ਬਟਾਲਾ, ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)— ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਦੇ ਸਾਲਾਨਾ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਵੱਲੋਂ ਸਕੂਲ ਵਿਜਟ ਕਰਕੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਕਮ ਬੀ.ਐੱਨ.ਓ. ਬਲਾਕ ਬਟਾਲਾ -2 ਰਾਮ ਲਾਲ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਵੱਲੋਂ ਉਚੇਚੇ ਤੌਰ ਤੇ ਸਕੂਲ ਵਿਜਟ ਕਰਕੇ ਸਸਸਸ ਵਡਾਲਾ ਗ੍ਰੰਥੀਆਂ ਦੀ ਵਿਦਿਆਰਥਣ ਮੁਕਤਪ੍ਰੀਤ ਕੌਰ, ਸਰਕਾਰੀ ਹਾਈ ਸਕੂਲ ਭਾਮ ਦੀ ਵਿਦਿਆਰਥਣ ਨਵਨੀਤ ਕੌਰ ਨੂੰ ਮੈਰਿਟ ਵਿੱਚ ਆਉਣ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀ.ਈ.ਓ. ਪਰਮਜੀਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਧਿਆਪਕਾਂ ਵੱਲੋਂ ਕਰਵਾਈ ਮਿਹਨਤ ਦਾ ਨਤੀਜਾ ਹੈ ਅਤੇ ਮੈਰਿਟ ਵਿੱਚ ਆਏ ਵਿਦਿਆਰਥੀ ਬਾਕੀ ਬੱਚਿਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਮਾਪਿਆ ਨੂ ਅਪੀਲ ਕੀਤੀ ਕਿ ਬਿਹਤਰ ਅਤੇ ਗੁਣਾਤਮਕ ਸਿੱਖਿਆ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਦੇ ਪ੍ਵਬੰਧ ਤੇ ਅਨੁਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਡੀ.ਆਰ.ਪੀ. ਅਸ਼ੋਕ ਕੁਮਾਰ, ਮੈਡਮ ਅਨੂੰ, ਅਰੁਣ, ਬੀ.ਆਰ.ਪੀ. ਰਜਿੰਦਰ ਸਿੰਘ ਸਮੇਤ ਸਕੂਲ ਸਟਾਫ਼ ਹਾਜ਼ਰ ਸੀ।



