ਪੇਂਡੂ  ਬੇਰੁਜਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 20 ਫਰਵਰੀ ਤੋਂ ਸ਼਼ੁਰੂ

ਗੁਰਦਾਸਪੁਰ

ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ: 508 ਵਿਖੇ ਮਿਤੀ 17 ਫਰਵਰੀ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਸ਼ਮੀਰ ਸਿੰਘ ਗੋਰਾਇਆ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 20 ਫਰਵਰੀ 2023 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅ. ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰ: 01874-220163  ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *