ਗੜ੍ਹਸ਼ੰਕਰ, ਗੁਰਦਾਸਪੁਰ, 15 ਮਈ ( ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਖੜਾ ਡੈਮ ਦੇ ਮਸਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਕਿਰਤੀ ਕਿਸਾਨ ਯੂਨੀਅਨ ਦਾ ਇੱਕ ਜੱਥਾ ਅੱਡਾ ਸਮੁੰਦੜੇ ਤੋਂ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜ਼ਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਦੀ ਅਗਵਾਈ ਵਿੱਚ ਰਵਾਨਾ ਹੋਇਆ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਬਲਾਕ ਸਕਤਰ ਕੁਲਵੰਤ ਸਿੰਘ ਗੋਲੇਵਾਲ ਨੇ ਕਿਹਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾ ਅਤੇ ਪੰਜਾਬ ਨਾਲ ਲਗਾਤਾਰ ਧੱਕਾ ਕਰ ਰਹੀ ਹੈ ਓਹਨਾਂ ਸਾਉਣੀ ਦੀਆਂ ਫ਼ਸਲਾਂ ਦੇ ਭਾਅ ਵਿੱਚ ਕੀਤੇ ਨਿਗੂਣੇ ਵਾਧੇ ਦੀ ਸਖਤ ਸਬਦਾਂ ਵੀਰ ਨਿਖੇਧੀ ਕੀਤੀ
ਇਕ ਵਖਰੇ ਬਿਆਨ ਰਾਹੀ ਕਿਸਾਨ ਆਗੂਆਂ ਨੇ ਚੰਡੀਗੜ੍ਹ ਵਿੱਚ ਗਵਰਨਰ ਪੰਜਾਬ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨਾ ਤੇ ਅਥਰੂ ਗੈਸ ਅਤੇ ਜਲ ਤੋਪ ਦੀ ਵਰਤੋਂ ਕਰਨ ਦੀ ਸਖਤ ਨਿਖੇਧੀ ਕਰਦਿਆਂ ਭਲਕੇ ਭਾਜਪਾ ਸਰਕਾਰ ਅਤੇ ਗਵਰਨਰ ਪੰਜਾਬ ਦੀਆਂ ਅਰਥੀਆ ਫੂਕਣ ਦਾ ਸੱਦਾ ਦਿੱਤਾ।
ਅੱਜ ਦੇ ਜਥੇ ਵਿੱਚ ਜਥੇਬੰਦੀ ਦੇ ਜਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਭੁਗ਼ਾ ਅਮਰੀਕ ਸਿੰਘ ਸਮਸੇਰ ਸਿੰਘ ਚੱਕ ਸਿੰਘਾ ਸਤਨਾਮ ਸਿੰਘ ਚੱਕ ਗੁਰੂ ਕੁਲਵੀਰ ਸਿੰਘ ਮਜਾਰਾ ਡੀਗਰੀਆ ਆਦਿ ਕਿਸਾਨ ਹਾਜਰ ਸਨ


