ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)—ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦਾ ਮਾਨਯੋਗ ਹਾਈਕੋਰਟ ਦੇ ਹੁਕਮਾਂ ਤਹਿਤ ਆਪਣੇ ਅਹੁੱਦੇ ਤੇ ਫਿਰ ਤੋਂ ਤੈਨਾਤ ਹੋਣਾ ਸੱਚ ਦੀ ਜਿੱਤ ਤੋਂ ਘੱਟ ਗੱਲ ਨਹੀਂ,ਅਤੇ ਲੋਕ ਜਿਥੇ ਮਨੀਸ਼ਾ ਗੁਲਾਟੀ ਦੇ ਆਉਣ ਦਾ ਸਵਾਗਤ ਕਰ ਰਹੇ ਹਨ ਉਥੇ ਮਾਨਯੋਗ ਹਾਈਕੋਰਟ ਦੇ ਇਸ ਫੈਸਲੇ ਦੀ ਤਾਰੀਫ਼ ਵੀ ਕਰ ਰਹੇ ਹਨ ,ਕਿਉਂਕਿ ਇਹ ਫੈਸਲਾ ਸਮੇਂ ਦੀ ਲੋੜ ਵਾਲਾਂ ਵਧੀਆ ਤੇ ਲੋਕਾਂ ਦੇ ਹੱਕਾ ਵਾਲਾ ਫੈਸਲਾ ਕਿਹਾ ਜਾ ਸਕਦਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਾਨਯੋਗ ਹਾਈਕੋਰਟ ਵਲੋਂ ਮਨੀਸ਼ਾ ਗੁਲਾਟੀ ਦੇ ਹੱਕ’ਚ ਦਿਤੇ ਫੈਸਲੇ ਦਾ ਸਵਾਗਤ ਕਰਦੀ ਹੈ, ਉਥੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਪਾਰਟੀਬਾਜੀ ਦੀ ਨੀਤੀ ਸਿਆਸਤ ਤੋਂ ਉਪਰ ਉੱਠ ਕੇ ਜਨਤਾ ਦੀ ਤਨ ਮਨ ਤੇ ਇਮਾਨਦਾਰੀ ਨਾਲ ਸੇਵਾ ਕਰਨ ਵਾਲੇ ਮਨੀਸ਼ਾ ਗੁਲਾਟੀ ਵਰਗੇ ਅਫਸਰਾਂ ਨੂੰ ਬਿਨਾਂ ਵਜ੍ਹਾ ਬਲੀ ਦੇ ਬੱਕਰੇ ਬਣਾਉਣ ਵਾਲੀ ਨੀਤੀ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਆਪਸੀ ਮਿਲਵਰਤਨ ਤੇ ਭਾਈਚਾਰਕ ਸਾਂਝ ਰਾਹੀਂ ਰਾਜ ਦੀ ਜਨਤਾ ਲਈ ਸੇਵਾ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਦੇ ਹੁਕਮਾਂ ਤਹਿਤ ਆਪਣੇ ਆਹੁਦੇ ਤੇ ਫਿਰ ਤੈਨਾਤ ਹੋਣ ਦੀ ਵਧਾਈ ਅਤੇ ਸਰਕਾਰ ਨੂੰ ਪਾਰਟੀਬਾਜੀ ਦੀ ਸਿਆਸਤ ਤੋਂ ਉਪਰ ਉੱਠ ਕੇ ਮਿਲਵਰਤਣ ਰਾਹੀਂ ਜਨਤਾ ਦੀ ਸੇਵਾ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਭਾਈ ਖਾਲਸਾ ਨੇ ਸਪਸ਼ਟ ਕੀਤਾ ਬੀਤੇ ਦਿਨੀਂ ਮਨੀਸ਼ਾ ਗੁਲਾਟੀ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਆਪ ਸਰਕਾਰ ਵਲੋਂ ਪਾਰਟੀਬਾਜੀ ਨੀਤੀ ਰਾਹੀਂ ਉਹਨਾਂ ਦੇ ਆਹੁਦੇ ਪੀਰਡ ਤੋਂ ਪਹਿਲਾਂ ਹੀ ਹਟਾ ਦਿੱਤਾ ਗਿਆ ਸੀ ਉਹਨਾਂ ਕਿਹਾ ਮਨੀਸ਼ਾ ਜੀ ਨੇ ਸਰਕਾਰ ਦੀ ਬੇਇਨਸਾਫ਼ੀ ਤੇ ਧੱਕੇਸ਼ਾਹੀ ਵਿਰੁੱਧ ਹਾਈਕੋਰਟ ਵਿਚ ਪਟੀਸ਼ਨ ਪਾਈ ਤੇ ਮਾਨਯੋਗ ਹਾਈਕੋਰਟ ਨੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੂੰ ਇਨਸਾਫ ਦੇਂਦਿਆਂ ਫਿਰ ਤੋਂ ਆਹੁਦੇ ਤੇ ਤਾਨਾਤ ਕਰ ਦਿੱਤਾ ਭਾਈ ਖਾਲਸਾ ਨੇ ਕਿਹਾ ਪੰਜਾਬ ਦੀ ਜਨਤਾ ਜਿੱਥੇ ਇਸ ਫੈਸਲੇ ਦਾ ਸਵਾਗਤ ਕਰ ਰਹੀ ਹੈ ਉਥੇ ਸਰਕਾਰ ਨੂੰ ਫਿਟਕਾਰ ਲਾਉਂਦਿਆਂ ਮੰਗ ਕਰ ਰਹੀ ਹੈ ਕਿ ਸਰਕਾਰ ਜਨਤਾ ਦੀ ਸੇਵਾ ਪਾਰਟੀਬਾਜੀ ਦੀ ਸਿਆਸਤ ਨੀਤੀ ਤੋਂ ਉੱਪਰ ਉੱਠ ਕੇ ਮਿਲਵਰਤਣ ਰਾਹੀਂ ਕਰਨ ਦੀ ਲੋੜ ਤੇ ਜ਼ੋਰ ਦੇਵੇ ਭਾਈ ਖਾਲਸਾ ਨੇ ਦੱਸਿਆ ਕਿ ਮਨੀਸ਼ਾ ਗੁਲਾਟੀ ਜੀ ਨੇ ਆਪਣੇ ਆਹੁਦੇ ਦਰਮਿਆਨ ਦੇਸ਼ਾਂ ਵਿਦੇਸ਼ਾਂ ਵਿੱਚ ਮਹਿਲਾਵਾਂ ਨਾਲ ਹੋਈ ਧੱਕੇਸ਼ਾਹੀ ਵਿਰੁੱਧ ਇਮਾਨਦਾਰੀ ਤੇ ਵਫਾਦਾਰੀ ਨਾਲ ਕੰਮ ਕੀਤਾ ਤੇ ਉਹ ਰਾਜ ਦੇ ਲੋਕਾਂ ਵਿਚ ਹਰਮਨ ਪਿਆਰੇ ਬਣ ਚੁੱਕੇ ਹਨ, ਉਹਨਾਂ ਕਿਹਾ ਮਨੀਸ਼ਾ ਗੁਲਾਟੀ ਵੱਲੋਂ ਆਪਣੇ ਆਹੁਦੇ ਤੇ ਤਾਨਾਤ ਹੋਣ ਮੌਕੇ ਮੁੱਖ ਮੰਤਰੀ ਤੇ ਸਰਕਾਰ ਨੂੰ ਪੂਰਾ ਸੰਯੋਗ ਦੇਣ ਵਾਲੇ ਐਲਾਨ ਦੀ ਸ਼ਲਾਘਾ ਕਰਦੀ ਹੈ ਉਥੇ ਸਰਕਾਰ ਦੇ ਇਕ ਮੰਤਰੀ ਵੱਲੋਂ ਹਾਈਕੋਰਟ ਫੈਸਲੇ ਨੂੰ ਚੁਣੌਤੀ ਦੇਣ ਵਾਲੇ ਬਿਆਨ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ, ਫੈਡਰੇਸ਼ਨ ਪ੍ਰਧਾਨ ਨੇ ਐਲਾਨ ਕੀਤਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਨੀਸ਼ਾ ਗੁਲਾਟੀ ਜੀ ਨੂੰ ਫਿਰ ਤੋਂ ਆਹੁਦੇ ਤੇ ਤਾਨਾਤ ਹੋਣ ਦੀ ਲੱਖ ਲੱਖ ਵਧਾਈ ਦਿੰਦੀ ਹੋਈ ਮਾਨਯੋਗ ਹਾਈਕੋਰਟ ਦੇ ਇਸ ਫੈਸਲੇ ਦਾ ਤਹਿ ਦਿਲੋਂ ਸਵਾਗਤ ਕਰਦੀ ਹੈ, ਅਤੇ ਸਰਕਾਰ ਨੂੰ ਬੇਨਤੀ ਅਤੇ ਮੰਗ ਕਰਦੀ ਹੈ ਕਿ ਰਾਜ ਦੀ ਜਨਤਾ ਦੀ ਸੇਵਾ ਅੱਗੇ ਤੋਂ ਪਾਰਟੀਬਾਜੀ ਨੀਤੀ ਦੀ ਸਿਆਸਤ ਤੋਂ ਉਪਰ ਉੱਠ ਕੇ ਕੀਤੀ ਜਾਵੇ ਅਤੇ ਮਨੀਸ਼ਾ ਗੁਲਾਟੀ ਵਰਗੇ ਜਨਤਾ ਦੇ ਵਫ਼ਾਦਾਰ- ਇਮਾਨਦਾਰ ਤੇ ਮਿਹਨਤੀ ਮਹਿਲਾ ਅਧਿਕਾਰੀਆਂ ਦੀ ਕਦਰ ਕੀਤੀ ਜਾਵੇ। ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਕਮਾਲਕੇ ਮੋਗਾ ਭਾਈ ਭਾਈ ਸਿੰਦਾ ਸਿੰਘ ਨਿਹੰਗ ਧਰਮ ਕੋਟ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਠੇਕੇਦਾਰ ਗਰਮੀਤ ਸਿੰਘ ਮੱਖੂ ਭਾਈ ਸੁਖਦੇਵ ਸਿੰਘ ਮੱਖੂ ਭਾਈ ਕੇਵਲ ਸਿੰਘ ਬਾਬਾ ਬਕਾਲਾ ਸਾਹਿਬ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਤੋਂ ਇਲਾਵਾ ਕਈ ਫੈਡਰੇਸ਼ਨ ਕਾਰਕੁੰਨ ਹਾਜਰ ਸਨ।