ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)- 14 ਫਰਵਰੀ ਨੂੰ ਪੁਲਵਾਮਾ ਹਮਲੇ ਦੌਰਾਨ ਦੇਸ਼ ਦੇ ਕਈ ਸੈਨਿਕ ਸ਼ਹੀਦ ਹੋ ਗਏ ਸਨ | ਦੇਸ਼ ਲਈ ਕੁਰਬਾਨ ਹੋਣ ਵਾਲੇ ਇਨ੍ਹਾਂ ਸ਼ਹੀਦਾਂ ਨੂੰ ਯਾਦ ਕਰਨ ਦੀ ਬਜਾਏ ਅਸੀ ਅੱਜ ਵੈਲਨਟਾਈਨ ਡੇਅ ਮਨ੍ਹਾ ਰਹੇ ਹਾਂ | ਜਿਸ ਨਾਲ ਸ਼ਹੀਦਾਂ ਦੇ ਪਰਿਵਾਰਾਂ ਦੇ ਦਿਲ ‘ਤੇ ਗਹਿਰੀ ਸੱਟ ਵੱਜ ਰਹੀ ਹੈ ਅਤੇ ਨੌਜਵਾਨ ਵਿਦੇਸ਼ੀ ਸਭਿਅਤਾ ਵੱਲ ਝੁੱਕ ਰਹੇ ਹਨ | ਜਿਸ ਕਰਕੇ ਸਾਡੇ ਦੇਸ਼ ਦੇ ਸ਼ਹੀਦ ਹੋਏ ਸੈਨਿਕਾਂ ਨੂੰ ਸਾਡੇ ਨੈਤਿਕ ਫਰਜ ਬਣਦਾ ਹੈ ਕਿ ਉਨ੍ਹਾਂ ਨੂੰ ਯਾਦ ਕੀਤਾ ਜਾਵੇ ਅਤੇ 2 ਮਿੰਟ ਦਾ ਮੌਨ ਰੱਖ ਕੇ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇ ਕਿ ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਨਾ ਕਿ ਵੈਲਨਟਾਈਨ ਡੇਅ ਮਨਾਇਆ ਜਾਵੇ |
