ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)–ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਬ੍ਰਹਮਗਿਆਨੀ ਸੰਤ ਮਹਾਂਪੁਰਸ਼ ਬਾਬਾ ਅਮਰਨਾਥ ਸੇਚਾ ਨੇੜੇ ਸੁਲਤਾਨ ਪੁਰ ਲੋਧੀ ਵਿਖੇ ਮਹਿਨਾਵਾਰੀ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਕਰਵਾਇਆ ਗਿਆ। ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ (ਭਾਈ ਖਾਲਸਾ) ਨੇ ਦੱਸਿਆ ਗੁਰਦੁਆਰਾ ਸਾਹਿਬ ਦੀ ਕਮੇਟੀ ਤੇ ਸੰਗਤਾਂ ਵੱਲੋਂ ਹਰਮਹਿਨੇ ਅਖੰਡ ਪਾਠਾਂ ਦੇ ਭੋਗ ਪਾਕੇ ਧਾਰਮਿਕ ਦੀਵਾਨ ਸਜਾਉਣ ਵਾਲ਼ੀ ਚਲਾਈ ਮਰਯਾਦਾ ਅਨੁਸਾਰ ਇਸ ਵਾਰ ਮਹਿਨਾ ਵਾਰੀ ਗੁਰਮਤਿ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਅਰਦਾਸਾ ਪੂਰੀਆਂ ਹੋਣ ਦੇ ਸ਼ੁਕਰਾਨੇ ਵਜੋਂ ਅਖੰਡ ਪਾਠ ਸ਼ਰਧਾਲੂਆਂ ਵਲੋਂ ਦਸ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਆਈ ਸੰਗਤ ਨੂੰ ਸੰਤਾਂ ਮਹਾਪੁਰਸ਼ਾਂ ਦੀ ਮਹਿਮਾ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣ ਦੇ ਨਾਲ ਨਾਲ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਪ੍ਰਬੰਧਕ ਕਮੇਟੀ ਜਗਪ੍ਰੀਤ ਤੇ ਪ੍ਰਧਾਨ ਵੱਲੋਂ ਅਖੰਡ ਪਾਠ ਸਾਹਿਬ ਸ਼ਰਧਾਲੂਆਂ ਅਤੇ ਧਾਰਮਿਕ ਬੁਲਾਰਿਆਂ ਨੂੰ ਸੀਰੀਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿੱਚ ਬੈਠ ਕੇ ਮਰਯਾਦਾ ਅਨੁਸਾਰ ਪ੍ਰਸ਼ਾਦਾ ਸਕਿਆਂ। ਇਸ ਮੌਕੇ ਤੇ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਬਲਾਕਾਂ ਸਿੰਘ ਜੀ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਜਗਪ੍ਰੀਤ ਸਿੰਘ ਸੈਕਟਰੀ, ਸਰਪੰਚ ਬਲਵਿੰਦਰ ਸਿੰਘ, ਪ੍ਰਧਾਨ ਬਲਦੇਵ ਸਿੰਘ ਤੇ ਭਾਈ ਸੁਖਦੇਵ ਸਿੰਘ ਹਾਜਰ ਸਨ।