ਚੰਡੀਗੜ੍ਹ, ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)- ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਨੇ ਜ਼ੋਰ ਫੜ ਲਿਆ ਹੈ ਅਤੇ ਲਗਾਤਾਰ ਇਨ੍ਹਾਂ ਧਮਕੀਆਂ ਦਾ ਸਿਲਸਿਲਾ ਜਾਰੀ ਹੈ ਅਤੇ ਇਸੇ ਤਹਿਤ ਅੱਜ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ 40/45 ਅਤੇ 25 ਸੈਕਟਰਾਂ ਦੇ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਤੋਂ ਬਾਅਦ ਪੁਲਿਸ ਤੇ ਸੁਰੱਖਿਆ ਫੋਰਸਾਂ ਪੂਰੀ ਤਰ੍ਹਾਂ ਜ਼ੰਗੀ ਪੱਧਰ ਤੇ ਹਰਕਤ ਵਿੱਚ ਆ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਜਿਥੇ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਨ ਜਾ ਰਹੀ ਹੈ ਉਥੇ ਲੋਕਾਂ ਨੂੰ ਅਪੀਲ ਕੀਤੀ ਜਾਂ ਰਹੀ ਹੈ ਕਿ ਉਹ ਅਜਿਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਚੰਡੀਗੜ੍ਹ ਦੇ 40 – 45 ਅਤੇ 25 ਸੈਕਟਰਾਂ ਦੇ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਤੇ ਗਹਿਰੀ ਚਿੰਤਾ ਜ਼ਾਹਰ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਨ ਦੀ ਲੋੜ ਤੇ ਜੋਰ ਦਿੱਤਾ ਜਾਵੇ ਜਿੰਨਾ ਕਰਕੇ ਰਾਜ ਦੇ ਲੋਕਾਂ ਵਿੱਚ ਭਾਰੀ ਦਾਇਸਤ ਪਾਈ ਜਾ ਰਹੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਮਿਲੀਆਂ ਧਮਕਿਆ ਤੇ ਗਹਿਰੀ ਚਿੰਤਾ ਅਤੇ ਸਰਕਾਰ ਨੂੰ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਤੋਂ ਜਲਦੀ ਫ਼ੜ ਕੇ ਜੇਲ੍ਹਾਂ ਵਿੱਚ ਸੁੱਟਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਬੰਬਾਂ ਨਾਲ ਸਕੂਲਾਂ ਨੂੰ ਉਡਾਉਣ ਤੇ ਹੋਰ ਥਾਵਾਂ ਤੇ ਮਿਲ ਰਹੀਆਂ ਧਮਕੀਆਂ ਦੇਣ ਵਾਲਿਆਂ ਨੂੰ ਸਰਕਾਰ ਬਹੁਤ ਬੁਰੀ ਤਰ੍ਹਾਂ ਫ਼ੜਨ ਵਿੱਚ ਬਹੁਤ ਬੁਰੀ ਤਰ੍ਹਾਂ ਅਸਫ਼ਲ ਸਿੱਧ ਹੋਈ ਹੈ ਜਿਸ ਸਿੱਟੇ ਵਜੋਂ ਇਹ ਬੰਬਾਂ ਨਾਲ ਸਕੂਲਾਂ ਨੂੰ ਉਡਾਉਣ ਦੀਆਂ ਧਮਕੀਆਂ ਨਿੱਤ ਦਿਨ ਜਾਰੀ ਹਨ ਅਤੇ ਰਾਜ ਦੇ ਲੋਕ ਭਾਰੀ ਦਾਇਸਤ ਮਹਿਸੂਸ ਕਰਦੇ ਹੋਏ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾਵੇ, ਭਾਈ ਖਾਲਸਾ ਨੇ ਕਿਹਾ ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਤੋਂ ਬਾਅਦ ਸੁਰੱਖਿਆ ਫੌਰਸਾਂ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਈਆਂ ਹਨ ਅਤੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਤੇ ਜੋਰ ਦੇਣ, ਭਾਈ ਖਾਲਸਾ ਨੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦੀ ਹੈ ਉਥੇ ਮੰਗ ਕਰਦੀ ਹੈ ਸਰਕਾਰ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕਰੇ ਤਾਂ ਕਿ ਲੋਕਾਂ ਵਿਚੋ ਦਾਹਿਸਤ ਦਾ ਮਹੌਲ ਖਤਮ ਕੀਤਾ ਜਾ ਸਕੇ, ਇਸ ਵਕਤ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓ, ਭਾਈ ਸਿੰਦਾ ਸਿੰਘ ਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਕਮਾਲ ਕੇ, ਭਾਈ ਇੰਦਰਜੀਤ ਸਿੰਘ ਕਾਉਂਕੇ ਅਤੇ ਭਾਈ ਜੱਸਾ ਸਿੰਘ ਬਾਬਾ ਬਕਾਲਾ ਆਦਿ ਆਗੂ ਹਾਜਰ ਸਨ ।।


