਸਿਆ ਇਸੇ ਮਰਯਾਦਾ ਤਹਿਤ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਸ ਤੋਂ ਪਵਿੱਤਰ ਗੁਰਬਾਣੀ ਦੇ ਅਖੰਡਪਾਠ ਸਾਹਿਬ ਅਰੰਭ ਕੀਤੇ ਗਏ ਸਨ, ਜਿਨ੍ਹਾਂ ਦੀ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਬਾਅਦ ਇਤਿਹਾਸਕ ਗੁਰਦੁਆਰਾ ਗੁਰੂਸਰ ਸਾਹਿਬ ਸੈਫਲਾਬਾਦ ਦੇ ਹਜ਼ੂਰੀ ਕੀਰਤਨੀ ਜਥੇ ਦੇ ਗੁਰਬਾਣੀ ਕੀਰਤਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ, ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਜੇਠ ਮਹੀਨੇ ਦੀ ਸੰਗਰਾਂਦ ਸਬੰਧੀ ਗੁਰਬਾਣੀ ਦੀ ਕਥਾ ਵਿਚਾਰ ਕੀਤੀ ਗਈ,

Leave a Reply

Your email address will not be published. Required fields are marked *