ਅੰਮ੍ਰਿਤਸਰ, ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਲੋਕਾਂ ਦੀ ਮੰਗ ਨੂੰ ਲੈਕੇ ਸਰਕਾਰ ਨੇ ਗੁਰੂ ਗ੍ਰੰਥ ਜਾਗਤਜੋਤ ਜੋਤ ਐਕਟ ਵਿੱਚ ਸੋਧ ਕਰਕੇ ਗੁਰਬਾਣੀ ਬੇਅਦਬੀ ਤੇ ਸਖਤ ਕਾਨੂੰਨ ਬਣਾ ਦਿੱਤਾ ਹੈ ਅਤੇ ਇਸ ਕਾਨੂੰਨ ਰਾਹੀਂ ਗੁਰਬਾਣੀ ਬੇਅਦਬੀ ਨੂੰ ਇਜਾਮ ਦੇਣ ਵਾਲਾ ਤੇ ਕਰਾਉਣ ਵਾਲਾਂ ਸੌਂ ਵਾਰ ਸੋਚੇਗਾ, ਜਦੋਂ ਕਿ ਦੇਸ਼ਾਂ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੇ ਕਾਨੂੰਨ ਦੀ ਸ਼ਲਾਘਾ ਤੇ ਸਰਕਾਰ ਦਾ ਧੰਨਵਾਦ ਕੀਤਾ ਪਰ ਬੇਅਦਬੀ ਦੋਸ਼ਾਂ ‘ਚ ਘਿਰੇ ਬਾਦਲ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਰਾਹੀਂ ਇਸ ਕਾਨੂੰਨ ਨੂੰ ਚੁਣੌਤੀ ਦੇਣ ਲਈ ਗੋਲਕ ਦੇ ਪੈਸੇ ਦਾ ਗ਼ਲਤ ਇਸਤੇਮਾਲ ਕਰ ਰਹੇ ਹਨ ਅਤੇ ਇਸੇ ਨੀਤੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਦਲਾ ਦੇ ਕਹਿਣ ਤੇ ਇਤਿਹਾਸਕ ਗੁਰਦੁਆਰਿਆਂ ‘ਚ ਵੱਡੇ ਵੱਡੇ ਫਲੈਕਸ ਲਾਉਂਣੇ ਸ਼ੁਰੂ ਕਰ ਦਿੱਤੇ ਹਨ ਤਾਂ ਕਿ ਸਰਕਾਰ ਵੱਲੋਂ ਬਣਾਏ ਗੁਰਬਾਣੀ ਕਾਨੂੰਨ ਵਿਰੁੱਧ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਸਕੇ ਤੇ ਬਾਦਲਾਂ ਦੀ ਨੀਤੀ ਨੂੰ ਅੱਗੇ ਵਧਾਇਆ ਜਾ ਸਕੇ ਪਰ ਬਾਦਲ ਆਪਣੀ ਨੀਤੀ ਰਾਹੀਂ ਕਾਮਯਾਬ ਨਹੀਂ ਹੋ ਸਕਦੇ ਪਰ ਗਰੀਬ ਦਾ ਮੂੰਹ, ਮੇਰੀ ਗੋਲਕ ਹੈ ਦੇ ਗੁਰ ਉਪਦੇਸ਼ ਤੋਂ ਪਾਂਸੇ ਹੋ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਗੋਲਕ ਦੀ ਦੁਰਵਰਤੋਂ ਤਾਂ ਕਰਨ ਵਿਚ ਕਾਮਯਾਬ ਹੋ ਜਾਣਗੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਬੰਧੀ ਸਰਕਾਰ ਵੱਲੋਂ ਬਣਾਏ ਸਖ਼ਤ ਕਾਨੂੰਨ ਵਿਰੁੱਧ ਬਾਦਲ ਦੇ ਕਹਿਣ ਤੇ ਇਤਿਹਾਸਕ ਗੁਰਦੁਆਰਿਆਂ ਤੇ ਹੋਰਾਂ ਵਿੱਚ ਗੁਰੂ ਕੀ ਗੋਲਕ ਦੇ ਪੈਸੇ ਰਾਹੀਂ ਫਲੈਕਸ ਬਣਾ ਕੇ ਲਾਉਣ ਵਾਲੇ ਵਰਤਾਰੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਅਤੇ ਲੋਕਾਂ ਨੂੰ ਬਣੇ ਸਖ਼ਤ ਕਾਨੂੰਨ ਦੀ ਹਮਾਇਤ ‘ਚ ਖੜਨ ਦੀ ਪ੍ਰੇਰਨਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਦਲਕੇ ਗੈਰ ਕਾਨੂੰਨੀ ਢੰਗ ਨਾਲ ਕਾਬਜ਼ ਹਨ ਅਤੇ ਗੁਰੂ ਕੀ ਗੋਲਕ ਦੀ ਦੁਰਵਰਤੋ ਰਾਹੀਂ ਆਪਣੀ ਡਿੱਗ ਚੁੱਕੀ ਰਾਜਨੀਤੀ ਨੂੰ ਸੁਰਜੀਤ ਕਰਨ ਲਈ ਬਾਦਲਕਿਆਂ ਦੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਹਰ ਹੀਲਾ ਵਰਤ ਰਹੀ ਹੈ, ਭਾਈ ਖਾਲਸਾ ਨੇ ਕਿਹਾ ਪਹਿਲਾਂ ਸਰਕਾਰ ਵੱਲੋਂ ਬਣਾਏ ਗਏ ਬੇਅਦਬੀ ਸਖ਼ਤ ਕਾਨੂੰਨ ਦੇ ਵਿਰੋਧ ‘ਚ ਬਾਦਲਾਂ ਨੇ ਅਕਾਲਤਖਤ ਸਾਹਿਬ ਦੇ ਜਥੇਦਾਰ ਨੂੰ ਵਰਤਿਆ ਤੇ ਉਹ ਇਸ ਸਖ਼ਤ ਕਾਨੂੰਨ ਨੂੰ ਰੱਦ ਕਰਵਾਉਣ ਲਈ ਵਰਤਿਆ ਗਿਆ ਪਰ ਉਹ ਅਸਫਲ ਰਹੇ, ਭਾਈ ਖਾਲਸਾ ਨੇ ਕਿਹਾ ਬਾਦਲ ਕੇ ਹਰ ਹੀਲੇ ਲੋਕਾਂ ਨੂੰ ਇਸ ਕਾਨੂੰਨ ਵਿਰੁੱਧ ਖੜ੍ਹਾ ਕਰਕੇ ਆਪਣੀ ਨੀਤੀ ਰਾਹੀਂ ਕਾਨੂੰਨ ਨੂੰ ਰੱਦ ਕਰਵਾਉਣ ਲਈ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰੂ ਕੀ ਗੋਲਕ ਦੀ ਮਾਇਆ ਨਾਲ ਸਾਰੇ ਗੁਰੂ ਘਰਾਂ ਵਿੱਚ ਵੱਡੇ ਵੱਡੇ ਫਲੈਕਸ ਲਗਵਾ ਰਹੀ ਹੈ ਜਿਨ੍ਹਾਂ ਉੱਤੇ ਕਾਨੂੰਨ ਵਿਰੁੱਧ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਗੁਰੂ ਕੀ ਗੋਲਕ ਦਾ ਗਲਤ ਇਸਤੇਮਾਲ ਕੀਤਾ ਜਾ ਰਿਹਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਵੱਲੋਂ ਬਾਦਲਕਿਆਂ ਦੀ ਨੀਤੀ ਰਾਹੀਂ ਗੁਰਬਾਣੀ ਬੇਅਦਬੀ ਤੇ ਬਣੇ ਕਾਨੂੰਨ ਵਿਰੁੱਧ ਗੁਰੂ ਕੀ ਗੋਲਕ ਦੀ ਮਾਇਆ ਨਾਲ ਵੱਡੇ ਵੱਡੇ ਗੁਰੂ ਘਰਾਂ ਵਿੱਚ ਫਲੈਕਸ ਲਗਵਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਨਿੰਦਾ ਕਰਦੀ ਹੋਈ ਲੋਕਾਂ ਨੂੰ ਬੇਨਤੀ ਕਰਦੀ ਹੈ ਕਿ ਬਾਦਲਾ ਨੂੰ ਚੋਣਾਂ ਸਮੇਂ ਇਤਿਹਾਸਕ ਗੁਰਦੁਆਰਿਆਂ ਦੀਆਂ ਗੋਲਕਾਂ ਦਾ ਗ਼ਲਤ ਇਸਤੇਮਾਲ ਕਰਨ ਦਾ ਸਬਕ ਜਰੂਰ ਸਿਖਾਉਣ ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਬਹੁਤ ਸਾਰੇ ਫੈਡਰੇਸ਼ਨ ਆਗੂ ਹਾਜ਼ਰ ਸਨ ।


