ਪੈਟਰੋਲ ਡੀਜ਼ਲ ਦੀਆਂ ਨਿੱਤ ਦਿਨ ਵਧਦੀਆਂ ਜਾ ਰਹੀਆਂ ਕੀਮਤਾਂ ਦਾ ਤੁਹਾਡੀ ਜ਼ੇਬ ਤੇ ਕਿੰਨਾ ਅਸਰ,ਸਰਕਾਰ ਨੂੰ ਕਿਹੜੇ ਕਦਮ ਚੁੱਕਣ ਚਾਹੀਦੇ ਹਨ ਅਤੇ ਕਿਉਂ ਨਹੀਂ ਚੁੱਕੇ ਜਾ ਰਹੇ ? ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ

ਦਿੱਲੀ, ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਭਾਰਤ ਦੀਆਂ ਤੇਲ ਕੰਪਨੀਆਂ ਨੇ ਇੱਕ ਹਫ਼ਤੇ ਦੇ ਅੰਦਰ ਦੋ ਵਾਰ ਤੇਲ ਦੀਆਂ ਕੀਮਤਾਂ ਵਧਾਈਆਂ ਹਨ ਅਤੇ ਦਿੱਲੀ ਵਿਚ ਪੈਟਰੋਲ ਕਰੀਬ 98 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ ਦੀਆਂ ਕੀਮਤਾਂ ਵੀ 90 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਹਨ,ਕੁਲ ਵਾਧਾ ਕਰੀਬ ਚਾਰ ਰੁਪਏ ਪ੍ਰਤੀ ਲੀਟਰ ਹੋਇਆ ਹੈ, ਅਮਰੀਕਾ ਅਤੇ ਇਸਰਾਇਲ ਵੱਲੋਂ ਫਰਵਰੀ ਦੇ ਅੰਤ ਵਿਚ ਈਰਾਨ ਤੇ ਹਮਲੇ ਤੋਂ ਬਾਅਦ ਮੱਧ ਪੂਰਬ ਵਿੱਚ ਚੱਲ ਰਹੇ ਸੰਕਟ ਕਾਰਨ ਹਾਰਮੁਜ ਸਟ੍ਰੇਟ ਰਾਹੀਂ ਤੇਲ ਦੀ ਆਵਾਜਾਈ ਨਹੀਂ ਹੋ ਰਹੀ ਹੈ। ਵਿਸ਼ਲੇਸ਼ਣ ਮੰਨ ਰਹੇ ਹਨ ਕਿ ਜੇ ਹਾਲਾਤ ਇੰਝ ਹੀ ਰਹੇ ਤਾਂ ਤੇਲ ਦੀ ਕੀਮਤਾਂ ਅੱਗੇ ਹੋਰ ਵੀ ਵਧ ਸਕਦੀਆਂ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੈਟਰੋਲ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਤੇਲ ਦੇ ਸੰਕਟ ਨੂੰ ਮੁੱਖ ਰੱਖਦਿਆਂ ਦੇਸ਼ਵਾਸੀਆਂ ਨੂੰ ਚਾਹੀਦਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਸਿਖਿਆ ਮੰਤਰ ਅਨੁਸਾਰ ਤੇਲ ਡੀਜ਼ਲ ਤੇ ਗੈਸ ਦੀ ਖ਼ਪਤ ਘੱਟ ਕਰਨ ਜਿਵੇਂ ਦੇਸ਼ ਦੇ ਬਹੁਤ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਤੇ ਮੰਤਰੀਆਂ ਵਿਧਾਇਕਾਂ ਨੇ ਗੱਡੀਆਂ ਦੇ ਕਾਫ਼ਲਿਆਂ ਵਿਚ ਕਾਫੀ ਕਮੀ ਕੀਤੀ ਹੈ, ਭਾਈ ਖਾਲਸਾ ਨੇ ਦੇਸ਼ ਦੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਸਿਖਿਆ ਮੰਤਰ ਤੇ ਪਹਿਰਾ ਦਿੰਦੇ ਹੋਏ ਤੇਲ ਡੀਜਲ ਤੇ ਗੈਸ ਦੀ ਵਰਤੋਂ ਘੱਟ ਕਰਨ ਦੀ ਲੋੜ ਤੇ ਜ਼ੋਰ ਦੇਣ ਤਾਂ ਹੀ ਤੇਲ ਦੇ ਸੰਕਟ ਨਾਲ ਨਜਿੱਠਿਆ ਜਾ ਸਕਦਾ ਹੈ ।

Leave a Reply

Your email address will not be published. Required fields are marked *