ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਮੀਰਕੱਚਾਣਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

ਗੁਰਦਾਸਪੁਰ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ)— ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਮੀਰਕੱਚਾਣਾ ਤੋਂ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਲਈ ਸ਼ਰਧਾਲੂਆਂ ਦੀ ਬੰਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਚੜ੍ਹਦੀ ਕਲਾ ਵਾਲੀ ਯਾਤਰਾ ਦੀ ਕਾਮਨਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਇਸ ਉਪਰਾਲੇ ਸਦਕਾ ਸਾਡੇ ਬਜ਼ੁਰਗ ਬਿਨਾਂ ਕਿਸੇ ਖਰਚੇ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਸਾਰੇ ਸ਼ਰਧਾਲੂਆਂ ਦੀ ਯਾਤਰਾ ਸੁਖਦ ਅਤੇ ਮੰਗਲਮਈ ਦੀ ਕਾਮਨਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ। ਇਸ ਮੌਕੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿ ‘ਮੁੱਖ ਮੰਤਰੀ ਤੀਰਥ ਯੋਜਨਾ’ ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।

Leave a Reply

Your email address will not be published. Required fields are marked *