36 ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਲਈ ਸਿੰਘਾਪੁਰ ਭੇਜਣਾ ਸ਼ਲਾਘਾਯੋਗ ਉਪਰਾਲਾ : ਡੀ.ਈ.ਓ. ਭਾਟੀਆ *
ਗੁਰਦਾਸਪੁਰ , 15 ਫਰਵਰੀ (ਸਰਬਜੀਤ ਸਿੰਘ)–ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਦੇ ਪਹਿਰਾ ਦਿੰਦਿਆਂ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਢਾਂਚਾਗਤ ਵਿਕਾਸ ਅਤੇ ਸਿੱਖਿਆ ਸੁਧਾਰਾਂ ਨੂੰ ਪਹਿਲ ਦਿੱਤੀ ਜਾ ਰਿਹਾ ਹੈ ਅਤੇ ਇਸੇ ਪ੍ਰੋਗਰਾਮ ਨੂੰ ਅੱਗੇ ਵਧਾਉਂਦੇ ਪੰਜਾਬ ਭਰ ਦੇ 36 ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਸਿੱਖਲਾਈ ਲਈ ਸਿੰਗਾਪੁਰ ਭੇਜਿਆ ਗਿਆ।ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀਹਰਗੋਬਿੰਦਪੁਰ ਦੀ ਪ੍ਰਿੰਸੀਪਲ ਰਜਨੀ ਬਾਲਾ ਵੀ ਇਨ੍ਹਾ ਪ੍ਰਿੰਸੀਪਲਾਂ ਵਿੱਚ ਸ਼ਾਮਲ ਸਨ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਪ੍ਰਿੰਸੀਪਲ ਰਜਨੀ ਬਾਲਾ ਦਾ ਸਿੰਘਾਪੁਰ ਤੋਂ ਟ੍ਰੇਨਿੰਗ ਪ੍ਰਾਪਤ ਕਰਕੇ ਵਾਪਸ ਪਰਤਣ ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ ਐਲੀਮੈਟਰੀ ਅਮਰਜੀਤ ਸਿੰਘ ਭਾਟੀਆ ਨੇ ਵਧਾਈ ਦਿੰਦਿਆਂ ਕਿਹਾ ਕਿ ਸਿੰਗਾਪੁਰ ਵਿਖੇ ਸਿਖਲਾਈ ਟੂਰ ਲਈ ਪ੍ਰਿੰਸੀਪਲ ਰਜਨੀ ਬਾਲਾ ਦੀ ਚੋਣ ਹੋਣਾ ਜ਼ਿਲ੍ਹਾ ਗੁਰਦਾਸਪੁਰ ਲਈ ਬਹੁਤ ਹੀ ਮਾਣ ਦੀ ਗੱਲ ਹੈ ਅਤੇ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਤੋਂ ਪ੍ਰਾਪਤ ਸਿਖਲਾਈ ਨਾਲ ਆਪਣੇ ਹੁਨਰ ਨੂੰ ਹੋਰ ਨਿਖਾਰਿਆ ਹੈ । ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਰਜਨੀ ਬਾਲਾ ਨੇ ਇਹ ਟ੍ਰੇਨਿੰਗ ਪ੍ਰਾਪਤ ਕਰਕੇ ਜ਼ਿਲ੍ਹੇ/ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। *
ਉਹਨਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਸਿਖਲਾਈ ਨਾਲ ਉਨ੍ਹਾਂ ਦੀ ਲੀਡਰਸ਼ਿਪ ਦੇ ਗੁਣਾਂ ਵਿੱਚ ਹੋਰ ਨਿਖਾਰ ਆਇਆ ਹੈ। ਇਸ ਮੌਕੇ ਤੇ ਪ੍ਰਿੰਸੀਪਲ ਰਜਨੀ ਬਾਲਾ ਨੇ ਕਿਹਾ ਕਿ ਵਿਭਾਗ ਵੱਲੋਂ ਉਨ੍ਹਾਂ ਤੇ ਪ੍ਰਗਟਾਏ ਵਿਸ਼ਵਾਸ ਤੇ ਪੂਰੀ ਤਰ੍ਹਾਂ ਖਰਾ ਉਤਰਾਂਗੀ ਅਤੇ ਇਸ ਟਰੇਨਿੰਗ ਦਾ ਅੱਗੇ ਪ੍ਰਸਾਰ ਕਰਾਂਗੀ । ਇਸ ਮੌਕੇ ਤੇ ਡਿਪਟੀ ਡੀਈਓ ਸੈਕੰਡਰੀ ਲਖਵਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਗਗਨਦੀਪ ਸਿੰਘ, ਜ਼ਿਲ੍ਹਾ ਐਮ.ਆਈ.ਐਸ. ਮੁਨੀਸ਼ ਸ਼ਰਮਾ , ਮੈਥ ਮਿਸਟ੍ਰੈਸ ਸੁਮਨ ਬਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਬੀ.ਐਨ.ਓ. ,ਵੱਖ ਸਕੂਲਾਂ ਦੇ ਪ੍ਰਿੰਸੀਪਲਾਂ , ਅਧਿਆਪਕਾਂ, ਅਤੇ ਸਮੂਹ ਦਫ਼ਤਰੀ ਸਟਾਫ਼ ਵੱਲੋਂ ਸਮਰੋਹ ਆਯੋਜਿਤ ਕਰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।


