ਅਮਿਤ ਸਿੰਘ ਮੰਟੂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਵਿਖੇ ਰੈਲੀ ਵਿੱਚ ਸ਼ਾਮਲ ਹੋ ਮਾਪਿਆਂ ਨੂੰ ਕੀਤਾ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਕੀਤਾ ਪ੍ਰੇਰਿਤ
ਪੰਜਾਬ ਸਰਕਾਰ ਪੰਜਾਬ ਨੂੰ ਸਿੱਖਿਆ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ:- ਅਮਿਤ ਸਿੰਘ ਮੰਟੂ
ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ) ਪੰਜਾਬ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਹੁਣ ਦਿਨ ਵ ਦਿਨ ਬਦਲ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਜਾਨਪੁਰ ਹਲਕਾ ਇੰਚਾਰਜ ਸ੍ਰੀ ਅਮਿਤ ਸਿੰਘ ਮੰਟੂ ਵੱਲੋਂ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਬੈਂਸ ਅਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਦਾਖ਼ਲਾ ਮੁਹਿੰਮ ਜਾਗਰੂਕਤਾ ਰੈਲੀ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ।
ਉਨ੍ਹਾਂ ਵੱਲੋਂ ਇਸ ਮੌਕੇ ਦਾਖ਼ਲਾ ਮੁਹਿੰਮ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਘਬੀਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ੍ਰੀ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਪੰਜਾਬ ਅੰਦਰ ਮੁੱਖ ਮੰਤਰੀ ਪੰਜਾਬ ਸ . ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਗੁਣਾਤਮਕ ਅਤੇ ਮਿਆਰੀ ਸਿੱਖਿਆ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ ਅਤੇ ਸਕੂਲਾਂ ਦੀ ਲਗਾਤਾਰ ਕਾਇਆਕਲਪ ਹੋ ਰਹੀ ਹੈ। ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿੱਖਿਆ ਅਤੇ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਸਰਕਾਰ ਦਾ ਉਦੇਸ਼ ਹੈ ਕਿ ਵਿਦਿਆਰਥੀ ਵਧੀਆ ਢੰਗ ਨਾਲ ਸਿੱਖਿਆ ਪ੍ਰਾਪਤ ਕਰ ਕੇ ਆਪਣਾ ਭਵਿੱਖ ਸੁਨਹਿਰੀ ਬਣਾ ਸਕਣ। ਉਨ੍ਹਾਂ ਮਾਪਿਆਂ ਅਤੇ ਇਲਾਕਾ ਵਾਸੀਆਂ ਨੂੰ ਆਪਣੇ ਆਲੇ ਦੁਆਲੇ ਦੇ ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਦੀ ਬਿਹਤਰੀ ਲਈ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ।
ਸ੍ਰੀ ਅਮਿਤ ਮੰਟੂ ਵੱਲੋਂ ਡੋਰ ਟੂ ਡੋਰ ਜਾ ਕੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਕੀਤਾ ਗਿਆ ਪ੍ਰੇਰਿਤ
ਦਾਖ਼ਲਾ ਰੈਲੀ ਨੂੰ ਹਰੀ ਝੰਡੀ ਦਿਖਾਉਣ ਤੋਂ ਸ੍ਰੀ ਅਮਿਤ ਸਿੰਘ ਮੰਟੂ ਵੱਲੋਂ ਦਾਖਲਾ ਰੈਲੀ ਦੇ ਨਾਲ ਪਿੰਡਾਂ ਵਿੱਚ ਡੋਰ ਟੂ ਡੋਰ ਜਾ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਉਪਲੱਬਧੀਆਂ ਗਿਣਾ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਇਸਦੇ ਨਾਲ ਹੀ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਤੋਂ ਅਨਾਊਂਸਮੈਂਟਾਂ ਦੇ ਜਰਿਏ ਮਾਪਿਆਂ ਨੂੰ ਪ੍ਰੇਰਿਤ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਸਰਕਾਰੀ ਸਹੁਲਤਾਂ ਦੀ ਸਹਾਇਤਾ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਸਟਾਫ਼ ਵੱਲੋਂ ਬੱਚਿਆਂ ਨੂੰ ਈ-ਕੰਨਟੈਟ ਦੁਆਰਾ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ਤੇ ਸਾਰੀਆਂ ਕਲਾਸਾਂ ਦੇ ਸਾਰੇ ਵਿਸ਼ਿਆਂ ਦੀਆ ਪੁਸਤਕਾਂ ਅਪਲੋਡ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਅੱਜ ਦੀ ਦਾਖ਼ਲਾ ਮੁਹਿੰਮ ਰੈਲੀ ਵੱਲੋਂ ਬਧਾਨੀ, ਮੁੜ੍ਹਨ, ਧਾਰਕਲਾਂ, ਧਾਰ ਖ਼ੁਰਦ, ਭਟਵਾਂ, ਨਿਆੜੀ, ਭਮਲਾਦਾ ਅਤੇ ਦੁਨੇਰਾ ਇਲਾਕਾ ਨਿਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦਾਖ਼ਲਾ ਮੁਹਿੰਮ ਰੈਲੀ ਨੂੰ ਮਾਪਿਆਂ ਅਤੇ ਇਲਾਕਾ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ ਅਤੇ ਹਰ ਜਗ੍ਹਾ ਇਲਾਕੇ ਦੇ ਮੋਹਤਬਰਾਂ ਵੱਲੋਂ ਰੈਲੀ ਦਾ ਸਵਾਗਤ ਕਰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ।
ਇਸ ਮੌਕੇ ਤੇ ਪ੍ਰਿੰਸੀਪਲ ਨਸੀਬ ਸਿੰਘ ਸੈਣੀ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਸਤੀਸ਼ ਕੁਮਾਰ, ਵਿਜੇ ਕੁਮਾਰ, ਰਵੀ ਕੁਮਾਰ, ਸਾਗਰ ਪਠਾਨੀਆ, ਕਵਿੰਦਰ ਸਿੰਘ, ਊਸ਼ਾ, ਵਿਵੇਕ, ਵਿਕਾਸ, ਚਰਨਜੀਤ, ਸੁਰਜੀਤ, ਸੁਸ਼ੀਲ, ਆਰਤੀ, ਬੋਧਰਾਜ, ਆਦਿ ਹਾਜ਼ਰ ਸਨ ਪ੍ਰਿੰਸੀਪਲ ਸਵਤੰਤਰ ਕੁਮਾਰ, ਪ੍ਰਿੰਸੀਪਲ ਤਾਜ ਸਿੰਘ, ਬੀਐਨਓ ਰਾਹੁਲ ਗੁਪਤਾ, ਪ੍ਰਿੰਸੀਪਲ ਲਤਾ ਦੇਵੀ, ਪ੍ਰਿੰਸੀਪਲ ਜਤਿੰਦਰ ਕੌਰ, ਵੋਕੇਸ਼ਨਲ ਕੋਆਰਡੀਨੇਟਰ ਸੁਮੇਸ਼ ਕੁਮਾਰ, ਡੀਐਮ ਅੰਗਰੇਜ਼ੀ ਸ਼ਮੀਰ ਸ਼ਰਮਾ, ਰਾਜਨ ਕੁਮਾਰ, ਸੀਐਚਟੀ ਰਜੀਵ ਕੁਮਾਰ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਵਿਕਾਸ ਕੁਮਾਰ, ਕਰਨ ਸਿੰਘ ਗੋਸਾਈਪੂਰ, ਨੇਹਾ ਦੇਵੀ ਐਸਐਮਸੀ ਚੇਅਰਮੈਨ ਅਤੇ ਸਮੂਹ ਸਕੂਲਾਂ ਦਾ ਸਟਾਫ਼ ਹਾਜ਼ਰ ਸੀ।