ਪਟਿਆਲਾ, ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)–ਸੁਰਜੀਤ ਸਿੰਘ ਰੱਖੜਾ ਨੇ ਅੱਜ ਅਚਾਨਕ ਪੁਨਰ ਸੁਰਜੀਤ ਅਕਾਲੀ ਦਲ ਨੂੰ ਛੱਡ ਕੇ ਆਪ ਪਾਰਟੀ ਵਿਚ ਜਾਣ ਦਾ ਐਲਾਨ ਕਰ ਦਿੱਤਾ ਹੈ ਕਿਉਂਕਿ ਸੁਰਜੀਤ ਸਿੰਘ ਰੱਖੜਾ ਬਹੁਤ ਅਸਰ ਰਸੂਖ ਰੱਖਣ ਦੇ ਨਾਲ ਨਾਲ ਵੱਡੇ ਕਾਰੋਬਾਰੀ ਵੀ ਹਨ ਅਤੇ ਜਦੋਂ ਉਹ ਬਾਦਲ ਅਕਾਲੀ ਦਲ ਨੂੰ ਛੱਡ ਕੇ ਪੁਨਰਸੁਰਜੀਤ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ ਤਾਂ ਬਾਦਲ ਦਲ ਨੂੰ ਵੱਡਾ ਝਟਕਾ ਲੱਗਾ ਸੀ ਅਤੇ ਪੁਨਰਸੁਰਜੀਤ ਅਕਾਲੀ ਦਲ ਦੀ ਸਿਆਸੀ ਪਕੜ’ਚ ਵਾਧਾ ਹੋਇਆ ਸੀ ਅਤੇ ਹੁਣ ਪੁਨਰ ਸੁਰਜੀਤ ਅਕਾਲੀ ਦਲ ਨੂੰ ਛੱਡ ਕੇ ਆਪ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਆਪ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ, ਕਿਉਂਕਿ ਸਰ ਸੁਰਜੀਤ ਸਿੰਘ ਰੱਖੜਾ ਦੇ ਬਹਾਰਲੇ ਮੁਲਕਾਂ ਵਿੱਚ ਪਬਲਿਕ ਸਾਝ ਅਤੇ ਵੱਡੇ ਵੱਡੇ ਕਾਰੋਬਾਰ ਹਨ ਅਤੇ ਆਪ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਕਿਉਂਕਿ ਸੁਰਜੀਤ ਸਾਫ਼ ਸੁਥਰੇ ਬੇਦਾਗ ਸਿਆਸਤਦਾਨ ਹਨ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਉਹਨਾਂ ਨੂੰ ਆਪ ਪਾਰਟੀ ਵਿਚ ਸ਼ਾਮਿਲ ਹੋਣ ਦੀ ਵਧਾਈ ਦਿੰਦੀ ਹੋਈ ਆਸ ਕਰਦੀ ਹੈ ਕਿ ਜਿਹੜੇ ਮਕ਼ਸਦ ਮਿਸਨ ਲਈ ਤੁਸੀਂ ਆਪ ਪਾਰਟੀ ਨੂੰ ਸਵੀਕਾਰਿਆ ਅਤੇ ਪੁਨਰ ਸੁਰਜੀਤ ਅਕਾਲੀ ਦਲ ਨੂੰ ਛੱਡਿਆ ਵਾਹਿਗੁਰੂ ਤੁਹਾਨੂੰ ਕਾਮਯਾਬੀ ਬਖਸ਼ੇ ਕਿਉਂਕਿ ਸੱਚੀ ਸੁੱਚੀ ਰਾਜਨੀਤੀ ਤਾਂ ਕਿਸੇ ਵੀ ਪਾਰਟੀ ਵਿਚ ਰਹਿ ਕੇ ਕੀਤੀ ਜਾ ਸਕਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੁਰਜੀਤ ਸਿੰਘ ਰੱਖੜਾ ਵੱਲੋਂ ਪੁਨਰ ਸੁਰਜੀਤ ਅਕਾਲੀ ਦਲ ਨੂੰ ਛੱਡ ਕੇ ਆਪ ਪਾਰਟੀ ਵਿਚ ਸ਼ਾਮਿਲ ਹੋਣ ਵਾਲੀ ਨੀਤੀ ਦਾ ਸਵਾਗਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਾਫ਼ ਸੁਥਰੇ ਰਾਜਨੀਤਕ ਅਤੇ ਇਮਾਨਦਾਰ ਲੋਕਾਂ ਦਾ ਸਿਆਸਤ ਵਿੱਚ ਆਉਣਾ ਸਮੇਂ ਅਤੇ ਲੋਕਾਂ ਦੀ ਮੰਗ ਹੈ ਕਿਉਂਕਿ ਅਗਰ ਇਨਸਾਨ ਇਮਾਨਦਾਰ ਹੈ ਤਾਂ ਉਹ ਕਿਸੇ ਵੀ ਪਾਰਟੀ ਵਿਚ ਸ਼ਾਮਿਲ ਹੋ ਕੇ ਨੇਕ ਕੰਮ ਕਰ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਪਾਰਟੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ੍ਰ ਸੁਰਜੀਤ ਸਿੰਘ ਰੱਖੜਾ ਵੱਲੋਂ ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡ ਕੇ ਪੰਜਾਬ ਦੀ ਸੱਤਾਧਾਰੀ ਪਾਰਟੀ ਆਪ ਵਿਚ ਸ਼ਾਮਿਲ ਹੋਣ ਵਾਲੀ ਨੀਤੀ ਦਾ ਸਵਾਗਤ ਕਰਦੀ ਹੋਈ ਆਸ ਕਰਦੀ ਹੈ ਕਿ ਆਪ ਪਾਰਟੀ ਵਿਚ ਸ਼ਾਮਿਲ ਹੋ ਕੇ ਰੱਖੜਾ ਸਾਹਿਬ ਪਹਿਲਾਂ ਨਾਲੋਂ ਵੀ ਜਾਇਦਾ ਇਮਾਨਦਾਰੀ ਅਤੇ ਸਮਝਦਾਰੀ ਨਾਲ ਰਾਜਨੀਤੀ ਨੂੰ ਅੱਗੇ ਵਧਾਉਣ ਦੀ ਲੋੜ ਤੇ ਜ਼ੋਰ ਦੇਣਗੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਆਗੂ ਹਾਜ਼ਰ ਸਨ ।।


