ਲੁਧਿਆਣਾ, ਗੁਰਦਾਸਪੁਰ, 19 ਮਈ ( ਸਰਬਜੀਤ ਸਿੰਘ)–ਅੱਜ ਲੁਧਿਆਣਾ ਦੀ ਇੰਦਰ ਕੌਰ ਸਿੰਗਰ ਨੂੰ ਮੋਗੇ ਦੇ ਸੁਖਵਿੰਦਰ ਸਿੰਘ ਨੇ ਇਸ ਕਰਕੇ ਕਤਲ ਕਰ ਦਿੱਤਾ, ਕਿਉਂਕਿ ਉਹ ਇੰਦਰ ਕੌਰ ਨੂੰ ਵਿਆਹ ਕਰਵਾਉਣ ਲਈ ਮਜਬੂਰ ਕਰ ਰਿਹਾ ਸੀ ਅਤੇ ਇਦਰਕੌਰ ਵਿਆਹ ਕਰਵਾਉਣ ਤੋਂ ਕਰਦੀ ਸੀ ਪੂਰਾ ਇੰਨਕਾਰ ! ਜਿਸ ਦੇ ਸਿੱਟੇ ਵਜੋਂ ਸੁਖਵਿੰਦਰ ਸਿੰਘ ਨੇ ਉਸ ਦਾ ਕਤਲ ਕਰ ਦਿੱਤਾ, ਪੁਲਿਸ ਨੇ ਐਫ ਆਈ ਆਰ ਦਰਜ ਕਰਕੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਲੜਕੀ ਲਾਸ਼ ਨੀਲੋਂ ਨਹਿਰ ‘ਚ ਬ੍ਰਾਮਦ ਕਰ ਲਈ ਹੈ ਦੇ ਨਾਲ ਨਾਲ ਵਾਰਦਾਤ ਵਾਸਤੇ ਵਰਤੀ ਕਾਰ ਨੂੰ ਬ੍ਰਾਮਦ ਕਰ ਲਿਆ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਦੁਖਦਾਈ ਘਟਨਾ ਤੇ ਪੀੜਤ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ ਅਤੇ ਘਟਨਾ ਦੀ ਜਾਂਚ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰਦੀ ਹੈ ਤਾਂ ਕਿ ਸੂਬੇ ਵਿਚ ਵਧ ਰਹੀਆਂ ਅਜਿਹੀਆ ਘਟਨਾਵਾਂ ਤੇ ਕਾਬੂ ਪਾਇਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਤੇ ਪੀ ਏ ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ ਨੇ ਘਟਨਾ ਤੇ ਗਹਿਰੇ ਦੁੱਖ਼ ਦਾ ਪ੍ਰਗਟਾਵਾ, ਘਟਨਾ ਦੀ ਉੱਚ ਪੱਧਰੀ ਜਾਂਚ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਇਹਨਾਂ ਫੈਡਰੇਸ਼ਨ ਨੇਤਾਵਾਂ ਨੇ ਲੜਕੀ ਦੀ ਮਾਤਾ ਦੇ ਹਵਾਲੇ ਨਾਲ ਦੱਸਿਆ ਕਿ ਲੜਕੀ ਨੂੰ ਸੁਖਵਿੰਦਰ ਸਿੰਘ ਮੋਗਾ ਨੇ 7 ਦਿਨ ਪਹਿਲਾਂ ਗੰਨ ਰੱਖ ਕੇ ਅਗਵਾਹ ਕੀਤਾ ਸੀ ਅਤੇ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਨੀਲੋਂ ਨਹਿਰ ‘ਚ ਸੁੱਟ ਦਿੱਤਾ ਗਿਆ, ਇਹਨਾਂ ਨੇਤਾਵਾਂ ਨੇ ਕਿਹਾ ਪੁਲਿਸ ਨੇ ਪ੍ਰਵਾਰਕ ਮੈਂਬਰਾਂ ਦੀ ਰੀਪੋਰਟ ਤੇ ਐਫ ਆਈ ਆਰ ਦਰਜ ਕਰ ਲਈ ਹੈ ਅਤੇ ਨੀਲੋਂ ਨਹਿਰ’ਚ ਲੜਕੀ ਦੀ ਲਾਸ਼ ਤੇ ਵਾਰਦਾਤ ਲਈ ਵਰਤੀ ਕਾਰ ਨੂੰ ਬਰਾਮਦ ਕਰ ਲਿਆ ਹੈ, ਇਸ ਵਾਰਦਾਤ ਦੀ ਲੋਕਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਇਹ ਰਾਜ ਵਿੱਚੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ, ਭਾਈ ਖਾਲਸਾ ਤੇ ਭਾਈ ਜਗਰਾਓਂ ਨੇ ਸਪੱਸ਼ਟ ਕੀਤਾ ਰਾਜ਼ ਵਿਚ ਅਜਿਹੀਆਂ ਘਟਨਾਵਾਂ ਬਹੁਤ ਹੀ ਨਿੰਦਣਯੋਗ ਹਨ ਅਤੇ ਇਨ੍ਹਾ ਦਾ ਵਾਧਾ ਚਿੰਤਾ ਦਾ ਵਿਸ਼ਾ ਬਣ ਗਿਆ ਹੈ ਜਿਸ ਨੂੰ ਰੋਕਣਾ ਸਮੇਂ ਅਤੇ ਲੋਕਾਂ ਦੀ ਮੰਗ ਬਣ ਗਿਆ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲ਼ਿਆਂ ਤੇ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕਰਦੀ ਹੈ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।


