ਸੰਗਰੂਰ, ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)–ਦੇਸ਼ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਸਕੂਲਾਂ ਅਤੇ ਰੇਲਵੇ ਸਟੇਸ਼ਨਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਲਗਾਤਾਰ ਦਿੱਤੀਆਂ ਜਾ ਰਹੀਆਂ ਹਨ ਭਾਵੇਂ ਕਿ ਇਹਨਾਂ ਧਮਕੀਆਂ ਤੋਂ ਬਾਅਦ ਵਾਹਿਗੁਰੂ ਦੀ ਕਿਰਪਾ ਨਾਲ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਇਆ ਪਰ ਅਜਿਹੀਆਂ ਧਮਕੀਆਂ ਵਿੱਚ ਹੁਣ ਵਾਧਾ ਹੁੰਦਾ ਜਾ ਰਿਹਾ ਹੈ ਜਦੋਂ ਕਿ ਅਜਿਹੀਆਂ ਧਮਕੀਆਂ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਦਾ ਪਤਾ ਲਾਉਣ ਰਾਜ ਦੀ ਪੁਲਿਸ ਬਹੁਤ ਬੁਰੀ ਤਰ੍ਹਾਂ ਅਸਫ਼ਲ ਨਜ਼ਰ ਆ ਰਹੀ ਹੈ ਜਿਸ ਦੇ ਸਿੱਟੇ ਵਜੋਂ ਜਿਥੇ ਅਜਿਹੀਆਂ ਘਟਨਾਵਾਂ ਵਿਚ ਦਿੱਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਅਤੇ ਰਾਜ ਦੇ ਲੋਕ ਅਜਿਹੇ ਬੰਬ ਧਮਾਕਿਆਂ ਕਾਰਨ ਦਾਹਿਸਤ ਦੇ ਮਹੌਲ ਵਿੱਚ ਹਨ ਅਤੇ ਮੰਗ ਕਰ ਰਹੇ ਹਨ ਕਿ ਅਜਿਹੀਆਂ ਧਮਕੀਆਂ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਗਰੂਰ ਅਤੇ ਮਲੇਰਕੋਟਲਾ ਦੇ ਸਕੂਲਾਂ ਅਤੇ ਧੂਰੀ ਰੇਲਵੇ ਸਟੇਸ਼ਨ ਨੂੰ ਬੰਬ ਧਮਾਕਿਆਂ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਤੇ ਗਹਿਰੀ ਚਿੰਤਾ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਪੁਲਿਸ ਨੇ ਬੰਬ ਦਸਤਿਆਂ ਦੇ ਮਾਹਰਾਂ ਰਾਹੀਂ ਸਕੂਲਾਂ ਦੀ ਚੈਕਿੰਗ ਕੀਤੀ ਹੈ ਅਤੇ ਕੁਝ ਬਰਾਮਦ ਨਹੀਂ ਹੋਇਆ ਪਰ ਨਿੱਤ ਦਿਨ ਅਜਿਹੀਆਂ ਧਮਕੀਆਂ ਦਾ ਮਿਲਨਾ ਜਿਥੇ ਰਾਜ ਦੀ ਪੁਲਿਸ ਨੂੰ ਵੱਡੀ ਚੁਣੌਤੀ ਅਤੇ ਲੋਕਾਂ ਲਈ ਵੱਡੀ ਦਾਹਿਸਤ ਦਾ ਮਹੌਲ ਪੈਦਾ ਕਰ ਰਿਹਾ ਹੈ, ਭਾਈ ਖਾਲਸਾ ਨੇ ਦੱਸਿਆ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣੀ ਸਮੇਂ ਅਤੇ ਲੋਕਾਂ ਦੀ ਮੰਗ ਬਣ ਗਿਆ ਹੈ ਜਿਸ ਨੂੰ ਮੁੱਖ ਰੱਖਦਿਆਂ ਸਰਕਾਰ ਦੀ ਜ਼ਿੰਮੇਵਾਰੀ ਬਣ ਜਾਂਦਾ ਹੈ ਕਿ ਉਹ ਰਾਜ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਲਈ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਫੜ ਕੇ ਜੇਲ੍ਹ ਵਿੱਚ ਸੁੱਟੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੰਗਰੂਰ ਅਤੇ ਮਲੇਰਕੋਟਲਾ ਦੇ ਸਕੂਲਾਂ ਦੇ ਨਾਲ ਨਾਲ ਧੂਰੀ ਰੇਲਵੇ ਸਟੇਸ਼ਨ ਨੂੰ ਬੰਬਾਂ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਤੇ ਗਹਿਰੀ ਚਿੰਤਾ ਕਰਦਿਆਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੀ ਸਰਕਾਰ ਤੋਂ ਮੰਗ ਕਰਦੀ ਹੈ ਉਥੇ ਰਾਜ ਵਿੱਚ ਅਜਿਹੀਆਂ ਘਟਨਾਵਾਂ ਤੇ ਜਲਦੀ ਕਾਬੂ ਪਾ ਕੇ ਲੋਕਾਂ ਦੇ ਜਾਨਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਦੀ ਮੰਗ ਕਰਦੀ ਹੈ ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਬਹੁਤ ਸਾਰੇ ਫੈਡਰੇਸ਼ਨ ਦੇ ਕਾਰਕੁੰਨ ਹਾਜਰ ਸਨ ।।


