ਗੁਰਦਾਸਪੁਰ ‘ਚ 25 ਜੂਨ ਤੋਂ 24 ਜੁਲਾਈ ਤੱਕ ਬੀ.ਐੱਲ.ਓਜ ਘਰ-ਘਰ ਜਾ ਕੇ ਫਾਰਮ ਭਰਵਾਉਣਗੇ
ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)- ਅੱਜ ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿਲੋਂ ਵੱਲੋਂ ਜ਼ਿਲ੍ਹਾ ਸਵੀਪ ਟੀਮ ਨਾਲ ਐਸ.ਆਈ.ਆਰ. ਸਬੰਧੀ ਮਹੱਤਵਪੂਰਨ ਮੀਟਿੰਗ ਕਰਕੇ ਇਸ ਸਬੰਧੀ ਯੋਜਨਾਬੰਦੀ ਕੀਤੀ ਗਈ।
ਇਸ ਦੌਰਾਨ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿਲੋਂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸ਼ਪੈਸ਼ਲ ਇੰਟੈਸਿਵ ਰਵੀਜ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਪੰਜਾਬ ਰਾਜ ਵਿੱਚ 25 ਜੂਨ ਤੋਂ 24 ਜੁਲਾਈ ਤੱਕ ਬੀ.ਐੱਲ.ਓਜ ਘਰ-ਘਰ ਜਾ ਕੇ ਫਾਰਮ ਭਰਵਾਉਣਗੇ।
ਉਨ੍ਹਾਂ ਸਵੀਪ ਟੀਮ ਨਾਲ ਅੱਜ ਇਸ ਸਬੰਧੀ ਮੀਟਿੰਗ ਕਰਕੇ ਯੋਜਨਾਬੰਦੀ ਕੀਤੀ ਗਈ ਤਾਂ ਜੋ ਇਸ ਨੂੰ ਸਫਲਤਾ ਨੇਪਰੇ ਚੜ੍ਹਾਇਆ ਜਾ ਸਕੇ। ਉਨ੍ਹਾਂ ਜਾਣਕਾਰੀ ਦੱਤੀ ਕਿ ਇਸ ਸਬੰਧੀ ਸਾਰੀ ਤਿਆਰੀ ਮੁਕੰਮਲ ਕਰ ਲਈ ਗਈ ਹੈ।
ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਸ਼ੁਰੂ ਹੋਣ ਤੋਂ ਪਹਿਲਾਂ ਪ੍ਰੀ ਐਸ.ਆਈ.ਆਰ. ਮੈਪਿੰਗ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ । ਇਸ ਮੌਕੇ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ, ਸੀਨੀਅਰ ਚੋਣ ਕਾਨੂੰਗੋ ਸੁਨੀਲ ਕੁਮਾਰ , ਅਮਿਤ ਗੁਪਤਾ ਅਸਿਸਟੈਟ ਨੋਡਲ ਅਫ਼ਸਰ ਸਵੀਪ ਪਰਮਜੀਤ ਸਿੰਘ ਕਲਸੀ,ਜ਼ਿਲ੍ਹਾ ਮੀਡੀਆ ਇੰਚਾਰਜ ਸਵੀਪ ਗਗਨਦੀਪ ਸਿੰਘ ਅਤੇ ਸਵੀਪ ਮੈਂਬਰ ਸੰਦੀਪ ਸਿੰਘ ਹਾਜ਼ਰ ਸਨ।


