ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜ਼ਿਲੇ ਸੰਗਰੂਰ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦਾ ਸਹੀ ਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਲਿਆ, ਲੋਕ ਕਰ ਰਹੇ ਸ਼ਲਾਘਾ,ਪ੍ਰੋਜੈਕਟ ਨੂੰ ਜਲਦੀ ਰਾਜ਼ ਦੇ ਪਿੰਡਾਂ ਤੱਕ ਲਾਗੂ ਕੀਤਾ ਜਾਵੇ-ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਸੰਗਰੂਰ, ਗੁਰਦਾਸਪੁਰ, 19 ਮਈ ( ਸਰਬਜੀਤ ਸਿੰਘ)– ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਨੇ ਆਪਣੇ ਜ਼ਿਲੇ ਸੰਗਰੂਰ ਤੋਂ ਬਿਜਲੀ ਦੀ ਤਾਰਾਂ ਅੰਡਰਗਰਾਊਂਡ ਕਰਨ ਦਾ ਸਹੀ ਤੇ ਲੋਕਾਂ ਦੀ ਮੰਗ ਵਾਲਾਂ ਸ਼ਲਾਘਾਯੋਗ ਫ਼ੈਸਲਾ ਕੀਤਾ ਹੈ, ਉਹਨਾਂ ਕਿਹਾ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਕੁਝ ਸਮਾਂ ਲੱਗੇਗਾ ਅਤੇ ਅਰਬਾਂ ਰੁਪਏ ਖਰਚ ਕੀਤੇ ਜਾਣਗੇ ਉਨ੍ਹਾਂ ਦਾ ਕਹਿਣਾ ਹੈ ਕਿ ਸਿਰਫ ਇੱਕ ਪਿੰਡ ਵਾਸਤੇ ਹੀ ਕਰੌੜਾਂ ਦਾ ਖ਼ਰਚ ਆਵੇਗਾ ਜਦੋਂ ਇਹ ਪ੍ਰੋਜੈਕਟ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਲਾਗੂ ਕਰ ਦਿੱਤਾ ਜਾਵੇਗਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਆਮ ਆਦਮੀ ਪਾਰਟੀ ਦੇ ਪੰਜਾਬ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ ਆਪਣੇ ਜ਼ਿਲੇ ਤੋਂ ਬਿਜਲੀ ਦੀ ਤਾਰਾਂ ਅੰਡਰਗਰਾਊਂਡ ਕਰਨ ਦਾ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਲਿਆ ਹੈ ਅਤੇ ਇਸ ਨਾਲ ਜਿੱਥੇ ਥਾ ਥਾ ਲੱਗੇ ਬਿਜਲੀ ਦੇ ਖੰਭੇ ਪੁੱਟ ਲੈ ਜਾਣਗੇ ਅਤੇ ਹਨੇਰੀਆਂ ਝੱਖੜ ਤੇ ਤੂਫ਼ਾਨ ਆਉਣ ਦੀ ਸੂਰਤ ਵਿੱਚ ਬਿਜਲੀ ਦੀਆਂ ਤਾਰਾਂ ਟੁੱਟ ਕੇ ਬਿਜਲੀ ਸਪਲਾਈ ‘ਚ ਵਿਗਨ ਪੈਣ ਦੀਆਂ ਸਾਰੀਆਂ ਅਟਕਲਾਂ ਦੂਰ ਹੋ ਜਾਣਗੀਆਂ,ਲੋਕ ਭਗਵੰਤ ਸਿੰਘ ਮਾਨ ਦੇ ਇਸ ਫੈਸਲੇ ਦੀਆਂ ਤਰੀਫਾਂ ਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਫੈਸਲਾ ਦੱਸ ਰਹੀਆਂ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਜ਼ਿਲ੍ਹੇ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਵਾਲੇ ਫੈਸਲੇ ਦੀ ਸ਼ਲਾਘਾ ਤੇ ਇਸ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਅਤੇ ਇਸ ਪ੍ਰੋਜੈਕਟ ਨੂੰ ਰਾਜ ਦੇ ਸਾਰੇ ਪਿੰਡਾਂ ਸ਼ਹਿਰਾਂ ਵਿੱਚ ਜਲਦੀ ਲਾਗੂ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਖੰਬਿਆ ਵਾਲੀਆਂ ਤਾਰਾਂ ਰਾਹੀਂ ਬਿਜਲੀ ਦੀ ਸਪਲਾਈ ਥੋੜੀ ਬਹੁਤੀ ਹਨੇਰੀ, ਤੂਫ਼ਾਨ ਤੇ ਝੱਖੜ ਆਉਣ ਕਰਕੇ ਬਿਜਲੀ ਸਪਲਾਈ ਠੱਪ ਹੋ ਜਾਂਦੀ ਸੀ ਅਤੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਭਾਈ ਖਾਲਸਾ ਨੇ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਹੋਣ ਨਾਲ ਲੋਕਾਂ ਨੂੰ ਇਸ ਪ੍ਰੇਸ਼ਾਨੀ ਮੁਸ਼ਕਿਲ ਤੋਂ ਛੁਟਕਾਰਾ ਮਿਲੇਗਾ ਅਤੇ ਬਿਜਲੀ ਸਪਲਾਈ ਨਿਰਵਿਘਨ ਚਲਦੀ ਰਹੇਗੀ, ਭਾਈ ਖਾਲਸਾ ਨੇ ਕਿਹਾ ਪੰਜਾਬ ਦੇ ਲੋਕ ਜਿਥੇ ਇਸ ਪ੍ਰੋਜੈਕਟ ਦਾ ਸਵਾਗਤ ਕਰ ਰਹੇ ਹਨ ਉਥੇ ਮੰਗ ਕਰ ਰਹੇ ਹਨ ਕਿ ਇਸ ਪ੍ਰੋਜੈਕਟ ਨੂੰ ਪੰਜਾਬ ਦੇ ਸਾਰੇ ਪਿੰਡਾਂ ਸ਼ਹਿਰਾਂ ਵਿੱਚ ਲਾਗੂ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਬਿਜਲੀ ਸਪਲਾਈ ਨਿਰਵਿਘਨ ਪ੍ਰਾਪਤ ਕੀਤੀ ਜਾ ਸਕੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੁੱਖਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਕਿ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰੇ ਰਾਜ ਦੇ ਪਿੰਡਾਂ ਵਿੱਚ ਲਾਗੂ ਕੀਤਾ ਜਾਵੇ ਤਾਂ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਸਕੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏਂ ਆਈ ਐਸ ਐਸ ਐਫ ਖਾਲਸਾ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਆਗੂ ਮੌਜੂਦ ਸਨ ।

Leave a Reply

Your email address will not be published. Required fields are marked *