ਗੁਰਦਾਸਪੁਰ,,7 ਫਰਵਰੀ (ਸਰਬਜੀਤ ਸਿੰਘ)–ਮੰਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਪੀਰ ਬੰਦੂ ਸਲੇਮ ਟਾਬਰੀ ਲੁਧਿਆਣਾ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਗਿਆ, ਨਗਰ ਕੀਰਤਨ ਸਜਾਏ ਗਏ ,ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਮੁੱਖ ਸਖਸੀਅਤਾਂ ਦਾ ਸਨਮਾਨ ਕੀਤਾ ਗਿਆ ,ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਸਮਾਗਮ ਵਿੱਚ ਦੁਆਬਾ ਖੇਤਰ ਵਿਚ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਲਈ ਮੋਹਰੀ ਜਾਣੇ ਜਾਂਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨ ਦੇ ਨਾਲ ਨਾਲ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਗੁਰਬਾਣੀ (ਭਗਤ ਰਵਿਦਾਸ ਜੀ ਦੇ ਭੋਗ) ਮੌਕੇ ਪੜੇ ਜਾਣ ਵਾਲੇ ਸਲੋਕਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਸਮਾਗਮ ਦੇ ਮੁੱਖ ਪ੍ਰਬੰਧਕ ਪ੍ਰਧਾਨ ਰਾਮ ਕ੍ਰਿਸ਼ਨ, ਚਮਨ ਲਾਲ, ਸੁਰਿੰਦਰਪਾਲ ਮੈਹਿਮੀ, ਸ਼੍ਰੀ ਅਸ਼ੋਕ ਪਲੈਬੀਰ ਤੇ ਹੋਰਾਂ ਸੇਵਾਦਾਰਾਂ ਵੱਲੋਂ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦਾ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ, ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਦਾਰਾ ਸਿੰਘ, ਬਾਬਾ ਗੁਰਪਰੀਤ ਸਿੰਘ ਗੋਪੀ, ਗੁਰਮੇਲ ਸਿੰਘ ਦੀਪਾ ਵੀ ਹਾਜਰ ਸਨ

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ’ਚ ਵਿਸ਼ੇਸ਼ ਤੌਰ ਤੇ ਪਹੁੰਚੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ । ਉਹਨਾਂ ਬਾਬਾ ਜੀ ਦੇ ਹਵਾਲੇ ਨਾਲ ਦਸਿਆ ਕਿ ਸ਼੍ਰੀ ਗੁਰੂ ਰਵਿਦਾਸ ਮੰਦਰ ਪੀਰ ਬੰਦੂ ਸਲੇਮ ਟਾਬਰੀ ਲੁਧਿਆਣਾ ਵਿਖੇ ਪਰਸੋਂ ਦੇ ਰੋਜ਼ ਤੋਂ ਗੁਰਬਾਣੀ ਜਾਪ ਸਮਾਗਮ ਚਲ ਰਹੇ ਸਨ ,ਇਸੇ ਸਬੰਧ’ਚ ਕਲ ਇੱਕ ਨਗਰ ਕੀਰਤਨ ਵੀ ਸਜਾਇਆ ਗਿਆ ,ਉਹਨਾਂ ਦਸਿਆ ਅਜ ਦੇ ਧਾਰਮਿਕ ਦੀਵਾਨ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਮੁੱਖ ਪ੍ਰਬੰਧਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੇ ਆਪਣੇ ਜਥੇ ਸਮੇਤ ਹਾਜ਼ਰੀ ਲਵਾਈ ਅਤੇ ਜਿਥੇ ਆਈ ਸੰਗਤ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਦਿਆਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਅਤੇ ਨਾਮ ਸਿਮਰਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ੳਥੇ ਸਭਨਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਗੁਰਬਾਣੀ ਤੋਂ ਸਿਖਿਆ ਲੈਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਤੇ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ, ਪ੍ਰਬੰਧਕ ਵਲੋਂ ਬਾਬਾ ਸੁਖਵਿੰਦਰ ਸਿੰਘ ਜੀ ਦੇ ਨਾਲ ਨਾਲ ਸਭਨਾਂ ਦਾ ਸਨਮਾਨ ਕੀਤਾ ਗਿਆ ਅਤੇ ਲੰਗਰ ਭੰਡਾਰੇ ਅਤੁੱਟ ਵਰਤਾਏ ਗਏ ਇਸ ਮੌਕੇ ਬਾਬਾ ਦਾਰਾ ਸਿੰਘ ਭਾਈ ਗੁਰਪ੍ਰੀਤ ਸਿੰਘ ਗੋਪੀ ਬਾਬਾ ਹਰਜੀਤ ਸਿੰਘ ਭਾਈ ਜੋਗਿੰਦਰ ਸਿੰਘ ਭਾਈ ਬਲਵਿੰਦਰ ਸਿੰਘ ਤੋਂ ਇਲਾਵਾ ਕਈ ਸੇਵਾਦਾਰ ਹਾਜਰ ਸਨ।
