ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)–ਬੰਦੀ ਸਿੰਘਾਂ ਦੀ ਰਿਹਾਈ, ਬਾਇਬਲ ਕਲਾਂ ਗੋਲੀ ਕਾਂਡ ਅਤੇ 628 ਲਾ ਪਤੇ ਹੋਏ ਸਰੂਪਾਂ ਦੇ ਨਾਲ ਨਾਲ ਗੁਰਬਾਣੀ ਬੇਅਦਬੀ ਦੇ ਇਨਸਾਫ ਲਈ ਲਾਇਆ ਗਿਆ ਕੌਮੀ ਮੋਰਚਾ ਦਿਨੋਂ ਦਿਨ ਚੜ੍ਹਦੀ ਕਲ੍ਹਾ ਵਲ ਜਿਥੇ ਜਾ ਰਿਹਾ ਹੈ, ਉਥੇ ਮੋਰਚੇ ਦੀ ਚੜਦੀ ਕਲਾ ਨੂੰ ਵੇਖ ਕੇ ਸਰਕਾਰ ਨੇ ਸਿੰਘਾਂ ਨੂੰ ਜੇਲ੍ਹਾ’ਚ ਰੱਖਣ ਦੀ ਬਜਾਏ ਗਿਰਫ਼ਤਾਰੀਆਂ ਤੇ ਰਿਆਹੀਆਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਕੌਮੀ ਇਨਸਾਫ ਮੋਰਚੇ ਦੀ ਚੜਦੀ ਕਲਾ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੂਰਨ ਸਮਰਥਨ ਦੇਣ ਅਤੇ 12 ਫਰਵਰੀ ਤੋਂ ਪੂਰੇ ਪੰਜਾਬ ਵਿਚ ਧਰਨੇ ਲਾਉਣ ਦੇ ਕੀਤੇ ਇਲਾਨ ਨੇ ਪੰਜਾਬ ਸਰਕਾਰ ਦੇ ਮੂੰਹ ਸੁਕਾ ਕੇ ਰੱਖ ਦਿੱਤੇ ਹਨ ਅਤੇ ਸਰਕਾਰ ਹੁਣ ਬੰਦੀ ਸਿੰਘਾਂ ਤੇ ਹੋਰ ਮੰਗਾਂ ਲਈ ਮਜਬੂਰ ਹੋ ਗਈ ਹੈ ਕਿਉਂਕਿ ਇਸ ਕੌਮੀ ਇਨਸਾਫ ਮੋਰਚੇ ਦੀ ਜਿੱਤ ਲਈ ਦੇਸ਼ ਦੇ ਕਈ ਸੂਬਿਆਂ ਤੋਂ ਸਿਆਸੀ ਸਮਾਜਿਕ ਅਤੇ ਧਾਰਮਿਕ ਆਗੂਆਂ ਤੋਂ ਇਲਾਵਾ ਸੰਤ ਸਮਾਜ ਦੇ ਸੰਤਾਂ ਦੇ ਨਾਲ ਨਾਲ ਹਰਵਰਗ ਦੇ ਲੋਕਾਂ ਤੋਂ ਇਲਾਵਾ ਤਿਆਰ ਬਰ ਤਿਆਰ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਘੌੜਿਆ ਤੇ ਸਾਜ਼ੋ ਸਾਮਾਨ ਸਮੇਤ ਝੁਝਾਰੋ ਸਿੰਘਾਂ ਨਾਲ ਵਾਹੀਰਾ ਘਤ ਰਹੀਆਂ ਹਨ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅਤੇ ਸੰਤ ਸਮਾਜ ਜਿਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਮੋਰਚੇ ਨੂੰ ਹਮਾਇਤ ਅਤੇ 12 ਫਰਵਰੀ ਤੋਂ ਜਿਲਾ ਪੱਧਰੀ ਧਰਨੇ ਲਾਉਣ ਵਾਲੇ ਫੈਸਲੇ ਦੀ ਪੂਰਨੇਏੇ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਜਿਥੇ ਵਧੀਆ ਫ਼ੈਸਲਾ ਮੰਨਦੀ ਹੈ, ਉਥੇ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਉਹ ਆਪਣੇ ਹੰਕਾਰ ਨੂੰ ਛੱਡ ਕੇ ਕੌਮੀ ਇਨਸਾਫ ਮੋਰਚੇ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਣ, ਤਾਂ ਕਿ ਇਨਸਾਨ ਮੋਰਚੇ ਦੇ ਆਗੂਆਂ ਨੂੰ ਸਰਕਾਰ ਵਿਰੁੱਧ ਕਿਸੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਨਾ ਹੋਣਾ ਪਵੇ ਅਤੇ ਇਸ ਤੋਂ ਨਿਕਲਣ ਵਾਲੇ ਖਤਰਨਾਕ ਸਿੱਟਿਆਂ ਤੋਂ ਸਰਕਾਰ ਖੁਦ ਜਿੰਮੇਵਾਰ ਹੋਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਜਥੇਦਾਰ ਅਕਾਲ ਤਖ਼ਤ ਸਿੰਘ ਸਾਹਿਬ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਅਗਵਾਈ’ਚ ਚੰਡੀਗੜ੍ਹ ਮੋਹਾਲੀ ਵਿਖੇ ਲਾਏ ਗਏ ਕੌਮੀ ਇਨਸਾਫ਼ ਮੋਰਚੇ ਨੂੰ ਸਮਰਥਨ ਦੇਣ ਦੇ ਨਾਲ ਨਾਲ 12 ਫਰਵਰੀ ਤੋਂ ਜਿਲਾ ਪੱਧਰੀ ਧਰਨੇ ਲਾਉਣ ਵਾਲੇ ਫੈਸਲੇ ਦੀ ਪੂਰਨ ਹਮਾਇਤ ਅਤੇ ਸ਼ਲਾਘਾ ਦੇ ਨਾਲ ਨਾਲ ਸਰਕਾਰ ਤੋਂ ਕੌਮੀ ਇਨਸਾਫ ਮੋਰਚੇ ਦੀਆਂ ਸਾਰੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਦੀ ਬੇਨਤੀ ਕਰਦਿਆਂ ਇਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਉਹਨਾਂ ਭਾਈ ਖਾਲਸਾ ਤੇ ਬਾਬਾ ਸੁਖਵਿੰਦਰ ਸਿੰਘ ਨੇ ਸਪਸ਼ਟ ਕੀਤਾ ਬਹੁਤ ਹੀ ਧੱਕੇਸ਼ਾਹੀ ਅਤੇ ਬੇਇਨਸਾਫ਼ੀ ਵਾਲੀ ਗੱਲ ਹੈ ਕਿ ਅਦਾਲਤਾਂ ਵਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਬਲਾਤਕਾਰੀ ਅਤੇ ਕਤਲਾਂ ਦੇ ਗੰਭੀਰ ਦੋਸ਼ਾਂ ਅਧੀਨ ਕੈਦ ਕੱਟ ਰਹੇ ਰਾਮ ਰਹੀਮ ਪਾਖੰਡੀ ਸਾਧ ਵਾਰ ਵਾਰ ਪਰੋਲਾ ਤੇ ਗੈਰ ਕਾਨੂੰਨੀ ਮੁਵਾਫੀਆ ਦੇ ਕੇ ਸਿੱਖਾਂ ਨੂੰ ਚਿੜਾਇਆ ਜਾ ਰਿਹਾ ਹੈ ਭਾਈ ਖਾਲਸਾ ਨੇ ਕਿਹਾ ਇਸੇ ਹੀ ਧੱਕੇਸ਼ਾਹੀ ਵਿਰੁੱਧ ਲਾਏ ਗਏ ਕੌਮੀ ਇਨਸਾਫ ਮੋਰਚਾ ਨੂੰ ਇੱਕ ਮਹੀਨਾ ਹੋਣ ਵਾਲਾ ਹੈ ਅਤੇ ਸਰਕਾਰ ਮੋਰਚੇ ਨੂੰ ਇਨਸਾਫ ਦੇਣ ਤੋਂ ਜਿਥੇ ਟਾਲਮਟੋਲ ਕਰ ਰਹੀ ਹੈ, ਉਥੇ ਮੋਰਚੇ ਦੇ ਸਮਰਥਨ ਵਿਚ ਦੇਸ਼ ਦੇ ਕਈ ਸੂਬਿਆਂ ਤੋਂ ਸੰਗਤਾਂ ਵਹੀਰਾਂ ਘੱਤ ਕੇ ਸ਼ਾਮਲ ਹੋ ਰਹੀਆਂ ਹਨ ਅਤੇ ਇਸ ਬੇਇਨਸਾਫ਼ੀ ਵਿਰੁੱਧ ਲੋਕਾਂ ਦਾ ਗੁੱਸਾ ਦਿਨੋਂ ਦਿਨ ਅਸਮਾਨੇ ਚੜ੍ਹਿਆ ਜਾ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੇ ਸੰਤ ਸਮਾਜ ਜਿਥੇ ਜਿਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਸਮੇਤ ਦੇਸ਼ ਦੇ ਕਈ ਸੂਬਿਆਂ ਤੋਂ ਇਨਸਾਫ ਮੋਰਚੇ ਦੇ ਸਮਰਥਨ ਵਿਚ ਆਉਣ ਵਾਲੇ ਲੋਕਾਂ ਦਾ ਸਵਾਗਤ ਕਰਦੀ ਹੈ, ਉਥੇ ਮੋਰਚੇ ਨੂੰ ਟਾਹ ਲਾਉਣ ਵਾਲੇ ਮੌਕਾ ਪ੍ਰਸਤੀ ਬਾਦਲਕਿਆਂ ਨੂੰ ਅਪੀਲ ਕਰਦੀ ਹੈ ਕਿ ਅਗਰ ਉਹ ਬੰਦੀ ਸਿੰਘਾਂ ਦੀ ਰਿਹਾਈ ਚਾਹੁੰਦੇ ਹਨ, ਤਾਂ ਕੂੜ ਦੀ ਸਿਆਸਤ ਛੱਡ ਕੇ ਬੰਦਿਆਂ ਵਾਂਗ ਇਨਸਾਫ ਮੋਰਚੇ ਲਈ ਚੰਡੀਗੜ੍ਹ ਵਿਖੇ ਲਾਏ ਮੋਰਚੇ ਵਿਚ ਸ਼ਾਮਿਲ ਹੋਣ ਦੀ ਲੋੜ ਤੇ ਜ਼ੋਰ ਦੇਣ, ਤਾਂ ਕਿ ਸਮੁੱਚੇ ਸਿੱਖ ਪੰਥ ਦੀ ਏਕਤਾ ਤਾਕਤ ਨਾਲ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਕੌਮੀ ਮੰਗਾਂ ਮਨਵਾਉਣ ਲਈ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ । ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ,ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਮਨਜਿੰਦਰ ਸਿੰਘ ਖ਼ਾਲਸਾ ਕਮਾਲਕੇ ਭਾਈ ਸਵਰਨ ਜੀਤ ਸਿੰਘ ਮਾਨੋਕੇ ਲੁਧਿਆਣਾ ,ਭਾਈ ਕੇਵਲ ਸਿੰਘ ਬਾਬਾ ਬਕਾਲਾ ਸਾਹਿਬ, ਭਾਈ ਲਖਵਿੰਦਰ ਸਿੰਘ ਰਾਜਿਸਥਾਨ, ਭਾਈ ਦਿਲਬਾਗ ਸਿੰਘ ਬਾਗੀ, ਗੁਰਦਾਸਪੁਰ, ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ,ਠੇਕੇਦਾਰ ਗਰਮੀਤ ਸਿੰਘ ਮੱਖੂ, ਭਾਈ ਸੁਖਦੇਵ ਸਿੰਘ ਮੱਖੂ ਬਾਬਾ ਦਾਰਾ ਸਿੰਘ ਤੇ ਭਾਈ ਹਰਜੀਤ ਸਿੰਘ ਆਦਿ ਹਾਜ਼ਰ ਸਨ।


