497 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ

ਗੁਰਦਾਸਪੁਰ

ਨਾਮਜ਼ਦਗੀਆਂ ਪੱਤਰਾਂ ਦੀ ਜਾਂਚ 18 ਮਈ ਨੂੰ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਹੈ

ਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)– ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ, ਨਗਰ ਕੌਂਸਲ ਧਾਰੀਵਾਲ, ਫਤਿਹਗੜ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਚੋਣਾਂ 26 ਮਈ ਨੂੰ ਹੋਣਗੀਆਂ।

ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਭਰੇ ਗਏ।

ਉਨ੍ਹਾਂ ਦੱਸਿਆ ਕਿ ਬਟਾਲਾ ਨਗਰ ਨਿਗਮ ਤੋਂ 282, ਧਾਰੀਵਾਲ ਨਗਰ ਕੌਂਸਲ ਤੋਂ 76 ਉਮੀਦਵਾਰਾਂ, ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ 60 ਉਮੀਦਵਾਰਾਂ ਅਤੇ ਫਤਿਹਗੜ੍ਹ ਚੂੜੀਆਂ ਤੋਂ 79 ਉਮੀਦਵਾਰਾਂ ਵਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਦੱਸਣਯੋਗ ਹੈ ਕਿ ਨਗਰ ਨਿਗਮ ਬਟਾਲਾ ਦੇ 50 ਵਾਰਡ, ਧਾਰੀਵਾਲ ਨਗਰ ਕੌਂਸਲ ਦੇ 13 ਵਾਰਡ, ਫਤਿਹਗੜ੍ਹ ਚੂੜੀਆਂ ਨਗਰ ਕੌਂਸਲ ਦੇ 13 ਵਾਰਡ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਨਗਰ ਕੌਂਸਲ ਦੇ 11 ਵਾਰਡ ਹਨ।

ਉਨ੍ਹਾਂ ਅੱਗੇ ਦੱਸਿਆ ਨਾਮਜ਼ਦਗੀਆਂ ਪੱਤਰਾਂ ਦੀ ਜਾਂਚ 18 ਮਈ ਦਿਨ ਸੋਮਵਾਰ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ 29 ਮਈ ਦਿਨ ਸ਼ੁੱਕਰਵਾਰ ਨੂੰ ਸਥਾਪਿਤ ਗਿਣਤੀ ਕੇਂਦਰ ‘ਤੇ ਕੀਤੀ ਜਾਵੇਗੀ।

Leave a Reply

Your email address will not be published. Required fields are marked *