ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ਵਿਖੇ ਲੰਗਰ ਦੇ ਲੈਟਰ ਦੀ ਛੱਤ ਦੀਆਂ ਪਲੇਟਾਂ ਡਿੱਗਣ ਨਾਲ ਦੋ ਬੀਬੀਆਂ ਦੀ ਮੌਤ ਤੇ ਦੋ ਦੇ ਜ਼ਖ਼ਮੀ ਹੋਣ ਵਾਲੀ ਘਟਨਾ ਦੇ ਪੀੜਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਵੇ ਸਹਾਇਤਾ – ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 24 ਮਈ (ਸਰਬਜੀਤ ਸਿੰਘ)–ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦਾਂ ਦੇ ਲੰਗਰ ਹਾਲ ਦਾ ਲੈਟਰ ਪੈ ਰਿਹਾ ਹੈ ਅਤੇ ਅਚਾਨਕ ਲੈਟਰ ਵਾਸਤੇ ਫਿੱਟ ਕੀਤੀਆਂ ਲੋਹੇ ਦੀਆਂ ਭਾਰੀਆ ਪਲੇਟਾਂ ਡਿੱਗਣ ਨਾਲ ਥੱਲੇ ਸੇਵਾ ਕਰ ਰਹੀਆਂ ਦੋ ਬੀਬੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋਣ ਵਾਲੀ ਦੁਖਦਾਈ ਘਟਨਾ ਦੇ ਪੀੜਤ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਗਹਿਰੇ ਦੁਖ ਦਾ ਪ੍ਰਗਟਾਵਾ ਕਰਦੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕਰਦੀ ਹੈ ਕਿ ਮਰਨ ਵਾਲਿਆਂ ਦੇ ਪੀੜਤ ਪਰਵਾਰਾਂ ਦੀ ਢੁਕਵੀਂ ਆਰਥਿਕ ਸਹਾਇਤਾ ਕੀਤੀ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦੁਆਰਾ ਸ਼ਹੀਦਾਂ ਵਿਖੇ ਸੇਵਾ ਕਰ ਰਹੀਆਂ ਔਰਤਾਂ ਤੇ ਦੋ ਲੋਹੇ ਦੀਆਂ ਪਲੇਟਾਂ ਡਿੱਗਣ ਨਾਲ ਦੋ ਔਰਤਾਂ ਦੀ ਮੌਤ ਅਤੇ ਦੋ ਦੇ ਜਖਮੀ ਹੋਣ ਵਾਲੀ ਮੰਦਭਾਗੀ ਘਟਨਾ ਤੇ ਗਹਿਰਾ ਦੁਖ ਪ੍ਰਗਟਾਵਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੀੜਤਾਂ ਨੂੰ ਢੁੱਕਵੀਂ ਆਰਥਿਕ ਸਹਾਇਤਾ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਸੰਗਤਾਂ ਦਾ ਐਤਵਾਰ ਵਾਲੇ ਦਿਨ ਭਾਰੀ ਇਕੱਠ ਹੁੰਦਾ ਹੈ ਅਤੇ ਸਵੇਰ ਤੋਂ ਲੋਕਾਂ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਂਦੇ ਹਨ ਅਤੇ ਅਤੁੱਟ ਲੰਗਰ ਵਰਤਾਏ ਜਾਂਦੇ ਹਨ, ਭਾਈ ਖਾਲਸਾ ਨੇ ਦੱਸਿਆ ਕਿ ਇਸ ਦਰਮਿਆਨ ਇੱਕ ਵੱਡੇ ਲੰਗਰ ਹਾਲ ਦਾ ਲੈਟਰ ਪਾਉਣ ਲਈ ਲੋਹੇ ਦੀਆਂ ਭਾਰੀਆ ਪਲੇਟਾਂ ਫਿੱਟ ਕੀਤੀਆਂ ਹੋਈਆਂ ਸਨ ਅਤੇ ਥੱਲੇ ਅਨੇਕਾਂ ਬੀਬੀਆਂ ਸੇਵਾ ਕਰ ਰਹੀਆਂ ਸਨ, ਭਾਈ ਖਾਲਸਾ ਨੇ ਦੱਸਿਆ ਅਚਾਨਕ ਛੱਤ ਤੋਂ ਦੋ ਲੋਹੇ ਦੀਆਂ ਭਾਰੀਆ ਪਲੇਟਾਂ ਡਿੱਗ ਜਾਂਦੀਆਂ ਹਨ ਅਤੇ ਜਿਸ ਦੇ ਸਿੱਟੇ ਵਜੋਂ ਦੋ ਔਰਤਾਂ ਦੀ ਮੌਤ ਹੋ ਗਈ ਹੈ ਅਤੇ ਦੋ ਬਹੁਤ ਜਾਇਦਾ ਹਲਾਤਾਂ ਵਿੱਚ ਜ਼ਖ਼ਮੀ ਔਰਤਾ ਨੂੰ ਹਸਪਤਾਲ ਦਾਖਲ ਕਰਵਾਇਆ ਹੋਇਆ ਹੈ ਜਿਥੇ ਉਹਨਾਂ ਹਾਲਤ ਨਾਜ਼ੁਕ ਬਣੀ ਹੋਈ ਹੈ, ਭਾਈ ਖਾਲਸਾ ਨੇ ਦੱਸਿਆ ਘਟਨਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਹਸਪਤਾਲ ਜਾ ਕੇ ਜ਼ਖਮੀ ਔਰਤਾਂ ਦੇ ਹਲਾਤਾਂ ਦਾ ਪਤਾ ਕੀਤਾ , ਭਾਈ ਖਾਲਸਾ ਨੇ ਦੱਸਿਆ ਕਿ ਹਾਲੇ ਇਹ ਨਹੀਂ ਪਤਾ ਲੱਗ ਸਕਿਆ ਕਿ ਪਲੇਟਾਂ ਥੱਲੇ ਕੇਵੇ ਡਿੱਗ ਪਈਆਂ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਮੰਦਭਾਗੀ ਘਟਨਾ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦੀ ਹੈ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕਰਦੀ ਹੈ ਕਿ ਜਾਨ ਗੁਵਾਣ ਵਾਲੀਆਂ ਬੀਬੀਆਂ ਅਤੇ ਜੇਰੇ ਇਲਾਜ ਹਸਪਤਾਲ ਦਾਖਲ ਬੀਬੀਆਂ ਦੇ ਇਲਾਜ ਲਈ ਢੁਕਵੀਂ ਸਹਾਇਤਾ ਕੀਤੀ ਜਾਵੇ ।।

Leave a Reply

Your email address will not be published. Required fields are marked *