ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਦੀ ਮੀਟਿੰਗ ਹੋਈ

ਗੁਰਦਾਸਪੁਰ

ਲੋਕ ਆਪਣੀ ਵੋਟ ਦਾ ਇਸਤੇਮਾਲ ਨਿਰਪੱਖ ਢੰਗ ਨਾਲ ਕਰਨ- ਸੱਤਪਾਲ ਸਿੰਘ

ਬਟਾਲਾ, ਗੁਰਦਾਸਪੁਰ, 24 ਮਈ (ਸਰਬਜੀਤ ਸਿੰਘ)—  ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਦੀ ਮੀਟਿੰਗ ਪ੍ਰਧਾਨ ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਵਿਕਾਸ ਅਫ਼ਸਰ ( ਪੀ.ਏ.ਐਸ. 1 ) ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸ਼ਾਮਲ  ਬੁੱਧੀਜੀਵੀਆਂ ਵੱਲੋਂ ਅਹਿਮ ਵਿਚਾਰਾਂ ਕੀਤੀਆਂ ਗਈਆਂ।

ਇਸ ਦੌਰਾਨ ਜਾਣਕਾਰੀ ਦਿੰਦਿਆਂ ਪ੍ਰਧਾਨ  ਸੱਤਪਾਲ ਸਿੰਘ ਨੇ ਦੱਸਿਆ ਕਿ ਅੱਜ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਦੇ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਦਾ ਸ਼ਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ। ਸ਼ਹਿਰ ਬਟਾਲਾ ਵਿੱਚ ਹੋ ਰਹੀਆਂ ਮਿਉਂਸਪਲ ਕਾਰਪੋਰੇਸ਼ਨ ਚੋਣਾਂ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਨਿਰਪੱਖ ਢੰਗ ਨਾਲ ਬਿਨਾਂ ਕਿਸੇ ਪੱਖਪਾਤ ਤੇ ਭੈਅ ਤੋਂ ਕਰਕੇ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ। ਇਸ ਦੌਰਾਨ ਹਾਜ਼ਰ ਮੈਂਬਰਾਂ ਵੱਲੋਂ ਬੱਚਿਆਂ ਵਿੱਚ ਵੱਧ ਰਹੇ ਜੰਕ ਫੂਡ ਦੇ ਰੁਝਾਨ ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਆਪਸ ਵਿੱਚ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਜੰਕ ਫੂਡ ਨਾ ਖਾਣ ਪ੍ਰਤੀ ਜਾਗਰੂਕ ਕਰਕੇ ਉਨ੍ਹਾਂ ਨੂੰ ਮੋਟਾਪੇ, ਬਦਹਜਮੀ, ਚਮੜ੍ਹੀ ਦੇ ਰੋਗਾਂ ਸਮੇਤ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ। ਇਸ ਮੌਕੇ ਗੁਰਦਰਸ਼ਨ ਸਿੰਘ ਧਾਮੀ , ਪ੍ਰਿੰਸੀਪਲ ਨਾਨਕ ਸਿੰਘ, ਸਰਦੂਲ ਸਿੰਘ ਸੋਢੀ, ਜਸਵੰਤ ਸਿੰਘ ਜੇ.ਈ. , ਨਵਤੇਜਪਾਲ ਸਿੰਘ ਪਨੇਸ਼ਰ, ਨਰਿੰਦਰ ਸਿੰਘ ਸਿੱਧੂ, ਰਾਜਿੰਦਰ ਸਿੰਘ ਡੀ.ਐਸ.ਐਸ.ਓ. , ਅਰਵਿੰਦਰਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ , ਪ੍ਰਿੰਸੀਪਲ ਬਲਵੰਤ ਸਿੰਘ ਮੱਲ੍ਹੀ, ਡਾ.ਗੁਰਿੰਦਰ ਸਿੰਘ ਰੰਧਾਵਾ, ਰਘੂਬੀਰ ਸਿੰਘ ਔਲਖ, ਕੁਲਵੰਤ ਸਿੰਘ ਸਟੇਟ ਐਵਾਰਡੀ, ਡਾ. ਗੁਰਦੇਵ ਸਿੰਘ ਰੰਧਾਵਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *