ਰਮਨ ਬਹਿਲ ਨੇ ਵਾਰਡ ਨੰਬਰ 29, ਰੁਲੀਆ ਰਾਮ ਕਲੌਨੀ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ

ਗੁਰਦਾਸਪੁਰ

ਗੁਰਦਾਸਪੁਰ, 22 ਮਈ (ਸਰਬਜੀਤ ਸਿੰਘ)–ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਵਾਰਡ ਨੰਬਰ 29, ਰੁਲੀਆ ਰਾਮ ਕਲੌਨੀ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ‌। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਇਸ ਉਪਰਾਲੇ ਸਦਕਾ ਸਾਡੇ ਬਜ਼ੁਰਗ ਬਿਨਾਂ ਕਿਸੇ ਖਰਚੇ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਸਾਰੇ ਸ਼ਰਧਾਲੂਆਂ ਦੀ ਯਾਤਰਾ ਸੁਖਦ ਅਤੇ ਮੰਗਲਮਈ ਦੀ ਕਾਮਨਾ ਕੀਤੀ।

ਉਨ੍ਹਾਂ ਅੱਗੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।

ਇਸ ਮੌਕੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਰਮਨ ਬਹਿਲ ਦਾ ਧੰਨਵਾਦ ਕਰਦਿਆਂ ਕਿ ‘ਮੁੱਖ ਮੰਤਰੀ ਤੀਰਥ ਯੋਜਨਾ’ ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ। ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਮੁੱਖ ਮੰਤਰੀ ਤੀਰਥ ਯਾਤਰਾ ਦੇ ਹਲਕਾ ਕੁਆਰਡੀਨੇਟਰ , ਗਗਨ ਮਹਾਜਨ , ਯੁੱਧ ਨਸ਼ੇ ਵਿਰੁੱਧ ਕੋਆਰਡੀਨੇਟਰ ਰਣਜੀਤ ਸਿੰਘ ਪਾਹੜਾ ਅਤੇ ਰਘੁਬੀਰ ਸਿੰਘ ਖਾਲਸਾ ਮੌਜੂਦ ਸਨ।

Leave a Reply

Your email address will not be published. Required fields are marked *