ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਇਕੱਠਾਂ ਵਿੱਚ ਹਥਿਆਰ ਲਿਜਾਣ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਲਗਾਈ ਪਾਬੰਦੀ

ਗੁਰਦਾਸਪੁਰ

ਕਿਸੇ ਵੀ ਭਾਈਚਾਰੇ ਵਿਰੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੱੁਧ ਹੋਵੇਗੀ ਸਖਤ ਕਾਨੂੰਨੀ ਕਾਰਵਾਈ

ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਮਾਗਮਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ’ਤੇ ਪੂਰਨ ਪਾਬੰਧੀ ਹੋਵੇਗੀ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੱੁਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਮਨਾਹੀ ਦੇ ਇਹ ਹੁਕਮ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਮੀਮੋ ਨੰਬਰ 11/34/2021-4ਐੱਸ.2/1602 ਮਿਤੀ 13 ਨਵੰਬਰ 2022 ਰਾਹੀਂ ਜਾਰੀ ਹੋਏ ਹੁਕਮਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਲਗਾਉਣ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਸਖਤ ਕਾਨੂੰਨੀ ਕਰਨ ਦੇ ਦਿੱਤੇ ਹੁਕਮਾਂ ਦੇ ਤਹਿਤ ਜਾਰੀ ਕੀਤੇ ਹਨ। ਪਾਬੰਦੀ ਦੇ ਇਹ ਹੁਕਮ ਮਿਤੀ 13 ਫਰਵਰੀ 2023 ਤੋਂ ਮਿਤੀ 13 ਅਪ੍ਰੈਲ 2023 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *