ਐੱਨ.ਐੱਸ.ਕਿਊ. ਐੱਫ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਕਰਵਾਏ

ਗੁਰਦਾਸਪੁਰ

ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)–ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਐੱਨ ਐੱਸ ਕਿਊ ਐੱਫ ਵੋਕੇਸ਼ਨਲ ਸਿੱਖਿਆ ਅਧੀਨ ਆਉਂਦੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਾਲਾਨਾ ਹੁਨਰ ਮੁਕਾਬਲਾ ਅੱਜ ਸਥਾਨਕ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸਿੱਖਿਆ ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਸਕੂਲਾਂ ਵਿੱਚੋਂ ਚੁਣੇ ਗਏ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਅਮਰਜੀਤ ਸਿੰਘ ਭਾਟੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰ ਵਿਦਿਆਰਥੀਆਂ ਦਾ ਹੌਸਲਾ ਅਫ਼ਜ਼ਾਈ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ। ਇਸ ਮੁਕਾਬਲੇ ਨੂੰ ਸਫਲ ਬਣਾਉਣ ਲਈ ਬਣਾਈ ਗਈ ਸਮੁੱਚੀ ਕਮੇਟੀ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ।

ਜ਼ਿਲਾ ਵੋਕੇਸ਼ਨਲ ਕੋਆਰਡੀਨੇਟਰ ਪ੍ਰਦੀਪ ਆਰੋੜਾ ਨੇ ਦੱਸਿਆ ਕਿ ਰਾਸ਼ਟਰੀ ਹੁਨਰ ਯੋਗਤਾ ਫਰੇਮਵਰਕ ਐੱਨ ਐੱਸ ਕਿਊ ਐੱਫ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ 20 ਸਕੂਲਾਂ ਦੇ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਵੱਲੋਂ ਸਿਹਤ ਅਤੇ ਸੁੰਦਰਤਾ, ਨਿੱਜੀ ਸੁਰੱਖਿਆ, ਉਸਾਰੀ, ਆਈ ਟੀ, ਖੇਤੀਬਾੜੀ, ਆਟੋਮੋਬਾਇਲ, ਸਿਲਾਈ ਕਢਾਈ, ਸਰੀਰਕ ਸਿੱਖਿਆ, ਪਲੰਬਰ ਅਤੇ ਸਿਹਤ ਸੰਭਾਲ ਆਦਿ ਵਿਸ਼ਿਆਂ ਨਾਲ ਸਬੰਧਤ ਪ੍ਰੋਜੈਕਟ ਤਿਆਰ ਕੀਤੇ ਗਏ l ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਪ੍ਰਦੀਪ ਅਰੋੜਾ ਨੇ ਮੁੱਖ ਮਹਿਮਾਨ , ਆਏ ਪਤਵੰਤਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ l ਉਨ੍ਹਾਂ ਦੱਸਿਆ ਕਿ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਦੀ ਵਿਦਿਆਰਥਣ ਸੁਮਨ ਨੇ ਪਹਿਲੇ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ਦੀ ਵਿਦਿਆਰਥਣ ਅਮਨਪ੍ਰੀਤ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗੜ ਨੰਗਲ ਦੀ ਵਿਦਿਆਰਥਣ ਸੁਨੈਨਾ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਰਾਜੀਵ ਮਹਾਜਨ, ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ ( ਫੰਕਸ਼ਨਲ ਮੈਨੇਜਰ ਇੰਡਸਟਰੀ ਡੀਵੈਲਪਮੈਟ ), ਡੀ.ਐਮ. ਇਕਬਾਲ ਸਿੰਘ ਸਮਰਾ , ਮਨਪ੍ਰੀਤ ਪਾਲ, ਲੈਕ: ਅਸ਼ਵਨੀ ਕੁਮਾਰ, ਸਮਾਨਿਕਾ, ਨੀਲੂ ਸ਼ਰਮਾ, ਸੁਖਦੇਵ ਸਿੰਘ , ਗੁਰਮੀਤ ਸਿੰਘ ਆਦਿ ਹਾਜ਼ਰ ਸਨ। ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *