6 ਜੂਨ ਘੱਲੂਘਾਰੇ ਮੌਕੇ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਪਰਿਵਾਰਾਂ ਨੂੰ ਸਨਮਾਨ ਅਤੇ ਕੌਮ ਨੂੰ ਸੁਦੇਸ਼ ਸੰਤ ਹਰਨਾਮ ਸਿੰਘ ਖਾਲਸਾ ਅਨੁਸਾਰ ਨਹੀਂ ਦੇ ਸਕਦੇ ਹਨੇਰੇ ‘ਚ ਬਣੇ ਜਥੇਦਾਰ ਗੜਗੱਜ – ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)–6 ਜੂਨ ਘੱਲੂਘਾਰੇ ਮੌਕੇ ਅਕਾਲ ਤਖ਼ਤ ਸਾਹਿਬ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਸ਼ਹੀਦ ਭਾਈ ਅਮਰੀਕ ਸਿੰਘ,ਸਹੀਦ ਜਰਨਲ ਸੁਬੇਗ,ਸਹੀਬ ਬਾਬਾ ਠਾਰਾ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਬਾਦਲਕਿਆਂ ਦੇ ਹਨੇਰੇ ਵਿਚ ਥਾਪੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਨਾਂ ਹੀ ਕੌਮ ਦੇ ਨਾਮ ਕੋਈ ਸੁਦੇਸ਼ ਪੜਨ ਦਾ ਕੋਈ ਮੌਕਾ ਦਿੱਤਾ ਜਾਵੇਗਾ,ਇਹ ਬਾਦਲਕਿਆਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਸਖ਼ਤ ਫੈਸਲਾ ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਪਾ ਕੇ ਲਿਆ ਗਿਆ, ਇਥੇ ਇਹ ਗੱਲ ਦੱਸਣਯੋਗ ਹੈ ਕਿ ਬੀਤੇ ਸਾਲ ਵੀ ਘੱਲੂਘਾਰੇ ਮੌਕੇ ਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਮਨਾਮ ਦੇਣ ਤੋਂ ਖਾੜਕੂ ਆਗੂ ਭਾਈ ਜਰਨੈਲ ਸਿੰਘ ਸਖੀਰਾ ਵੱਲੋਂ ਰੋਕ ਦਿੱਤਾ ਗਿਆ ਸੀ ਅਤੇ ਇਸ ਵਾਰ ਵੀ ਦਮਦਮੀ ਟਕਸਾਲ ਮੁਖੀ ਸੰਤ ਬਾਬਾ ਹਰਨਾਮ ਸਿੰਘ ਧੁੰਮਾਂ ਨੇ ਸਪੱਸ਼ਟ ਕੀਤਾ ਹੈ ਕਿ ਰਾਤ ਦੇ ਹਨੇਰੇ ਵਿੱਚ ਬਾਦਲਕਿਆਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਥਾਪੇ ਜਥੇਦਾਰ ਨੂੰ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦਾਂ ਨੂੰ ਸਨਮਾਨ ਦੇਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕੌਮ ਦੇ ਨਾਮ ਤੇ ਸੁਦੇਸ਼ ਪੜਨ ਦਿੱਤਾ ਜਾਵੇਗਾ, ਉਨ੍ਹਾਂ ਇਹ ਵੀ ਕਿਹਾ ਕਿ ਅਗਰ ਗਿਆਨੀ ਗੜਗੱਜ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਦੇਸ਼ ਦੇਣ ਲਈ ਕਹੇਗੀ ਤਾਂ ਮੌਕੇ ਤੇ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ ਪਰ ਗੜਗੱਜ ਅਕਾਲ ਤਖ਼ਤ ਸਾਹਿਬ ਤੋਂ ਕੌਮ ਦੇ ਨਾਮ ਸੁਦੇਸ਼ ਨਹੀਂ ਪੜਨ ਦਿੱਤਾ ਜਾਵੇਗਾ, ਇਥੇ ਹੀ ਬਸ ਨਹੀਂ ? ਉਹਨਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦੇ ਦਿੱਤੀ ਹੈ ਅਗਰ ਇਸ ਮੌਕੇ ਤੇ ਕੋਈ ਟਕਰਾਅ ਹੁੰਦਾ ਹੈ ਤਾਂ ਸਰਕਾਰ ਜੁਮੇਵਾਰ ਹੋਵੇਗਾ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਵੀ ਹੈ, ਇਹ ਤਾਂ ਸਮਾਂ ਹੀ ਤਹਿ ਕਰੇਗਾ ਕਿ ਉਸ ਦਿਨ ਕੀ ਹੋਵੇਗਾ ਪਰ ਟਕਸਾਲ ਮੁਖੀ ਦੇ ਫੈਸਲੇ ਨੇ ਘੱਲੂਘਾਰੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚਿੰਤਤਾਵਾ ਵਧਾ ਦਿੱਤੀਆਂ ਹਨ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ 6 ਜੂਨ ਘੱਲੂਘਾਰੇ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਕਾਲਤਖਤ ਸਾਹਿਬ ਤੋਂ ਕੌਮ ਦੇ ਨਾਮ ਸੁਦੇਸ਼ ਨਾਂ ਪੜਨ ਦੇਣ ਵਾਲੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਲਿਆ ਇਹ ਕਦਮ ਬਹੁਤ ਹੀ ਮਹੱਤਵਪੂਰਨ ਅਤੇ ਲੋਕਾਂ ਦੀ ਮੰਗ ਵਾਲਾਂ ਹੈ ਕਿਉਂਕਿ ਬਾਦਲਕਿਆਂ ਨੇ ਮੀਰੀ ਪੀਰੀ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਜਲੀਲ ਕਰਕੇ ਕੱਢਣ ਅਤੇ ਬਣਾਉਣ ਸਮੇਂ ਸਿੱਖੀ ਰਹਿਤ ਮਰਯਾਦਾ ਪਰੰਪਰਾ ਅਤੇ ਸਿੱਖੀ ਸਿਧਾਂਤਾਂ ਨੂੰ ਅਣਗੌਲਿਆਂ ਕੀਤਾ ਹੋਇਆ ਹੈ,ਜਿਸ ਦਾ ਬਾਦਲ ਲਾਣੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਬਕ ਸਿਖਾਉਣਾ ਸਮੇਂ ਅਤੇ ਲੋਕਾਂ ਦੀ ਮੰਗ ਬਣ ਚੁੱਕਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ਤੋਂ ਰਾਤ ਦੇ ਹਨੇਰੇ ਵਿੱਚ ਬਣਾਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕੌਮ ਦੇ ਨਾਮ ਸੁਦੇਸ਼ ਨਾਂ ਪੜਨ ਦੇਣ ਵਾਲੇ ਫੈਸਲੇ ਦੀ ਪੂਰਨ ਹਮਾਇਤ ਅਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼ਹੀਦ ਪ੍ਰਵਾਰਾਂ ਨੂੰ ਸਨਮਾਨ ਦੇਣ ਅਤੇ ਕੌਮ ਦੇ ਨਾਮ ਸੁਦੇਸ਼ ਨਾ ਪੜ੍ਹਨ ਦੀ ਬੇਨਤੀ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਗਿਆਨੀ ਹਰਨਾਮ ਸਿੰਘ ਖਾਲਸਾ ਅਨੁਸਾਰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮੁੱਚੇ ਸਮਾਜ, ਦਮਦਮੀ ਟਕਸਾਲ, ਸਿੱਖ ਸਟੂਡੈਂਟਸ ਫੈਡਰੇਸ਼ਨਾਂ ਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਕਿਹਾ ਸੀ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਨੂੰ ਜਲੀਲ ਕਰਕੇ ਲਾਉਣ ਅਤੇ ਰਾਤ ਹਨੇਰੇ ਵਿੱਚ ਕੌਮ ਨੂੰ ਧੋਖਾ ਦੇ ਜਥੇਦਾਰ ਬਣਾਉਣ ਸਬੰਧੀ ਸਪੱਸ਼ਟ ਕਰਨ, ਕਿਉਂਕਿ ਪਹਿਲਾਂ ਉਹਨਾਂ ਨੇ ਅਪਰੈਲ ਦੀ ਤਰੀਕ ਦਿੱਤੀ ਅਤੇ ਉਸ ਤੋਂ ਬਾਅਦ 16 ਮਈ ਦੀ ਤਰੀਕ ਦਿੱਤੀ ਜਦੋਂ ਕਿ ਹੁਣ 16 ਵੀ ਲੰਘ ਗਈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਹ ਸਭ ਕੁਝ ਦੱਸਣ ਵਿੱਚ ਅਸਫ਼ਲ ਨਜ਼ਰ ਆਈ, ਭਾਈ ਖਾਲਸਾ ਨੇ ਕਿਹਾ ਇਸੇ ਹੀ ਕਰਕੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਨੇ ਇਹ ਸਖ਼ਤ ਫੈਸਲਾ ਸੁਣਾਇਆ ਹੈ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲ ਦੀ ਚਾਪਲੂਸੀ ਰਾਹੀਂ ਸਿੱਖ ਕੌਮ ਤੇ ਸਿੱਖ ਪੰਥ ਨੂੰ ਵੱਡਾ ਨੁਕਸਾਨ ਕਰ ਰਹੀ ਹੈ ਜਿਸ ਨੂੰ ਰੋਕਣਾ ਸਮੇਂ ਅਤੇ ਲੋਕਾਂ ਦੀ ਮੰਗ ਹੈ, ਭਾਈ ਖਾਲਸਾ ਨੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਮੁੱਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ 6 ਜੂਨ ਨੂੰ ਘੱਲੂਘਾਰੇ ਦਿਵਸ ਮੌਕੇ ਸਹੀਦ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ,ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਸਿੱਖ ਸਟੂਡੈਂਟਸ ਫੈਡਰੇਸ਼ਨ, ਬਾਬਾ ਠਾਰਾ ਸਿੰਘ ਦਮਦਮੀ ਟਕਸਾਲ ਸਮੇਤ ਸਮੂਹ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਨਮਾਨ ਨਾਂ ਦੇਣ ਅਤੇ ਕੌਮ ਦੇ ਨਾਮ ਸੁਦੇਸ਼ ਨਾਂ ਪੜਨ ਦੀ ਦਿੱਤੀ ਚਿਤਾਵਨੀ ਦੀ ਪੂਰਨ ਹਮਾਇਤ ਕਰਦੀ ਹੈ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੀ ਹੈ ਕਿ ਉਹ ਜਥੇਦਾਰ ਗੜਗੱਜ ਨੂੰ ਕੌਮ ਦੇ ਨਾਮ ਸੁਦੇਸ਼ ਪੜਨ ਤੋਂ ਰੋਕਣ ਦੇ ਨਾਲ ਨਾਲ ਜਥੇਦਾਰ ਗਿਆਨੀ ਗੜਗੱਜ ਨੂੰ ਬੇਨਤੀ ਕਰਦੀ ਹੈ ਕਿ ਤੁਸੀਂ ਇਸ ਮਸਲੇ ਤੋਂ ਦੂਰ ਹੋ ਜਾਓ, ਕਿਉਂਕਿ ਇਸ ਮੌਕੇ ਤੇ ਵੱਡਾ ਟਕਰਾਅ ਪੈਦਾ ਹੋ ਸਕਦਾ ਹੈ ਅਤੇ ਸਰਕਾਰ ਨੂੰ ਦਰਬਾਰ ਸਾਹਿਬ ਅੰਦਰ ਆਉਣ ਦਾ ਮੌਕਾ…

Leave a Reply

Your email address will not be published. Required fields are marked *