ਕਿਹਾ-ਹਲਕੇ ਗੁਰਦਾਸਪੁਰ ਦੇ ਵਿਕਾਸ ਲਈ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਾਂ
ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਪੀਰਾਂ ਬਾਗ ਵਿਖੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ।
ਉਨ੍ਹਾਂ ਕਿਹਾ ਕਿ ਹਲਕੇ ਗੁਰਦਾਸਪੁਰ ਦੇ ਵਿਕਾਸ ਲਈ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।
ਗੱਲਬਾਤ ਦੌਰਾਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ।
ਉਨਾਂ ਪੰਜਾਬ ਸਰਕਾਰ ਵਲੋਂ ਮਹਿਜ ਚਾਰ ਸਾਲਾਂ ਦੇ ਅੰਦਰ ਲਏ ਵੱਡੇ ਇਤਿਹਾਸਕ ਫੈਸਲਿਆਂ ਦੀ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਦਾ ਮਿਆਰ ਹੋ ਉੱਚਾ ਚੁੱਕਣ ਲਈ ਸਕੂਲ ਆਫ ਐਮੀਂਨੈੱਸ ਖੋਲੇ ਗਏ, ਸਿੱਖਿਆ ਦੇ ਖੇਤਰ ਵਿੱਚ ਹੋ ਸੁਧਾਰ ਦੇ ਮੰਤਵ ਨਾਲ ਅਧਿਆਪਕਾਂ ਨੂੰ ਫਿਨਲੈਂਡ ਅਤੇ ਸਿੰਘਾਪੁਰ ਵਿਖੇ ਭੇਜਿਆ। ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕ ਖੋਲ੍ਹੇ, 600 ਯੂਨਿਟ ਬਿਜਲੀ ਦੇ ਬਿੱਲ ਮਾਫ ਕੀਤੇ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ, 10 ਲੱਖ ਰੁਪਏ ਤੱਕ ਇਲਾਜ ਕਰਵਾਉਣ ਲਈ ਸਿਹਤ ਯੋਜਨਾ ਲਾਗੂ ਕੀਤੀ, , ਔਰਤਾਂ ਨੂੰ ਮੁਫਤ ਬੱਸ ਦੀ ਸਹੂਲਤ, ਕਿਰਤੀਆਂ ਦੇ ਹਿੱਤ ਲਈ ਵੱਡੇ ਫੈਸਲੇ, ਕਿਸਾਨਾਂ ਨੂੰ ਬੋਮੌਸਮੀ ਬਰਸਾਤ ਕਾਰਨ ਖਰਾਬ ਹੋਈ ਫਸਲ ਦਾ ਖਰਾਬਾ ਦੇਣ ਸਮੇਤ ਜ਼ਿਕਰਯੋਗ ਫੈਸਲੇ ਲਏ ਗਏ ਹਨ।


